ਕੈਪਟਨ ਦਾ ਅਧਿਆਪਕ ਦਿਵਸ ’ਤੇ ਸੰਦੇਸ਼: ਮਿਆਰੀ ਸਿੱਖ਼ਿਆ ਮੁਹੱਈਆ ਕਰਵਾਉਣ ਲਈ ਤਨਦੇਹੀ ਨਾਲ ਸੇਵਾਵਾਂ ਦਿਓ

ਚੰਡੀਗੜ, 4 ਸਤੰਬਰ, 2019 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਦੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਮਿਆਰੀ ਤੇ ਕਦਰਾਂ-ਕੀਮਤਾਂ ’ਤੇ ਆਧਾਰਿਤ ਸਿੱਖਿਆ ਮੁਹੱਈਆ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਸੇਵਾਵਾਂ ਦੇਣ।

ਆਪਣੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਅਧਿਆਪਕ ਵਰਗ ਨਾਮੀ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਮਿਸ਼ਨਨ ਜਿਨਾਂ ਦੇ ਜਨਮ ਦਿਵਸ ਦੇ ਮੌਕੇ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ, ਨੂੰ ਆਪਣਾ ਆਦਰਸ਼ ਮੰਨਦਾ ਹੋਇਆ ਉਨਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਪ੍ਰਣ ਕਰੇ।

ਅਧਿਆਪਕਾਂ ਨੂੰ ਰਾਸ਼ਟਰ ਦੇ ਨਿਰਮਾਤਾ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਅਧਿਆਪਕ ਭਾਈਚਾਰੇ ਨੂੰ ਮੌਜੂਦਾ ਅਤੇ ਆਉਣ ਵਾਲੀਆਂ ਪੀੜੀਆਂ ਦੇ ਭਵਿੱਖ ਨੂੰ ਤਰਾਸ਼ਣ ਅਤੇ ਵਿਦਿਆਰਥੀਆਂ ਵਿੱਚ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲੀਡਰਸ਼ਿਪ ਦੇ ਗੁਣ ਭਰਨ ਦਾ ਸੱਦਾ ਦਿੱਤਾ ਤਾਂ ਜੋ ਉਨਾਂ ਨੂੰ ਸਮਾਜ ਦੇ ਆਦਰਸ਼ ਨਾਗਿਰਕ ਬਣਾਇਆ ਜਾ ਸਕੇ।

Share News / Article

Yes Punjab - TOP STORIES