ਕੈਪਟਨ ਅਮਰਿੰਦਰ ਵੱਲੋਂ ਪੰਜਾਬ ਲੋਕ ਕਾਂਗਰਸ ਦੇ 6 ਹੋਰ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 15 ਦਸੰਬਰ, 2021:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪਾਰਟੀ ਦੇ 6 ਹੋਰ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਜਨਰਲ ਸਕੱਤਰ ਅਤੇ ਜਥੇਬੰਦਕ ਇੰਚਾਰਜ ਸ: ਕਮਲਦੀਪ ਸਿੰਘ ਸੈਣੀ ਨੇ ਦੱਸਿਆ ਕਿ ਅੱਜ ਬਰਨਾਲਾ, ਫਿਰੋਜ਼ਪੁਰ, ਫ਼ਤਹਿਗੜ ੍ਹਸਾਹਿਬ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਮਲੇਰਕੋਟਲਾ ਜ਼ਿਲਿ੍ਹਆਂ ਦੇ ਪ੍ਰਧਾਨ ਐਲਾਨੇ ਗਏ ਹਨ।

ਸ: ਗੁਰਦਰਸ਼ਨ ਸਿੰਘ ਬਰਾੜ ਨੂੰ ਬਰਨਾਲਾ, ਸ:ਗੁਰਚਰਨ ਸਿੰਘ ਨਾਹਰ ਨੂੰ ਫਿਰੋਜ਼ਪੁਰ, ਸ: ਸੰਦੀਪ ਸਿੰਘ ਬੱਲ ਨੂੰ ਫ਼ਤਹਿਗੜ੍ਹ ਸਾਹਿਬ, ਸ੍ਰੀ ਗੁਲਸ਼ਨ ਰਾਏ ਪਾਸੀ ਨੂੰ ਹੁਸ਼ਿਆਰਪੁਰ, ਸ: ਸੁਖ਼ਜਿੰਦਰ ਸਿੰਘ ਚਾਹਲ ਨੂੰ ਮੁਕਤਸਰ ਸਾਹਿਬ ਅਤੇ ਸ੍ਰੀ ਅਜਮਲ ਅਲੀ ਨੂੰ ਮਲੇਰਕੋਟਲਾ ਜ਼ਿਲ੍ਹੇ ਦਾ ਪ੍ਰਧਾਨ ਥਾਪਿਆ ਗਿਆ ਹੈ।

ਇਸ ਦੇ ਨਾਲ ਹੀ ਪਾਰਟੀ ਵੱਲੋਂ ਹੁਣ ਤਕ ਥਾਪੇ ਗਏ ਜ਼ਿਲ੍ਹਾ ਪ੍ਰਧਾਨਾਂ ਦੀ ਗਿਣਤੀ 16 ਹੋ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ