ਕੈਪਟਨ ਅਮਰਿੰਦਰ ਸਿੰਘ ਵੱਲੋਂ ਕਲਰਕਾਂ ਤੇ ਕਾਂਸਟੇਬਲਾਂ ਦੀ ਭਰਤੀ ਲਈ ਮੁਫ਼ਤ ਆਨਾਲਾਈਨ ਕੋਚਿੰਗ ਦਾ ਉਦਘਾਟਨ 9 ਸਤੰਬਰ ਨੂੰ: ਸੋਨਾਲੀ ਗਿਰੀ

ਯੈੱਸ ਪੰਜਾਬ
ਰੂਪਨਗਰ, 8 ਸਤੰਬਰ, 2021 –
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਸਰਕਾਰੀ ਪੇਪਰਾਂ ਦੀ ਤਿਆਰੀ ਕਰ ਰਹੇ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਸਕੂਲਾਂ ਅਤੇ ਕਾਲਜਾਂ ਦੇ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫਲ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ, ਰੂਪਨਗਰ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਮੁਫਤ ਆਨਲਾਈਨ ਕੋਚਿੰਗ ਦਾ ਉਦਘਾਟਨ 09 ਸਤੰਬਰ, 2021 ਨੂੰ ਮਾਣਯੋਗ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਜੀ ਵੱਲੋਂ ਰਾਹੀਂ ਕੀਤਾ ਜਾਣਾ ਹੈ।

ਇਸ ਕੋਚਿੰਗ ਵਿੱਚ ਪ੍ਰਾਰਥੀਆਂ ਨੂੰ ਐਸ.ਐਸ.ਸੀ., ਬੈਂਕ ਪੀ.ਓ./ਕਲਰਕ, ਆਰ.ਆਰ.ਬੀ., ਸੀ.ਈ.ਟੀ., ਪੀ.ਪੀ.ਐਸ.ਸੀ., ਪੀ.ਐਸ.ਐਸ.ਐਸ.ਬੀ. ਅਤੇ ਕੇਂਦਰ ਅਤੇ ਰਾਜ ਸਰਕਾਰ ਦੇ ਹੋਰ ਵਿਭਾਗਾਂ ਦੀ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਵੇਗੀ।

ਇਸ ਆਨਲਾਈਨ ਕੋਚਿੰਗ ਦਾ ਲਾਭ ਉਠਾਉਣ ਲਈ ਪ੍ਰਾਰਥੀ ਇਸ ਲਿੰਕ  https://www.eduzphere.com/freegovtexams ਤੇ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਵੀ ਸੰਪਰਕ ਕਰ ਸਕਦੇ ਹਨ।

ਰੋਜ਼ਗਾਰ ਅਫ਼ਸਰ ਵੱਲੋਂ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਇਨ੍ਹਾਂ ਮੁਫ਼ਤ ਆਨਲਾਈਨ ਕੋਚਿੰਗਾਂ ਦਾ ਪ੍ਰਾਰਥੀ ਵੱਧ ਤੋਂ ਵੱਧ ਲਾਭ ਉਠਾਉਣ।

ਇਹ ਕੋਚਿੰਗ ਕਲਾਸ ਆਨਲਾਈਨ ਹਰ ਹਫਤੇ ਦੇ 6 ਦਿਨ 1.30 ਘੰਟੇ ਦੀ ਹੋਵੇਗੀ। ਚਾਹਵਾਨ ਪ੍ਰਾਰਥੀ ਮੁਫ਼ਤ ਆਨਲਾਈਨ ਕੋਚਿੰਗ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਦਫਤਰ ਤੇ ਹੈਲਪਲਾਈਨ ਨੰ: 85570-10066 ਤੇ ਸੰਪਰਕ ਕਰਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ