ਕੈਪਟਨ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੇ ਅਸਤੀਫ਼ੇ ਦੀਆਂ ਖ਼ਬਰਾਂ ਬੇਬੁਨਿਆਦ: ਸਰਕਾਰੀ ਬੁਲਾਰਾ

ਚੰਡੀਗੜ, 7 ਸਤੰਬਰ, 2019:

ਪੰਜਾਬ ਦੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਦੇ ਅਸਤੀਫੇ ਸਬੰਧੀ ਮੀਡੀਆ ਦੇ ਇੱਕ ਹਿੱਸੇ ਵੱਲੋਂ ਸਾਂਝੀਆਂ ਕੀਤੀਆਂ ਰਿਪੋਰਟਾਂ ਬੇ-ਬੁਨਿਆਦ ਹਨ। ਇਹ ਜਾਣਕਾਰੀ ਸਰਕਾਰੀ ਬੁਲਾਰੇ ਨੇ ਦਿੱਤੀ।

ਸਰਕਾਰੀ ਬੁਲਾਰੇ ਨੇ ਮੀਡੀਆ ਰਿਪੋਰਟਾਂ ਦਾ ਖੰਡਨ ਕਰਦਿਆਂ ਸਪੱਸ਼ਟ ਕੀਤਾ ਕਿ ਸ੍ਰੀ ਸੁਰੇਸ਼ ਕੁਮਾਰ ਵੱਲੋਂ ਅਜਿਹੇ ਕਿਸੇ ਅਸਤੀਫੇ ਦੀ ਪੇਸ਼ਕਸ਼ ਕੀਤੀ ਹੀ ਨਹੀਂ ਗਈ ਜਿਸ ਕਾਰਨ ਇਸ ਨੂੰ ਸਵੀਕਾਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

Share News / Article

YP Headlines

Loading...