35.1 C
Delhi
Thursday, March 28, 2024
spot_img
spot_img

ਕੈਪਟਨ ਤੇ ਉਨਾਂ ਦੇ ਸਹਿਯੋਗੀ ਕੈਬਨਿਟ ਮੰਤਰੀਆਂ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਦੇ ਕਾਰੀਡੋਰ ਦੇ ਕੰਮ ਦਾ ਨਿਰੀਖਣ

ਡੇਰਾ ਬਾਬਾ ਨਾਨਕ, 19 ਸਤੰਬਰ, 2019:

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਤਿਆਰੀ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਕਾਰੀਡੋਰ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਅਤੇ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਲਈ ਸੜਕਾਂ ਦੀ ਮਜਬੂਤੀ ਅਤੇ ਚੌੜਾ ਕਰਨ ਲਈ 75.23 ਕਰੋੜ ਰੁਪਏ ਦੀ ਮੰਨਜੂਰੀ ਦਿੱਤੀ।

ਮੁੱਖ ਮੰਤਰੀ ਨੇ ਹੈਰੀਟੇਜ ਤੇ ਫੂਡ ਸਟ੍ਰੀਟ ਦੀ ਉਸਾਰੀ ਲਈ 3.70 ਕਰੋੜ ਰੁਪਏ ਦੀ ਵੀ ਮੰਨਜੂਰੀ ਦਿੱਤੀ ਅਤੇ ਵੱਖੋ-ਵੱਖ ਵਿਭਾਗਾਂ ਨੂੰ ਸਮੇਂ ਸਿਰ ਸਾਰੇ ਕੰਮ ਪੂਰੇ ਕਰਨ ਲਈ ਨਿਰਦੇਸ਼ ਦਿੱਤੇ।

ਆਪਣੇ ਕੈਬਨਿਟ ਸਹਿਯੋਗੀਆਂ ਨਾਲ ਮੁੱਖ ਮੰਤਰੀ ਨੇ ਇੱਥੇ ਭਾਰਤ-ਪਾਕਿ ਸਰਹੱਦ ਨੇੜੇ ਕਰਤਾਰਪੁਰ ਸਾਹਿਬ ਕਾਰੀਡੋਰ ਦੀ ਉਸਾਰੀ ਦੇ ਕੰਮਾਂ ਦਾ ਜਾਇਜਾ ਲਿਆ ਜਿਸ ਵਿਚ ਇਕ ਸਾਂਝੀ ਚੈੱਕ ਪੋਸਟ ਉਸਾਰਨੀ ਵੀ ਸ਼ਾਮਲ ਹੈ। ਉਨਾਂ ਉਸਾਰੀ ਕਾਮਿਆਂ ਨਾਲ ਮੁਲਾਕਾਤ ਵੀ ਕੀਤੀ ਜਿੱਥੇ ਉਨਾਂ ਨੂੰ ਦੱਸਿਆ ਗਿਆ ਕਿ ਇਸ ਚੈੱਕ ਪੋਸਟ ਨੂੰ ਅਤਿ-ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਇਸ ਦੀ ਸਮਰੱਥਾ 5 ਹਜਾਰ ਤੋਂ 10 ਹਜਾਰ ਦੀ ਹੋਵੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਦੂਰਬੀਨ ਦੀ ਮੱਦਦ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਵੀ ਕੀਤੇ ਅਤੇ ਇਹ ਫੈਸਲਾ ਵੀ ਕੀਤਾ ਗਿਆ ਕਿ ਅਗਲੀ ਕੈਬਨਿਟ ਮੀਟਿੰਗ ਬਟਾਲਾ ਵਿਖੇ ਹੋਵੇਗੀ। ਉਨਾਂ ਕੈਬਨਿਟ ਮੰਤਰੀ ਤਿ੍ਰਪਤ ਬਾਜਵਾ ਦਾ ਇਹ ਸੁਝਾਅ ਵੀ ਮੰਨਿਆ ਕਿ ਮੁੱਖ ਸਕੱਤਰ ਨੂੰ ਬਟਾਲਾ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦਣ ਲਈ ਨਿਰਦੇਸ਼ ਦਿੱਤੇ ਜਾਣ।

ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਜਿਸ ਨੂੰ ਪਹਿਲੀ ਪਾਤਸ਼ਾਹੀ ਨਾਲ ਜੁੜੇ ਇਸ ਇਤਿਹਾਸਕ ਕਸਬੇ ਦੇ ਵਿਕਾਸ ਲਈ ਬਣਾਇਆ ਗਿਆ ਸੀ, ਦੀ ਤੀਸਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਮੁੱਖ ਮੰਤਰੀ ਨੇ ਸਾਰੇ ਚੋਟੀ ਦੇ ਅਧਿਕਾਰੀਆਂ ਨੂੰ ਪ੍ਰਕਾਸ਼ ਪੁਰਬ ਨਾਲ ਸਬੰਧਤ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਲਈ ਕਿਹਾ।

ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਉਨਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਸੁਲਤਾਨਪੁਰ ਲੋਧੀ, ਬਿਆਸ, ਬਟਾਲਾ ਅਤੇ ਡੇਰਾ ਬਾਬਾ ਨਾਨਕ ਰੋਡ ਜਿਸ ਨੂੰ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਦਾ ਨਾਂ ਦਿੱਤਾ ਜਾਵੇਗਾ, ਨੂੰ ਰਾਸ਼ਟਰੀ ਰਾਜ ਮਾਰਗ ਐਲਾਨਣ ਲਈ ਵੀ ਕਿਹਾ।

ਇਤਿਹਾਸਕ ਕਸਬੇ ਦੇ ਬਿਜਲੀ ਸਬੰਧੀ ਪ੍ਰਾਜੈਕਟਾਂ ਦਾ ਨਿਰੀਖਣ ਕਰਦੇ ਹੋਏ ਮੁੱਖ ਮੰਤਰੀ ਨੇ ਪਾਵਰਕਾਮ ਚੇਅਰਮੈਨ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ ਜਾਂਦੇ ਲਾਂਘੇ ਵਿਖੇ ਲਾਏ ਜਾ ਰਹੇ ਬਿਜਲੀ ਦੇ ਖੰਬਿਆਂ ਦੀ ਅੰਡਰ ਗਰਾਉਂਡ ਤਾਰਬੰਦੀ ਯਕੀਨੀ ਬਣਾਉਣ ਲਈ ਕਿਹਾ। ਉਨਾਂ ਸਿਹਤ ਮੰਤਰੀ ਨੂੰ ਇਸ ਇਤਿਹਾਸਕ ਮੌਕੇ ਆਉਣ ਵਾਲੇ ਸ਼ਰਧਾਲੂਆਂ ਦੇ ਹਿੱਤ ਲਈ ਇਕ ਵਿਸਤਾਰਿਥ ਸਿਹਤ ਸੰਭਾਲ ਯੋਜਨਾ ਬਣਾਉਣ ਲਈ ਵੀ ਕਿਹਾ।

ਉਨਾਂ ਨੇ ਡੇਰਾ ਬਾਬਾ ਨਾਨਕ ਵਿਖੇ ਇਕ ਡੀ.ਐੱਸ.ਪੀ. ਦਫਤਰ ਅਤੇ ਇਕ ਥਾਣਾ ਕਾਇਮ ਕਰਨ ਦੇ ਕੰਮ ਵਿਚ ਤੇਜੀ ਲਿਆਉਣ ਲਈ ਡੀ.ਜੀ.ਪੀ. ਨੂੰ ਨਿਰਦੇਸ਼ ਦਿੱਤੇ ਜਿਸ ਲਈ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਮੀਨ ਮੁਹੱਇਆ ਕਰਵਾਈ ਹੈ। ਬਾਰਡਰ ਰੇਂਜ ਦੇ ਆਈ.ਜੀ. ਐਸ.ਪੀ.ਐਸ. ਪਰਮਾਰ ਨੇ ਮੁੱਖ ਮੰਤਰੀ ਨੂੰ ਮੁੱਖ ਸਮਾਗਮ ਦੇ ਸੁਰੱਖਿਆ ਇੰਤਜਾਮਾਂ ਸਬੰਧੀ ਵਿਸਥਾਰਿਤ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਸੁਰੱਖਿਆ ਦੇ ਪੁੱਖਤਾ ਇੰਤਜਾਮ ਕੀਤੇ ਜਾਣਗੇ ਅਤੇ ਸ਼ਰਧਾਲੂਆਂ ਨੂੰ ਕੋਈ ਤਕਲੀਫ ਨਹੀਂ ਹੋਵੇਗੀ।

Amarinder reviews Kartarpur Corridor Construction 2ਮੁੱਖ ਮੰਤਰੀ ਨੇ ਇਕ ਹੋਰ ਹੁਕਮ ਦਿੰਦੇ ਹੋਏ ਸ਼ਹਿਰੀ ਹਵਾਬਾਜੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਲੰਡਨ ਅਤੇ ਹੋਰ ਯੂਰਪੀ ਦੇਸ਼ਾਂ ਤੋਂ ਵਿਸ਼ੇਸ਼ ਚਾਰਟਿਡ ਉਡਾਨਾਂ ਅੰਮਿ੍ਰਤਸਰ ਵਿਖੇ ਸ਼ਰਧਾਲੂਆਂ ਦੀ ਸੁਵਿਧਾ ਹਿੱਤ ਸ਼ੁਰੂ ਕਰਨ ਦਾ ਮੁੱਦਾ ਚੁੱਕਣ ਦੀ ਹਿਦਾਇਤ ਵੀ ਦਿੱਤੀ। ਉਨਾਂ ਸਬੰਧਤ ਅਧਿਕਾਰੀਆਂ ਨੂੰ ਭਾਰਤੀ ਰੇਲਵੇ ਕੋਲ ਇਸ ਇਤਿਹਾਸਕ ਮੌਕੇ ਸਬੰਧੀ ਵਿਸ਼ੇਸ਼ ਰੇਲ-ਗੱਡੀਆਂ ਦੀ ਗਿਣਤੀ ਵਧਾਉਣ ਦਾ ਮੁੱਦਾ ਚੁੱਕਣ ਲਈ ਵੀ ਕਿਹਾ।

ਨਾਲ ਲੱਗਦੇ 12 ਪਿੰਡਾਂ ਦੇ ਬੁਨਿਆਦਾ ਢਾਂਚੇ ਦੇ ਵਿਕਾਸ ਸਬੰਧੀ ਚੱਲ ਰਹੇ ਕੰਮ ਦਾ ਨਿਰੀਖਣ ਕਰਦੇ ਹੋਏ ਮੁੱਖ ਮੰਤਰੀ ਨੇ ਸ਼ਰਧਾਲੂਆਂ ਦੀ ਸੁਵਿਧਾ ਲਈ ਸਮੇਂ ਸਿਰ ਇੰਤਜਾਮ ਪੂਰੇ ਕਰਨ ਦੇ ਨਿਰਦੇਸ਼ ਅਧਿਕਾਰੀਆਂ ਨੂੰ ਦਿੱਤੇ।

ਮੀਟਿੰਗ ਦੌਰਾਨ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਨੇ ਕਿਹਾ ਕਿ ਸੁਲਤਾਨਪੁਰ ਲੋਧੀ, ਬਟਾਲਾ ਅਤੇ ਗੁਰਦਾਸਪੁਰ ਵਿਖੇ 450 ਕਰੋੜ ਰੁਪਏ ਦੇ ਕੰਮ ਸ਼ੁਰੂ ਕੀਤੇ ਗਏ ਹਨ ਅਤੇ ਇਕ ਵਿਸ਼ੇਸ਼ ਯੋਜਨਾ ਵੀ ਬਣਾਈ ਗਈ ਹੈ ਤਾਂ ਜੋ ਕਿਸੇ ਵੀ ਹੰਗਾਮੀ ਹਾਲਾਤ ਨਾਲ ਨਿਪਟਿਆਂ ਜਾ ਸਕੇ ਅਤੇ ਸ਼ਰਧਾਲੂਆਂ ਨੂੰ ਕੋਈ ਸਮੱਸਿਆ ਨਾ ਆਵੇ। ਉਨਾਂ ਇਹ ਵੀ ਦੱਸਿਆ ਕਿ ਮੁੱਖ ਸਮਾਗਮ ਸਬੰਧੀ ਅਧਿਕਾਰਤ ਪ੍ਰੋਗਰਾਮ ਛੇਤੀ ਹੀ ਜਾਰੀ ਹੋਵੇਗਾ।

ਇਸ ਤੋਂ ਇਲਾਵਾ ਅਧਿਕਾਰਤ ਬੁਲਾਰੇ ਅਨੁਸਾਰ, ਮੁੱਖ ਮੰਤਰੀ ਵਲੋਂ ਡੇਰਾ ਬਾਬਾ ਨਾਨਕ ਵਿਖੇ ਸੜਕਾਂ ਨੂੰ ਚੌੜਾ ਕਰਨ/ਮਜਬੂਤ ਕਰਨ ਲਈ ਮੰਨਜੂਰ 75.23 ਕਰੋੜ ਰੁਪਏ ਵਿਚੋਂ 64.60 ਕਰੋੜ ਰੁਪਏ 35 ਕਿਲੋਮੀਟਰ ਲੰਮੀ ਅੰਮਿ੍ਰਤਸਰ-ਸੋਹੀਆਂ-ਫਤਹਿਗੜ ਚੂੜੀਆਂ- ਡੇਰਾ ਬਾਬਾ ਨਾਨਕ ਰੋਡ ਲਈ ਰੱਖੇ ਗਏ ਹਨ।

ਇਸ ਦੀ ਤਕਨੀਕੀ ਤੌਰ ਉਤੇ ਪਰਖ ਹੋ ਚੁੱਕੀ ਹੈ। ਜਿੱਥੇ 4.33 ਕਰੋੜ ਰੁਪਏ ਰਮਦਾਸ-ਡੇਰਾ ਬਾਬਾ ਨਾਨਕ ਰੋਡ ਉਤੇ ਖਰਚੇ ਜਾਣਗੇ ਉਥੇ ਹੀ 3.49 ਕਰੋੜ ਰੁਪਏ ਬਟਾਲਾ-ਡੇਰਾ ਬਾਬਾ ਨਾਨਕ ਸੜਕ ਦੇ 2.10 ਕਿਲੋਮੀਟਰ ਲੰਮੇ ਟੋਟੇ ਦੇ ਨਵੀਨੀਕਰਨ ਲਈ ਰੱਖੇ ਗਏ ਹਨ ਅਤੇ 1.73 ਕਰੋੜ ਰੁਪਏ ਫਤਹਿਗੜ ਚੂੜੀਆਂ-ਡੇਰਾ ਬਾਬਾ ਨਾਨਕ ਸੜਕ ਲਈ ਰੱਖੇ ਗਏ ਹਨ।

ਮੁੱਖ ਮੰਤਰੀ ਨੇ ਡੇਰਾ ਬਾਬਾ ਨਾਨਕ ਵਿਖੇ ਪਾਰਕ ਦੇ ਵਿਸਥਾਰ ਲਈ 1.18 ਕਰੋੜ ਰੁਪਏ ਦੀ ਵਾਧੂ ਰਕਮ ਵੀ ਮੰਨਜੂਰ ਕੀਤੀ। ਇਸ ਪ੍ਰਾਜੈਕਟ ਲਈ ਪਹਿਲਾਂ ਹੀ 127.31 ਕਰੋੜ ਰੁਪਏ ਪ੍ਰਸਤਾਵਿਤ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਇਸ ਇਤਿਹਾਸਕ ਕਸਬੇ ਵਿਖੇ ਉਸਾਰੇ ਜਾ ਰਹੇ ਪਾਰਕ ਲਈ ਐਲ.ਈ.ਡੀ. ਲਾਈਟਾਂ ਵਾਲੇ ਹੈਰੀਟੇਜ ਪੋਲਾਂ ਦੀ ਸਥਾਪਨਾ ਲਈ 18.21 ਲੱਖ ਰੁਪਏ ਵੀ ਮੰਨਜੂਰ ਕੀਤੇ। ਮੁੱਖ ਮੰਤਰੀ ਨੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਮੱਥਾ ਵੀ ਟੇਕਿਆ।

ਇਸ ਮੌਕੇ ਪੀ.ਪੀ.ਸੀ.ਸੀ. ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ, ਸੁੰਦਰ ਸ਼ਾਮ ਅਰੋੜਾ, ਬਲਬੀਰ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ, ਅਰੁਣਾ ਚੌਧਰੀ, ਓ.ਪੀ. ਸੋਨੀ, ਗੁਰਪ੍ਰੀਤ ਸਿੰਘ ਕਾਂਗੜ ਅਤੇ ਰਾਣਾ ਗੁਰਮੀਤ ਸਿੰਘ ਸੋਢੀ, ਅੰਮਿ੍ਰਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਫਤਿਹਜੰਗ ਸਿੰਘ ਬਾਜਵਾ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਸਤੀਸ਼ ਚੰਦਰਾ, ਵਿਨੀ ਮਹਾਜਨ, ਕਲਪਨਾ ਮਿੱਤਲ ਬਰੂਆ, ਰਵਨੀਤ ਕੌਰ, ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਹੁਸਨ ਲਾਲ, ਕੇ. ਸਿਵਾ ਪ੍ਰਸਾਦ ਅਤੇ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਦਿਨਕਰ ਗੁਪਤਾ, ਡਵੀਜਨਲ ਕਮਿਸ਼ਨਰ ਜਲੰਧਰ ਬੀ.ਪੁਰੂਸ਼ਾਰਥਾ, ਡਿਪਟੀ ਕਮਿਸ਼ਨਰ ਵਿਪੁਲ ਉਜਵਲ, ਐਸ.ਐਸ.ਪੀ. ਗੁਰਦਾਸਪੁਰ ਸਵਰਨਦੀਪ ਸਿੰਘ, ਐਸ.ਐਸ.ਪੀ. ਬਟਾਲਾ ਓਪਿੰਦਰਜੀਤ ਸਿੰਘ ਘੁੰਮਣ, ਪ੍ਰਾਜੈਕਟ ਡਾਇਰੈਕਟਰ ਐਨ.ਐਚ.ਏ.ਆਈ. ਵਾਈਪੀਐਸ ਜੌਰਡਨ, ਲੈਂਡਪੋਰਟ ਅਥਾਰਟੀ ਆਫ ਇੰਡੀਆ ਦੇ ਮੈਂਬਰ ਅਖਿਲ ਸਕਸੇਨਾ ਵੀ ਹਾਜਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION