28.1 C
Delhi
Friday, March 29, 2024
spot_img
spot_img

ਕੈਪਟਨ ਵੱਲੋਂ ਜ਼ਿਮਨੀ ਚੋਣਾਂ ਜ਼ੋਰ ਸ਼ੋਰ ਨਾਲ ਲੜਨ ਦਾ ਐਲਾਨ, ਮੰਤਰੀ ਸੰਭਾਲਣਗੇ ਕਾਂਗਰਸ ਦੀ ਮੁਹਿੰਮ

ਚੰਡੀਗੜ, 24 ਸਤੰਬਰ, 2019 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿੱਚ ਕਾਂਗਰਸੀ ਉਮੀਦਵਾਰਾਂ ਲਈ ਜ਼ੋਰਦਾਰ ਮੁਹਿੰਮ ਵਿੱਢਣ ਦਾ ਮੁੱਢ ਬੰਨਦਿਆਂ ਹਰੇਕ ਹਲਕੇ ਵਿੱਚ ਤਿੰਨ ਤੋਂ ਚਾਰ ਕੈਬਨਿਟ ਮੰਤਰੀਆਂ ਵੱਲੋਂ ਨਿੱਜੀ ਤੌਰ ’ਤੇ ਚੋਣ ਮੁਹਿੰਮ ਦੀ ਨਿਗਰਾਨੀ ਕਰਨ ਦਾ ਐਲਾਨ ਕੀਤਾ।

ਹਰੇਕ ਹਲਕੇ ਵਿੱਚ 16 ਤੋਂ 18 ਵਿਧਾਇਕਾਂ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦੋ ਦਰਜਨ ਸੀਨੀਅਰ ਅਹੁਦੇਦਾਰ ਜੋ ਪਹਿਲਾਂ ਹੀ ਪਾਰਟੀ ਦੀ ਚੜਦੀ ਕਲਾ ਲਈ ਵੀ ਦਿਨ-ਰਾਤ ਕੰਮ ਕਰ ਰਹੇ ਹਨ, ਵੀ ਮੰਤਰੀਆਂ ਦਾ ਸਾਥ ਦੇਣਗੇ।

ਇਸ ਨਾਲ ਮੁੱਖ ਮੰਤਰੀ ਨੇ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੌਰਾਨ ਕਾਂਗਰਸ ਵੱਲੋਂ ਚਾਰ ਹਲਕਿਆਂ ਵਿੱਚ ਚਲਾਈ ਜਾਣ ਵਾਲੀ ਜ਼ੋਰਦਾਰ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ।

ਇਕ ਪਾਰਟੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਅੱਜ ਚਾਰ ਪਾਰਟੀ ਉਮੀਦਵਾਰਾਂ ਵਿੱਚੋਂ ਤਿੰਨ ਉਮੀਦਵਾਰਾਂ ਨਾਲ ਆਪਣੀ ਰਿਹਾਇਸ਼ ’ਤੇ ਮੁਲਾਕਾਤ ਵੀ ਕੀਤੀ। ਉਨਾਂ ਕਿਹਾ ਕਿ 30 ਸਤੰਬਰ ਨੂੰ ਨਾਮਜ਼ਦਗੀਆਂ ਦਾਖਲ ਕਰਨ ਮੌਕੇ ਉਹ ਖੁਦ ਦਾਖਾ ਅਤੇ ਜਲਾਲਾਬਾਦ ਦੇ ਉਮੀਦਵਾਰਾਂ ਨਾਲ ਜਾਣਗੇ। ਉਨਾਂ ਇਹ ਵੀ ਦੱਸਿਆ ਕਿ ਇਸੇ ਦਿਨ ਬਾਕੀ ਦੋ ਉਮੀਦਵਾਰਾਂ ਨਾਲ ਕਾਂਗਰਸ ਦੇ ਸੀਨੀਅਰ ਕੌਮੀ ਨੇਤਾ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ ਨਾਮਜ਼ਦਗੀਆਂ ਦਾਖਲ ਕਰਨ ਮੌਕੇ ਜਾਣਗੇ। ਬੁਲਾਰੇ ਨੇ ਇਹ ਵੀ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਦੀ ਮੀਟਿੰਗ ਦੌਰਾਨ ਪਾਰਟੀ ਉਮੀਦਵਾਰ ਇੰਦੂ ਬਾਲਾ ਨਹੀਂ ਪਹੁੰਚ ਸਕੇ।

ਮੁੱਖ ਮੰਤਰੀ ਨੇ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਦੇ ਚਾਰੋ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਦਾ ਭਰੋਸਾ ਜ਼ਾਹਰ ਕੀਤਾ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਕੌਮੀ ਰੁਝਾਨ ਨੂੰ ਪਲਟਦਿਆਂ ਸੂਬੇ ਵਿੱਚ ਆਪਣਾ ਜੇਤੂ ਸਫ਼ਰ ਜਾਰੀ ਰੱਖਿਆ ਸੀ।

ਪਾਰਟੀ ਉਮੀਦਵਾਰਾਂ ਨੂੰ ਚੋਣ ਮੁਹਿੰਮ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਮੀਦਵਾਰਾਂ ਨੂੰ ਅਕਾਲੀ ਦਲ ਅਤੇ ਆਪ ਦੇ ਕੂੜ ਪ੍ਰਚਾਰ ਦਾ ਡਟ ਕੇ ਮੁਕਾਬਲਾ ਕਰਨ ਅਤੇ ਉਨਾਂ ਦੀ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਤੇ ਪ੍ਰੋਗਰਾਮਾਂ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਲਈ ਆਖਿਆ। ਇਸੇ ਦੌਰਾਨ ਉਨਾਂ ਨੇ ਉਮੀਦਵਾਰਾਂ ਨੂੰ ਆਪਣੀ ਚੋਣ ਮੁਹਿੰਮ ਰਣਨੀਤੀ ਦੌਰਾਨ ਰੱਖਿਆਤਮਿਕ ਨਾ ਹੋਣ ਲਈ ਆਖਿਆ ਕਿਉਂਕਿ ਸੂਬਾ ਸਰਕਾਰ ਨੇ ਆਪਣੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਅਕਾਲੀਆਂ ਦੇ 10 ਵਰਿਆਂ ਦੇ ਮੁਕਾਬਲੇ ਲੋਕਾਂ ਲਈ ਵੱਧ ਭਲਾਈ ਤੇ ਵਿਕਾਸ ਕਾਰਜ ਕੀਤੇ ਹਨ।

ਕਾਂਗਰਸ ਨੇ ਜਲਾਲਾਬਾਦ ਤੋਂ ਪਾਰਟੀ ਦੇ ਯੂਥ ਵਿੰਗ ਦੇ ਸਾਬਕਾ ਸੂਬਾ ਪ੍ਰਧਾਨ ਰਮਿੰਦਰ ਆਂਵਲਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ ਜਿੱਥੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੁਮਾਇੰਦਗੀ ਕਰਦੇ ਸਨ। ਇਸੇ ਤਰਾਂ ਫਗਵਾੜਾ ਦੇ ਰਾਖਵੀਂ ਸੀਟ ਤੋਂ ਬਲਵਿੰਦਰ ਸਿੰਘ ਧਾਲੀਵਾਲ ਚੋਣ ਲੜਣਗੇ, ਮੁਕੇਰੀਆਂ ਤੋਂ ਇੰਦੂ ਬਾਲਾ ਅਤੇ ਦਾਖਾ ਵਿਧਾਨ ਸਭਾ ਤੋਂ ਸੰਦੀਪ ਸਿੰਘ ਸੰਧੂ ਚੋਣ ਲੜਣਗੇ।

ਦੱਸਣਯੋਗ ਹੈ ਕਿ ਹਾਲੇ ਤੱਕ ਸਿਰਫ਼ ਕਾਂਗਰਸ ਪਾਰਟੀ ਨੇ ਹੀ ਜ਼ਿਮਨੀ ਚੋਣਾਂ ਲਈ ਚਾਰੋ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਇਸ ਨੂੰ ਵੀ ਪੜ੍ਹੋ:  

ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ

Gurdas Maan HS Bawa

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION