ਕੈਪਟਨ ਨੂੰ ਸ਼੍ਰੋਮਣੀ ਕਮੇਟੀ ਦੇਵੇ ਫਖ਼ਰ-ਏ-ਕੌਮ ਦਾ ਖ਼ਿਤਾਬ, ਸਾਰੀਆਂ ਰਾਜਸੀ ਪਾਰਟੀਆਂ ਸਨਮਾਨਿਤ ਕਰਨ: ਕਾਂਗਰਸ ਆਗੂ

ਯੈੱਸ ਪੰਜਾਬ
ਜਲੰਧਰ, 14 ਸਤੰਬਰ, 2019:

ਪੰਜਾਬ ਕਾਂਗਰਸ ਦੇ ਲੇਬਰ ਸੈਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫ਼ਖ਼ਰ-ਏ-ਕੌਮ ਦੇ ਖ਼ਿਤਾਬ ਨਾਲ ਨਿਵਾਜ਼ੇ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਜ ਦੀਆਂ ਹੀ ਨਹੀਂ ਸਗੋਂ ਦੇਸ਼ ਵਿਦੇਸ਼ ਦੀਆਂ ਰਾਜਸੀ ਪਾਰਟੀਆਂ ਨੂੰ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਸਨਮਾਨਿਤ ਕਰਨ ਦੀ ਅਪੀਲ ਕੀਤੀ ਹੈ।

ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਲੇਬਰ ਸੈੱਲ ਦੇ ਚੇਅਰਮੈਨ ਸ: ਮਲਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਸਿੱਖਾਂ ਦੀ ਕਾਲੀ ਸੂਚੀ ਨੂੰ ਖ਼ਤਮ ਕਰਵਾਉਣ ਦਾ ਕੰਮ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਹੀ ਸਿਰੇ ਚੜਿ੍ਹਆ ਹੈ।

ਸ:ਲੱਕੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਪੰਜਾਬੀ ਏਕਤਾ ਪਾਰਟੀ, ਬਸਪਾ, ਟਕਸਾਲੀ ਅਕਾਲੀ ਦਲ ਸਣੇ ਸਾਰੀਆਂ ਪੰਜਾਬ ਦੀਆਂ ਅਤੇ ਦੇਸ਼ ਵਿਦੇਸ਼ ਦੀਆਂ ਪਾਰਟੀਆਂ ਨੂੰ ਵੀ ਕੈਪਟਨ ਅਮਰਿੰਦਰ ਸਿੰਘ ਨੂੂੰ ਇਸ ਕੰਮ ਬਦਲੇ ਸਨਮਾਨਿਤ ਕਰਨਾ ਚਾਹੀਦਾ ਹੈ।

ਸ: ਲੱਕੀ ਅਤੇ ਉਨ੍ਹਾਂ ਦੇ ਨਾਲ ਹਾਜ਼ਰ ਸ: ਕਰਨੈਲ ਸਿੰਘ ਭਾਟੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਦੇ ਮਸੀਹਾ ਬਣ ਕੇ ਸਾਹਮਣੇ ਆਏ ਹਨ ਅਤੇ ਕਾਲੀ ਸੂਚੀ ਖ਼ਤਮ ਕਰਵਾਕੇ ਉਨ੍ਹਾਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਰਾਜ ਨਹੀਂ ਸੇਵਾ ਦਾ ਨਾਅਰਾ ਹੀ ਨਹੀਂ ਲਾਉਣਾ ਹੁੰਦਾ ਸਗੋਂ ਕੰਮ ਕਰਕੇ ਵਿਖ਼ਾਉਣਾ ਪੈਂਦਾ ਹੈ।

ਸ: ਲੱਕੀ ਨੇ ਕਿਹਾ ਕਿ ਸ:ਪ੍ਰਕਾਸ਼ ਸਿੰਘ ਬਾਦਲ ਲੰਬਾ ਸਮਾਂ ਪੰਜਾਬ ਦੇ ਮੁੱਖ ਮੰਤਰੀ ਰਹੇ ਪਰ ਉਹ ਵੀ ਕਾਲੀ ਸੂਚੀ ਨੂੰ ਖ਼ਤਮ ਨਹੀਂ ਕਰਵਾ ਸਕੇੇ। ਉਹਨਾਂ ਕਿਹਾ ਕਿ ਅੱਤਵਾਦ ਦੇ ਕਾਲੇ ਦੌਰ ਦੌਰਾਨ ਤਿਆਰ ਕੀਤੀ ਗਈ ਇਸ ਕਾਲੀ ਸੂਚੀ ਦੇ 314 ਰਹਿੰਦੇ ਨਾਂਵਾਂ ਵਿਚੋਂ 312 ਨਾਂਅ ਖ਼ਤਮ ਕਰਵਾਉਣ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਹੈ। ਉਹਨਾਂ ਕਿਹਾ ਕਿ ਲੰਬੇ ਸਮੇਂ ਤੋਂ ਕਾਲੀ ਸੂਚੀ ਵਿਚ ਸ਼ਾਮਿਲ ਸਿੱਖ ਭਾਰਤ ਪਰਤਣ ਤੋਂ ਅਸਮਰਥ ਸਨ ਅਤੇ ਇੱਥੇ ਆਪਣੇ ਪਰਿਵਾਰਕ ਜੀਆਂ ਤਕ ਨੂੰ ਮਿਲਣਾ ਤਾਂ ਦੂਰ ਖੁਸ਼ੀਆਂ ਗਮੀਆਂ ਵਿਚ ਵੀ ਆਉਣ ਜਾਣ ਤੋਂ ਆਤੁਰ ਰਹੇ। ਉਹਨਾਂ ਆਖ਼ਿਆ ਕਿ ਪੰਜ ਵਾਰ ਮੁੱਖ ਮੰਤਰੀ ਰਹੇ ਕੱਦਾਵਰ ਆਗੂ ਸ:ਪ੍ਰਕਾਸ਼ ਸਿੰਘ ਬਾਦਲ ਨੇ ਇਸ ਪਾਸੇ ਕੋਈ ਧਿਆਨ ਨਾ ਦਿੱਤਾ ਜਿਸ ਤੋਂ ਬਾਦਲ ਦੀ ਦੀ ਦੋਹਰੀ ਨੀਤੀ ਦਾ ਪਤਾ ਲੱਗਦਾ ਹੈ।

Share News / Article

Yes Punjab - TOP STORIES