- Advertisement -
ਚੰਡੀਗੜ, 9 ਜੂਨ, 2019:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਆਈ.ਏ.ਐਸ ਅਧਿਕਾਰੀ ਅਤੇ ਵਧੀਕ ਮੁੱਖ ਸਕੱਤਰ (ਖੇਡਾਂ) ਸੰਜੇ ਕੁਮਾਰ ਦੀ ਮਾਤਾ ਵੀਨਾ ਸਹਾਏ (85) ਦੀ ਮੌਤ ’ਤੇ ਡੁੰਘਾ ਦੁੱਖ ਪ੍ਰਗਟ ਕੀਤਾ ਹੈ।
ਪਰਿਵਾਰ ਦੇ ਸੂਤਰਾਂ ਅਨੁਸਾਰ ਸ੍ਰੀਮਤੀ ਵੀਨਾ ਨੇ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਪੀ.ਜੀ.ਆਈ ਵਿਖੇ ਆਖਰੀ ਸਾਹ ਲਿਆ।
ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਉਨਾਂ ਦਾ ਸੰਸਕਾਰ 10 ਜੂਨ, 2019 ਸੋਮਵਾਰ ਨੂੰ ਸਵੇਰੇ 11 ਵਜੇ , ਸੈਕਟਰ 25 ਦੇ ਸ਼ਮਸ਼ਾਨ ਘਾਟ ਵਿਖੇ ਹੋਵੇਗਾ।
ਮੁੱਖ ਮੰਤਰੀ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸ ਨੂੰ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਦੱਸਿਆ ਹੈ। ਉਨਾਂ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਭਾਣਾ ਮੰਨਣ ਲਈ ਪਰਿਵਾਰ ਨੂੰ ਬਲ ਬਖਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
- Advertisement -