Sunday, October 1, 2023

ਵਾਹਿਗੁਰੂ

spot_img
spot_img

ਕੈਪਟਨ ਦੇ ਹੁਕਮ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਵੱਲੋਂ ਕਾਰਵਾਈ ਸ਼ੁਰੂ, ਸੂਬੇ ’ਚ 45 ਖੁਲ੍ਹੇ ਬੋਰਵੈੱਲ ਬੰਦ ਕੀਤੇ

- Advertisement -

ਚੰਡੀਗੜ੍ਹ, 12 ਜੂਨ, 2019:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਸਾਰੇ ਖੁੱਲ੍ਹੇ ਬੋਰਵੈੱਲਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮਾਂ ਦੇ ਕੁਝ ਘੰਟਿਆਂ ਦੇ ਅੰਦਰ ਹੀ ਅਜਿਹੇ 45 ਬੋਰਵੈੱਲ ਬੰਦ ਕਰ ਦਿੱਤੇ ਗਏ ਹਨ ਤਾਂ ਕਿ ਭਵਿੱਖ ਵਿੱਚ ਦੁਖਦਾਇਕ ਘਟਨਾ ਨੂੰ ਮੁੜ ਵਾਪਰਨ ਨੂੰ ਰੋਕਿਆ ਜਾ ਸਕੇ। ਸੁਨਾਮ ਨੇੜੇ ਇੱਕ ਬੋਰਵੈੱਲ ਵਿੱਚ 108 ਘੰਟੇ ਅੰਦਰ ਰਹਿਣ ਕਾਰਨ ਦੋ ਸਾਲਾਂ ਦੇ ਲੜਕੇ ਦੀ ਮੌਤ ਹੋ ਗਈ ਸੀ।

ਡਿਪਟੀ ਕਮਿਸ਼ਨਰਾਂ ਨੇ ਮੁੱਖ ਮੰਤਰੀ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਬੋਰਵੈੱਲਾਂ ਦੀ ਸਥਿਤੀ ਬਾਰੇ ਰਿਪੋਰਟਾਂ ਸੌਂਪ ਦਿੱਤੀਆਂ ਹਨ। ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਪਾਸੋਂ ਖੁੱਲ੍ਹੇ ਬੋਰਵੈੱਲਾਂ ਬਾਰੇ ਵਿਸਥਾਰਤ ਰਿਪੋਰਟਾਂ ਦੇਣ ਅਤੇ ਇਨ੍ਹਾਂ ਨੂੰ ਤੁਰੰਤ ਬੰਦ ਕਰਨ ਦੇ ਹੁਕਮ ਦਿੱਤੇ ਸਨ।

ਰਿਪੋਰਟਾਂ ਮੁਤਾਬਕ ਹੁਣ ਤੱਕ 45 ਖੁੱਲ੍ਹੇ ਬੋਰਵੈੱਲ ਬੰਦ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚੋਂ 26 ਬੋਰਵੈੱਲ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਪਾਏ ਗਏ ਹਨ ਜਿਨ੍ਹਾਂ ਵਿੱਚੋਂ ਬੱਸੀ ਪਠਾਣਾ ਅਤੇ ਖੇੜਾ ਬਲਾਕਾਂ ਵਿੱਚ 13-13 ਖੁੱਲ੍ਹੇ ਬੋਰ ਸਨ।

ਇਸੇ ਤਰ੍ਹਾਂ ਮਾਨਸਾ ਜ਼ਿਲ੍ਹੇ ਵਿੱਚ ਅੱਠ ਬੋਰਵੈੱਲ ਬੰਦ ਕੀਤੇ ਗਏ ਜਦਕਿ ਪਟਿਆਲਾ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਤਿੰਨ-ਤਿੰਨ, ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਅਤੇ ਰੋਪੜ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਇਕ-ਇਕ ਖੁੱਲ੍ਹੇ ਬੋਰਵੈੱਲ ਬੰਦ ਕਰ ਦਿੱਤੇ ਗਏ ਹਨ।

ਰੋਪੜ ਜ਼ਿਲ੍ਹੇ ਵਿੱਚ ਜਿੱਥੇ 19 ਬੋਰਵੈੱਲ ਅਣਢਕੇ ਪਾਏ ਗਏ ਜਿਨ੍ਹਾਂ ਵਿੱਚੋਂ ਇਕ ਨੂੰ ਬੰਦ ਕਰ ਦਿੱਤਾ ਗਿਆ ਹੈ ਜਦਕਿ ਬਾਕੀਆਂ ਨੂੰ ਬੰਦ ਕਰਨ ਦੀ ਪ੍ਰਕਿਰਿਆ ਜਾਰੀ ਹੈ।

ਇਕ ਸਰਕਾਰੀ ਬੁਲਾਰੇ ਮੁਤਾਬਕ ਇਤਫਾਕਵੱਸ ਫ਼ਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਕੋਈ ਵੀ ਬੋਰਵੈੱਲ ਖੁੱਲ੍ਹਾ ਨਹੀਂ ਪਾਇਆ ਗਿਆ।

ਸੁਨਾਮ ਦੀ ਘਟਨਾ ਜਿਸ ਵਿੱਚ ਦੋ ਸਾਲਾ ਦਾ ਫਤਿਹਵੀਰ ਬੋਰ ਵਿੱਚ ਲੰਮੀ ਘਾਲਣਾ ਘਾਲਣ ਤੋਂ ਬਾਅਦ ਵੀ ਜਿੰਦਾ ਨਹੀਂ ਬਚ ਸਕਿਆ, ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਦੀ ਅਗਵਾਈ ਵਾਲੇ ਆਫਤ ਪ੍ਰਬੰਧਨ ਗਰੁੱਪ ਨੂੰ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਐਸ.ਓ.ਪੀਜ਼. (ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ) ਨੂੰ ਅੰਤਮ ਰੂਪ ਦੇਣ ਲਈ ਆਖਿਆ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਹ ਨਹੀਂ ਚਾਹੁੰਦੇ ਕਿ ਭਵਿੱਖ ਵਿੱਚ ਖੁੱਲ੍ਹੇ ਬੋਰ ਕਾਰਨ ਕਿਸੇ ਨੂੰ ਆਪਣੀ ਜਾਨ ਗਵਾਉਣੀ ਪਵੇ।

- Advertisement -

YES PUNJAB

Transfers, Postings, Promotions

spot_img
spot_img

Stay Connected

199,134FansLike
113,164FollowersFollow

ENTERTAINMENT

Punjab News

NRI - OCI

SPORTS

Health & Fitness

Gadgets & Tech