Friday, July 30, 2021
400 July

Pension 1500 gif

Shaheed 50 lakh gif

Kisan Karza 5.64 lakh gif

Kisan 48 hours gif

Ashirwad 51000 gif

Sohna Markfed

Innocent Admission

ਕੈਪਟਨ ਨੇ ਡਾਕਟਰਾਂ ਅਤੇ ਮੈਡੀਕਲ ਸਟਾਫ਼ ਵੱਲੋਂ ਕੋਵਿਡ ਵਿਰੁੱਧ ਜੰਗ ਵਿੱਚ ਨਿਭਾਈਆਂ ਬੇਮਿਸਾਲ ਸੇਵਾਵਾਂ ਦੀ ਕੀਤੀ ਸ਼ਲਾਘਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਜੂਨ, 2021
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਾਰੇ ਡਾਕਟਰਾਂ ਅਤੇ ਹੋਰ ਮੈਡੀਕਲ ਪੇਸ਼ੇਵਰਾਂ ਦਾ ਕੋਵਿਡ ਮਹਾਂਮਾਰੀ ਨਾਲ ਨਜਿੱਠਣ ਵਿੱਚ ਸੂਬੇ ਦੀ ਮੱਦਦ ਕਰਦਿਆਂ ਨਿਭਾਈਆਂ ਬੇਮਿਸਾਲ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਡਾਕਟਰਾਂ ਦੀ ਸਖਤ ਮਿਹਨਤ ਦੀ ਸਲਾਹੁਤਾ ਕਰਦਿਆਂ ਕਿਹਾ ਕਿ ਮੈਡੀਕਲ ਪੇਸ਼ੇਵਰਾਂ ਵੱਲੋਂ ਆਪਣੀਆਂ ਜਾਨਾਂ ਖਤਰੇ ਵਿੱਚ ਪਾ ਕੇ ਨਿਰਸਵਾਰਥ ਅਤੇ ਸਵੈ-ਕੁਰਬਾਨੀ ਦਾ ਕੰਮ ਕਰਨਾ ਸਾਰਿਆਂ ਲਈ ਪ੍ਰੇਰਨਾ ਹੈ।

ਸਰਕਾਰ ਅਤੇ ਸੂਬੇ ਦੇ ਲੋਕਾਂ ਤਰਫੋਂ ਉਨ੍ਹਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਪਹਿਲੀ ਜੁਲਾਈ ਨੂੰ ਮਨਾਏ ਜਾਣ ਵਾਲੇ ਕੌਮਾਂਤਰੀ ਡਾਕਟਰ ਦਿਵਸ ਦੇ ਸੰਦਰਭ ਵਿੱਚ ਆਪਣੇ ਸੰਖੇਪ ਸੰਦੇਸ਼ ਵਿੱਚ ਕਿਹਾ ਕਿ ਸਾਰੇ ਸੂਬੇ ਨੂੰ ਮੈਡੀਕਲ ਪੇਸ਼ੇਵਰਾਂ ਉਤੇ ਮਾਣ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪੰਜਾਬੀ ਡਾਕਟਰਾਂ, ਮੈਡੀਕਲ ਸਟਾਫ ਅਤੇ ਸਾਰੇ ਹੈਲਥ ਵਰਕਰਜ਼ ਦਾ ਰਿਣੀ ਹੈ ਜਿਨ੍ਹਾਂ ਨੇ ਔਖੇ ਸਮੇਂ ਵਿੱਚ ਨਿਰੰਤਰ ਸਾਥ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਕਈ ਪੇਸ਼ੇਵਰਾਂ ਤੇ ਵਰਕਰਜ਼ ਨੂੰ ਆਪਣੇ ਸਹਿਯੋਗੀਆਂ ਅਤੇ ਹੋਰਨਾਂ ਨੂੰ ਕੋਵਿਡ ਕਾਰਨ ਗਵਾਉਣਾ ਵੀ ਪਿਆ ਪਰ ਉਨ੍ਹਾਂ ਆਪਣੇ ਆਪ ਨੂੰ ਖਤਰੇ ਵਿੱਚ ਪਾ ਕੇ ਮਰੀਜ਼ਾਂ ਦਾ ਇਲਾਜ ਅਤੇ ਉਨ੍ਹਾਂ ਦੀ ਪੂਰੀ ਤਰ੍ਹਾਂ ਸਾਂਭ-ਸੰਭਾਲ ਜਾਰੀ ਰੱਖੀ।

ਉਨ੍ਹਾਂ ਕਿਹਾ, ”ਅਸੀਂ ਜਾਨਾਂ ਬਚਾਉਣ ਲਈ ਤੁਹਾਡੇ ਯੋਗਦਾਨ ਨੂੰ ਨਹੀਂ ਭੁੱਲਾਂਗੇ। ਹਰੇਕ ਪੰਜਾਬੀ ਤੁਹਾਡੀਆਂ ਨਿਰਸਵਾਰਥ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖੇਗਾ।”

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,369FansLike
111,909FollowersFollow

ENTERTAINMENT

National

GLOBAL

OPINION

Attack on Chinese in Pakistan

Who is behind the attack on Chinese in Pakistan – by Amjad Ayub Mirza

The deadly attack, carried out on July 15, on a coach carrying Chinese engineers to an under-construction tunnel site at the 4300 MW Dasu...
Coexistence

Coexistence, a unifying factor for Indians – by Asad Mirza

For most political parties, sociologists and psephologists what a common Indian on the street thinks matters most. It is an insight into a common...
Taliban Afghanistan

Taliban’s Next Stop: Kabul, Kashmir and Kerala – by Amjad Ayub Mirza

The speedy advance of the Taliban from northern Afghanistan to Kabul in the eastern section of the country could not have been achieved without...

SPORTS

Health & Fitness

Woman eating strawberry

Eat strawberries, oranges daily to cut risk of cognitive decline

New York, July 29, 2021- People who eat a diet that includes at least half a serving per day of foods high in flavonoids like strawberries, oranges, peppers and apples may have a 20 per cent lower risk of cognitive decline, according to a study. Flavonoids are naturally occurring compounds found in plants and are considered powerful antioxidants. It is...

Gadgets & Tech

error: Content is protected !!