36.1 C
Delhi
Friday, March 29, 2024
spot_img
spot_img

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਪਰਾਲੀ ਨਾ ਸਾੜਣ ਦੇ ਇਵਜ਼ ਵਿੱਚ ਝੋਨੇ ’ਤੇ ਮੁਆਵਜ਼ਾ ਮੰਗਿਆ

ਚੰਡੀਗੜ, 25 ਸਤੰਬਰ
ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਹੋ ਰਹੇ ਨੁਕਸਾਨ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਝੋਨੇ ’ਤੇ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਰਾਸ਼ੀ ਦੀ ਮੰਗ ਕੀਤੀ ਹੈ ਤਾਂ ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕੀਤਾ ਜਾਵੇ।

ਮੁੱਖ ਮੰਤਰੀ ਨੇ ਪੱਤਰ ਵਿੱਚ ਪ੍ਰਧਾਨ ਮੰਤਰੀ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਕਿਸਾਨਾਂ ਨੂੰ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਦੇਣਾ ਚਾਹੀਦਾ ਹੈ ਤਾਂ ਜੋ ਉਹ ਇਸ ਰਾਸ਼ੀ ਨਾਲ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦਾ ਢੁਕਵਾਂ ਪ੍ਰਬੰਧਨ ਕਰ ਸਕਣ।

ਮੁੱਖ ਮੰਤਰੀ ਲਿਖਿਆ ਹੈ ਕਿ ਸੂਬੇ ਵਿੱਚ ਝੋਨੇ ਦੀ ਵਢਾਈ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਅਗਲੇ 10 ਦਿਨਾਂ ਵਿੱਚ ਇਹ ਕੰਮ ਪੂਰੇ ਸਿਖਰ ’ਤੇ ਪਹੰੁਚ ਜਾਵੇਗਾ। ਇਸ ਸੀਜ਼ਨ ਦੌਰਾਨ ਇੱਕ ਵਾਰ ਫੇਰ ਪੰਜਾਬ ਦੇ ਕਿਸਾਨਾਂ ਨੂੰ 20 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਢੁਕਵਾਂ ਪ੍ਰਬੰਧਨ ਕਰਨ ਦੀ ਚੁਣੌਤੀ ਦਰਪੇਸ਼ ਹੈ।

ਉਨਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਪੱਧਰ ’ਤੇ ਉਹ ਸਭ ਕਰ ਰਹੀ ਹੈ, ਜੋ ਕੀਤਾ ਜਾ ਸਕਦਾ ਸੀ। ਉਨਾਂ ਕਿਹਾ ਕਿ ਕਿਸਾਨਾਂ ਨੂੰ ਪਿਛਲੇ ਸਾਲ 50 ਤੋਂ 80 ਫੀਸਦੀ ਸਬਸਿਡੀ ਨਾਲ 28000 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਸਨ ਜਦਕਿ ਇਸ ਸਾਲ 26000 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਸ ਸਬੰਧੀ ਕਿਸਾਨਾਂ ਨੂੰ ਜ਼ਮੀਨੀ ਪੱਧਰ ’ਤੇ ਪਰਾਲੀ ਨਾ ਸਾੜਨ ਬਾਰੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਆਰੰਭੀ ਹੋਈ ਹੈ। ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਪਰਾਲੀ ਸਾੜਨ ਨਾਲ ਕਿਵੇਂ ਵਾਤਾਵਰਣ ਅਤੇ ਮਨੁੱਖੀ ਜੀਵਨ ਨੂੰ ਨੁਕਸਾਨ ਹੋ ਰਿਹਾ ਹੈ।

ਉਨਾਂ ਕਿਹਾ ਕਿ ਝੋਨੇ ਦੀ ਵਢਾਈ ਤੋਂ ਬਾਅਦ ਅਗਲੀ ਹਾੜੀ ਦੀ ਫ਼ਸਲ ਦੀ ਬਿਜਾਈ ਲਈ ਸਮਾਂ ਘੱਟ ਹੋਣ ਕਾਰਨ ਕਿਸਾਨ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਦੀ ਲਾਗਤ ਬਚਾਉਣ ਲਈ ਇਸ ਪਰਾਲੀ ਨੂੰ ਸਾੜਨ ਦਾ ਸਹਾਰਾ ਲੈਂਦੇ ਹਨ। ਕਿਸਾਨ ਨੂੰ ਮਸ਼ੀਨਾਂ ਰਾਹੀਂ ਪਰਾਲੀ ਦੇ ਪ੍ਰਬੰਧਨ ਕਰਨ ਲਈ ਪ੍ਰਤੀ ਏਕੜ 2500 ਤੋਂ 3000 ਰੁਪਏ ਤੱਕ ਦਾ ਵਾਧੂ ਖਰਚਾ ਕਰਨਾ ਪੈਂਦਾ ਹੈ, ਜੋ ਕਿ ਉਹ ਬਰਦਾਸ਼ਤ ਨਹੀਂ ਕਰ ਸਕਦੇ।

ਗੌਰਤਲਬ ਹੈ ਕਿ ਮੁੱਖ ਮੰਤਰੀ ਨੇ ਪਿਛਲੇ ਸਾਲ ਸਤੰਬਰ ਵਿੱਚ ਵੀ ਪ੍ਰਧਾਨ ਮੰਤਰੀ ਨਾਲ ਕਿਸਾਨਾਂ ਨੂੰ ਮੁਆਵਜ਼ੇ ਦੀ ਅਜਿਹੀ ਹੀ ਮੰਗ ਉਠਾਈ ਸੀ।

ਇਸ ਨੂੰ ਵੀ ਪੜ੍ਹੋ:
ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ

Gurdas Maan HS Bawa

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION