ਕੈਪਟਨ ਅਮਿਤ ਸ਼ਾਹ ਦੇ ਸਾਹਮਣੇ ਕੌਂਸਲ ਦੀ ਮੀਟਿੰਗ ਵਿਚ ਪੰਜਾਬ ਦੇ ਹਿਤਾਂ ਦੀ ਰਾਖ਼ੀ ਕਰਨ’ਚ ਅਸਫ਼ਲ ਰਹੇ: ਖ਼ਹਿਰਾ

  ਜਲੰਧਰ, 22 ਸਿਤੰਬਰ, 2019:

  ਪੰਜਾਬ ਏਕਤਾ ਪਾਰਟੀ ਪ੍ਰਧਾਨ ਅਤੇ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ੲਲਿਜਾਮ ਲਗਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਹਿੱਤਾਂ ਦੀ ਰਾਖੀ ਨਹੀਂ ਕਰ ਸਕਦੇ ਕਿਉਂਕਿ ਉਹ ਚੰਡੀਗੜ ਵਿਖੇ ਹੋਈ 29ਵੀ ਨੋਰਥਨ ਜੋਨਲ ਕੋਂਸਿਲ ਮੀਟਿੰਗ ਵਿੱਚ ਸੂਬੇ ਦੇ ਹਿੱਤਾਂ ਨੂੰ ਬਚਾਉਣ ਵਿੱਚ ਅਸਫਲ ਰਹੇ ਹਨ।

  ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਹਾਵ ਭਾਵ ਤੋਂ ਇਹ ਸਾਫ ਹੁੰਦਾ ਹੈ ਕਿ ਉਹ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਨੂੰ ਦਿੱਤੇ ਜਾਣ ਦੇ ਮੁੱਦੇ ਉੱਪਰ ਭਾਜਪਾ ਦੇ ਦਬਾਅ ਹੇਠ ਕੰਮ ਕਰ ਰਹੇ ਹਨ।

  ਉਹਨਾਂ ਕਿਹਾ ਕਿ ਮੀਟਿੰਗ ਦੀ ਪ੍ਰਧਾਨਗੀ ਕਰਨ ਵਾਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਿੱਪਣੀ ਕੀਤੀ ਕਿ ਹਰਿਆਣਾ ਨਾਲ ਦਰਿਆਈ ਪਾਣੀਆਂ ਦੇ ਵਿਵਾਦ ਉੱਪਰ ਪੰਜਾਬ ਨੂੰ ਵੱਡੇ ਭਰਾ ਵਾਲਾ ਵਤੀਰਾ ਕਰਨਾ ਚਾਹੀਦਾ ਹੈ।

  ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸਾਹ ਦੇ ਬਿਆਨ ਦੀ ਹਮਾਇਤ ਕਰਦੇ ਕਿਹਾ ਕਿ ਦਰਿਆਈ ਪਾਣੀਆਂ ਦੇ ਮੁੱਦੇ ਦਾ ਢੁੱਕਵਾਂ ਹੱਲ ਲੱਭ ਲਿਆ ਜਾਵੇਗਾ।

  ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਪਹਿਲੇ ਸਟੈਂਡ ਤੋਂ ਪਿੱਛੇ ਹੱਟ ਗਏ ਹਨ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।

  ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਮਤਾ ਪਾਸਾ ਕੀਤਾ ਸੀ ਕਿ ਹਰਿਆਣਾ ਨੂੰ ਇੱਕ ਬੂੰਦ ਪਾਣੀ ਵੀ ਨਹੀਂ ਦਿੱਤਾ ਜਾਵੇਗਾ ਅਤੇ ਐਸ.ਵਾਈ.ਐਲ ਨਹਿਰ ਦੀ ਉਸਰੀ ਨਹੀਂ ਹੋਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੂੰ ਅਮਿਤ ਸਾਹ ਦੇ ਬਿਆਨ ਦਾ ਸਖਤ ਸ਼ਬਦਾਂ ਵਿੱਚ ਵਿਰੋਧ ਕਰਨਾ ਚਾਹੀਦਾ ਸੀ।

  ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦਾ ਬੇਟਾ ਰਣਇੰਦਰ ਸਿੰਘ ਇਨਕਮ ਟੈਕਸ ਅਤੇ ਫੇਰਾ ਦੀ ਉਲੰਘਣਾ ਕੀਤੇ ਜਾਣ ਦੇ ਮਾਮਲਿਆਂ ਤੋਂ ਇਲਾਵਾ ਲੁਧਿਆਣਾ ਸਿਟੀ ਸੈਂਟਰ ਘੋਟਾਲੇ ਦਾ ਸਾਹਮਣਾ ਕਰ ਰਹੇ ਹਨ, ਕੇਂਦਰ ਵਿਚਲੀ ਭਾਜਪਾ ਸਰਕਾਰ ਨੇ ਮੁੱਖ ਮੰਤਰੀ ਨੂੰ ਉਹਨਾਂ ਦੀ ਹਮਾਇਤ ਕਰਨ ਲਈ ਮਜਬੂਰ ਕੀਤਾ ਹੋਵੇਗਾ ਜਾਂ ਕੈਪਟਨ ਅਮਰਿੰਦਰ ਸਿੰਘ ਨੂੰ ਡਰ ਹੈ ਕਿ ਜੇਕਰ ਉਹ ਭਾਜਪਾ ਖਿਲਾਫ ਗਏ ਤਾਂ ਉਹਨਾਂ ਨੂੰ ਸਜ਼ਾ ਹੋ ਸਕਦੀ ਹੈ।

  ਕਿਸੇ ਵੀ ਹਲਾਤ ਵਿੱਚ ਨੁਕਸਾਨ ਪੰਜਾਬ ਦਾ ਹੀ ਹੋਵੇਗਾ। ਉਹਨਾਂ ਖਦਸ਼ਾ ਜਤਾਇਆ ਕਿ ਖੁਦ ਨੂੰ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਹਿੱਤਾਂ ਨੂੰ ਵੇਚ ਦੇਣਗੇ।

  ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਐਸ.ਵਾਈ.ਐਲ ਦੇ ਮੁੱਦੇ ਉੱਪਰ ਆਪਣਾ ਸਟੈਂਡ ਸਪੱਸ਼ਟ ਕਰਨ ਕਿਉਂਕਿ ਹਾਲ ਹੀ ਵਿੱਚ ਹੋਈ ਐਨ.ਜੈਡ.ਸੀ ਮੀਟਿੰਗ ਵਿੱਚ ਉਹਨਾਂ ਵੱਲੋਂ ਅਪਨਾਏ ਗਏ ਨਰਮ ਅਤੇ ਸ਼ੱਕੀ ਰੁੱਖ ਨੇ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਵੱਡਾ ਸ਼ੱਕ ਪੈਦਾ ਕਰ ਦਿੱਤਾ ਹੈ।

  ਖਹਿਰਾ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਉਸ ਨੇ 1966 ਵਿੱਚ ਸੂਬੇ ਦੇ ਮੁੜ ਗਠਨ ਸਮੇਂ ਵੱਡੇ ਭਰਾ ਵਾਲਾ ਰੱਖ ਕਿਉਂ ਨਹੀਂ ਅਖਤਿਆਰ ਕੀਤਾ ਜਦ ਪੰਜਾਬ ਦੇ ਦਰਿਆਈ ਪਾਣੀ ਗੈਰਸੰਵਿਧਾਨਕ ਤਰੀਕੇ ਨਾਲ ਲੁੱਟੇ ਗਏ ਸਨ।

  ਉਹਨਾਂ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਉੱਪਰ ਐਸ.ਵਾਈ.ਐਲ ਦੀ ਉਸਾਰੀ ਲਈ ਦਬਾਅ ਬਣਾਉਣ ਤੋਂ ਪਹਿਲਾਂ ਉਹ ਵੱਡੇ ਭਰਾ ਵਾਂਗ ਫਰਾਖਦਿਲੀ ਦਿਖਾਉਣ ਅਤੇ ਰਾਜਸਥਾਨ ਅਤੇ ਹਰਿਆਣਾ ਨੂੰ ਗਲਤ ਢੰਗ ਨਾਲ ਦਿੱਤੇ ਗਏ ਪੰਜਾਬ ਦੇ ਪਾਣੀਆਂ ਨੂੰ ਵਾਪਿਸ ਕਰਨ।

  Share News / Article

  Yes Punjab - TOP STORIES