ਕੈਪਟਨ ਵੱਲੋਂ ਲੁਧਿਆਣਾ ਵਿੱਚ ਬਿਜਲੀ ਡਿੱਗਣ ਕਾਰਨ ਮਰੇ ਕੈਦੀਆਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੇਣ ਦਾ ਐਲਾਨ

ਚੰਡੀਗੜ, 30 ਅਗਸਤ, 2019:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੀ ਬੋਰਸਟਲ ਜੇਲ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਮਰੇ ਦੋ ਕੈਦੀਆਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।

ਲਖਵਿੰਦਰ ਸਿੰਘ ਉਰਫ ਲੱਖਾ ਅਤੇ ਰਿਸ਼ਭ, ਜੋ ਲੁਧਿਆਣਾ ਜ਼ਿਲੇ ਦੇ ਸਨ, ਦੀ ਜੇਲ ਵਿੱਚ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ ਸੀ ਅਤੇ ਦੋ ਕੈਦੀ ਗੰਭੀਰ ਜ਼ਖ਼ਮੀ ਹੋ ਗਏ ਸਨ।

ਇਸ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਜ਼ਖ਼ਮੀ ਹੋਏ ਰਾਜਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਦਾ ਹਰ ਸੰਭਵ ਮੁਫਤ ਇਲਾਜ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ।

Share News / Article

YP Headlines