Monday, September 25, 2023

ਵਾਹਿਗੁਰੂ

spot_img
spot_img

ਕੈਪਟਨ ਵੱਲੋਂ ਲੁਧਿਆਣਾ ਜੇਲ੍ਹ ’ਚ ਵਾਪਰੀ ਹਿੰਸਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ

- Advertisement -

ਨਵੀਂ ਦਿੱਲੀ, 27 ਜੂਨ, 2019:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ ਵਿੱਚ ਅੱਜ ਵਾਪਰੀ ਹਿੰਸਾ ਦੀ ਮੈਜਿਸਟ੍ਰੇਟ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਇਹ ਜਾਂਚ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਵੇਗੀ।

ਇਸ ਘਟਨਾ ਵਿੱਚ ਇਕ ਕੈਦੀ ਦੇ ਮਾਰੇ ਜਾਣ ਜਦਕਿ ਪੰਜ ਕੈਦੀਆਂ ਅਤੇ ਲਗਭਗ ਅੱਧੀ ਦਰਜਨ ਪੁਲੀਸ ਮੁਲਾਜ਼ਮਾਂ ਦੇ ਜ਼ਖਮੀ ਹੋਣ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਇਸ ਘਟਨਾ ਦੀ ਵਿਸਥਾਰ ਵਿੱਚ ਜਾਂਚ ਕਰਕੇ ਹਿੰਸਾ ਲਈ ਉਕਸਾਉਣ ਵਾਲਿਆਂ ਦੀ ਸ਼ਨਾਖਤ ਕਰਨ ਲਈ ਆਖਿਆ। ਉਨਾਂ ਇਹ ਵੀ ਸਪਸ਼ਟ ਕੀਤਾ ਕਿ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਕ ਕੈਦੀ ਸਨੀ ਸੂਦ ਦੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਮੌਤ ਹੋ ਜਾਣ ਦੀ ਖਬਰ ਜੇਲ ਵਿੱਚ ਪਹੁੰਚਣ ਤੋਂ ਬਾਅਦ ਸਵੇਰੇ ਲਗਭਗ 11:30 ਵਜੇ ਹਿੰਸਾ ਵਾਪਰੀ। ਸਨੀ ਸੂਦ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਇਕ ਮਾਮਲੇ ਵਿੱਚ ਵਿਚਾਰ ਅਧੀਨ ਹੈ।

ਮੁੱਢਲੀ ਜਾਣਕਾਰੀ ਮੁਤਾਬਕ ਸਨੀ ਸੂਦ ਦੀ ਮੌਤ ਦੀ ਖਬਰ ਤੋਂ ਬਾਅਦ ਜੇਲ ਵਿੱਚ ਦੰਗੇ ਹੋਏ ਅਤੇ 3100 ਦੇ ਕਰੀਬ ਹਵਾਲਾਤੀਆਂ ਨੇ ਆਪਣੀਆਂ ਬੈਰਕਾਂ ਵਿੱਚ ਜਾਣ ਤੋਂ ਇਨਕਾਰ ਕਰ ਦਿੱਤਾ ਅਤੇ ਪੱਥਰ ਚਲਾਉਣੇ ਸ਼ੁਰੂ ਕਰ ਦਿੱਤੇ। ਇਹ ਕੈਦੀ ਉਸਾਰੀ ਦੇ ਚੱਲ ਰਹੇ ਕੰਮ ਲਈ ਬੈਰਕਾਂ ਤੋਂ ਬਾਹਰ ਸਨ। ਦੰਗਾਕਾਰੀ ਕੈਦੀਆਂ ਨੇ ਰਿਕਾਰਡ ਰੂਮ ਦੇ ਨਾਲ ਜੇਲ ਸੁਪਰਡੰਟ ਦੀ ਕਾਰ ਨੂੰ ਅੱਗ ਲਾ ਦਿੱਤੀ ਅਤੇ ਜੇਲ ਦੀ ਹੋਰ ਜਾਇਦਾਦ ਨੂੰ ਵੀ ਨੁਕਸਾਨ ਪਹੁੰਚਾਇਆ।

ਮੁਢਲੀਆਂ ਰਿਪੋਰਟਾਂ ਮੁਤਾਬਕ ਕੈਦੀਆਂ ਨੇ ਜਦੋਂ ਗੇਟ ਭੰਨਣ ਦੀ ਕੋਸ਼ਿਸ਼ ਕੀਤੀ ਤਾਂ ਜੇਲ ਪੁਲਿਸ ਨੇ ਹਵਾਈ ਫਾਇਰ ਕਰਕੇ ਇਨਾਂ ਨੂੰ ਰੋਕਣ ਦੇ ਯਤਨ ਕੀਤੇ। ਇਸ ਦੌਰਾਨ ਲੁਧਿਆਣਾ ਦੇ ਡੀ.ਸੀ.ਪੀ. ਅਸ਼ਵਨੀ ਕੁਮਾਰ ਸਥਿਤੀ ਨੂੰ ਕਾਬੂ ਕਰਨ ਲਈ ਅਥਰੂ ਗੈਸ ਛੱਡਣ ਵਾਲੇ ਵਾਹਨ ਅਤੇ 250-300 ਪੁਲੀਸ ਮੁਲਾਜ਼ਮਾਂ ਦੀ ਵਾਧੂ ਫੋਰਸ ਲੈ ਕੇ ਮੌਕੇ ’ਤੇ ਪਹੁੰਚੇ। ਇਸੇ ਤਰਾਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਅਤੇ ਆਈ.ਜੀ. ਜੇਲਾਂ ਐਲ.ਐਸ. ਜਾਖੜ ਵੀ ਮੌਕੇ ’ਤੇ ਪਹੁੰਚੇ।

ਸਥਿਤੀ ਨੂੰ ਅਖੀਰ ਦੁਪਹਿਰ 1:30 ਵਜੇ ਕਾਬੂ ਕਰ ਲਿਆ ਗਿਆ ਜਦੋਂ ਸਾਰੇ ਕੈਦੀਆਂ ਨੂੰ ਬੈਰਕਾਂ ਵਿੱਚ ਵਾਪਸ ਭੇਜ ਦਿੱਤਾ।

ਇਸ ਹਿੰਸਾ ਵਿੱਚ ਮਾਰੇ ਗਏ ਕੈਦੀ ਦੀ ਪਛਾਣ ਅਜੀਤ ਬਾਬਾ ਪੁੱਤਰ ਹਰਜਿੰਦਰ ਸਿੰਘ ਜਦਕਿ ਜਖ਼ਮੀ ਹੋਣ ਵਾਲਿਆਂ ਵਿੱਚ ਵਿਸ਼ਾਲ ਕੁਮਾਰ ਪੁੱਤਰ ਰਕੇਸ਼ ਸ਼ਰਮਾ ਵਾਸੀ ਦਾਬਾ, ਪਿ੍ਰੰਸ ਪੁੱਤਰ ਰਾਜਪਾਲ ਵਾਸੀ ਸਿਵਲ ਲਾਈਨਜ਼ ਲੁਧਿਆਣਾ, ਸੁਨੀਲ ਪੁੱਤਰ ਬਾਬੂ ਰਾਮ ਵਾਸੀ ਹਾਜੀਪੁਰ (ਹੁਸ਼ਿਆਰਪੁਰ), ਰਣਬੀਰ ਪੁੱਤਰ ਸੁਖਦੇਵ ਵਾਸੀ ਗੋਬਿੰਦ ਨਗਰ ਜਲੰਧਰ ਅਤੇ ਪੰਕਜ ਪੁੱਤਰ ਵੀਰਪਾਲ ਵਾਸੀ ਤਾਜਪੁਰ ਰੋਡ ਲੁਧਿਆਣਾ ਸ਼ਾਮਲ ਹਨ।

ਅੱਜ ਇੱਥੇ ਕੁਝ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨਾਲ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦੇ ਵਿਗੜ ਜਾਣ ਵਾਲੀ ਕੋਈ ਗੱਲ ਨਹੀਂ ਹੈ ਜਦਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੇ ਮੁਲਕ ’ਚੋਂ ਬਿਹਤਰ ਹੈ।

ਵਿਰੋਧੀ ਧਿਰਾਂ ਵੱਲੋਂ ਪੰਜਾਬ ਦੇ ਜੇਲ ਮੰਤਰੀ ਸੁਖਜਿੰਦਰ ਰੰਧਾਵਾ ਦਾ ਅਸਤੀਫ਼ੇ ਦੀ ਮੰਗ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨਾਂ ਕਿਹਾ, ‘‘ਅਸਲ ਵਿੱਚ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਕੋਲ ਅਜਿਹੀਆਂ ਬੇਤੁੱਕੀਆਂ ਮੰਗਾਂ ਤੋਂ ਇਲਾਵਾ ਕੋਈ ਉਸਾਰੂ ਗੱਲ ਕਰਨ ਨੂੰ ਨਹੀਂ। ਸਥਿਤੀ ਨਾਲ ਨਜਿੱਠਿਆ ਜਾਵੇਗਾ ਅਤੇ ਅਸੀਂ ਨਜਿੱਠ ਰਹੇ ਹਾਂ।’’

- Advertisement -

YES PUNJAB

Transfers, Postings, Promotions

spot_img

Stay Connected

193,605FansLike
113,156FollowersFollow

ENTERTAINMENT

Punjab News

NRI - OCI

SPORTS

Health & Fitness

Gadgets & Tech