ਕੈਬਨਿਟ ਮੰਤਰੀ ਅਰੋੜਾ ਨੇ ਕੀਤਾ ਹੁਸ਼ਿਆਰਪੁਰ ਟੈਕਸੇਸ਼ਨ ਬਾਰ ਐਸੋਸੀਏਸ਼ਨ ਦੇ ਬਾਰ ਰੂਮ ਦਾ ਉਦਘਾਟਨ

ਹੁਸ਼ਿਆਰਪੁਰ, 15 ਨਵੰਬਰ, 2019:
ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਟੈਕਸੇਸ਼ਨ ਬਾਰ ਐਸੋਸੀਏਸ਼ਨ ਦੇ ਬਾਰ ਰੂਮ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਸ਼੍ਰੀ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਟੈਕਸੇਸ਼ਨ ਬਾਰ ਐਸੋਸੀਏਸ਼ਨ ਵਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਜ਼ਿਲ੍ਹੇ ਵਿੱਚ ਕਰ ਵਿਭਾਗ ਨਾਲ ਸਬੰਧਿਤ ਵਕੀਲਾਂ ਲਈ ਬਾਰ ਰੂਮ ਨਾ ਹੋਣ ਕਾਰਨ ਵਕੀਲਾਂ ਨੂੰ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਵਕੀਲਾਂ ਦੀ ਮੰਗ ਸੀ ਕਿ ਟੈਕਸੇਸ਼ਨ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਬਾਰ ਰੂਮ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਦਫ਼ਤਰ ਦੇ ਨਾਲ ਹੋਣਾ ਚਾਹੀਦਾ ਹੈ, ਤਾਂ ਕਿ ਟੈਕਸੇਸ਼ਨ ਨਾਲ ਜੁੜੇ ਵਕੀਲਾਂ ਨੂੰ ਕੰਮ ਕਰਨ ਵਿੱਚ ਅਸਾਨੀ ਰਹੇ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਮੁੱਖ ਰੱਖਦੇ ਹੋਏ ਅੱਜ ਵਕੀਲਾਂ ਦੀ ਸਮੱਸਿਆ ਦਾ ਹੱਲ ਕੱਢਦਿਆਂ ਉਨ੍ਹਾਂ ਨੂੰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਦਫ਼ਤਰ ਨੇੜੇ ਬਾਰ ਰੂਮ ਲਈ ਕਮਰਾ ਦਿੱਤਾ ਗਿਆ ਹੈ।

ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਹੀ ਇਹ ਕੋਸ਼ਿਸ਼ ਰਹਿੰਦੀ ਹੈ ਕਿ ਵਕੀਲਾਂ ਨੂੰ ਕੰਮਕਾਜ ਦੌਰਾਨ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਟੈਕਸੇਸ਼ਨ ਨਾਲ ਜੁੜੇ ਵਕੀਲਾਂ ਨੂੰ ਜਿੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਾਰ ਰੂਮ ਖੁੱਲ੍ਹਣ ਨਾਲ ਕਾਫੀ ਲਾਭ ਮਿਲੇਗਾ, ਉਥੇ ਸਬੰਧਤ ਵਿਭਾਗ ਨਾਲ ਜੁੜੇ ਮੁੱਦਿਆਂ ਨੂੰ ਉਥੇ ਹੀ ਨਿਪਟਾ ਸਕਣਗੇ।

ਇਸ ਦੌਰਾਨ ਜ਼ਿਲ੍ਹਾ ਟੈਕਸੇਸ਼ਨ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸੰਦੀਪ ਕੈਹੜ ਨੇ ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪੁੱਟੇ ਗਏ ਇਸ ਕਦਮ ਨਾਲ ਟੈਕਸੇਸ਼ਨ ਨਾਲ ਜੁੜੇ ਵਕੀਲਾਂ ਨੂੰ ਬਹੁਤ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਬਾਰ ਰੂਮ ਦੀ ਕਾਫੀ ਲੰਬੇ ਸਮੇਂ ਤੋਂ ਮੰਗ ਸੀ ਅਤੇ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਇਸ ਨੂੰ ਗੰਭੀਰਤਾ ਨਾਲ ਲੈ ਕੇ ਹੱਲ ਕਰਵਾਇਆ ਹੈ।

ਇਸ ਮੌਕੇ ਸਹਾਇਕ ਕਮਿਸ਼ਨਰ ਆਬਕਾਰੀ ਤੇ ਕਰ ਵਿਭਾਗ ਸ਼੍ਰੀ ਅਵਤਾਰ ਸਿੰਘ ਕੰਗ, ਐਡਵੋਕੇਟ ਵਿਨੋਦ ਸੇਠੀ, ਐਡਵੋਕੇਟ ਜਸਪਾਲ ਸਿੰਘ, ਐਡਵੋਕੇਟ ਜਸਵਿੰਦਰ ਸਿੰਘ, ਐਡਵੋਕੇਟ ਰਾਮ ਕੁਮਾਰ, ਐਡਵੋਕੇਟ ਪੀ.ਕੇ. ਖੰਨਾ, ਐਡਵੋਕੇਟ ਤਰਨਜੀਤ ਸਿੰਘ, ਐਡਵੋਕੇਟ ਅਨਿਲ ਸੂਦ, ਐਡਵੋਕੇਟ ਨਿਤਿਨ ਮਲਹੋਤਰਾ, ਐਡਵੋਕੇਟ ਰਾਜੇਸ਼ ਕੁਮਾਰ, ਐਡਵੋਕੇਟ ਦਵਿੰਦਰ ਦੂਆ, ਐਡਵੋਕੇਟ ਪੂਨਮ ਸੂਦ, ਐਡਵੋਕੇਟ ਸੰਦੀਪ ਸੇਠੀ, ਐਡਵੋਕੇਟ ਸ਼ਮਿੰਦਰ ਕੌਰ, ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮਚੰਦ, ਕੌਂਸਲਰ ਸੁਰਿੰਦਰ ਪਾਲ ਸਿੱਧੂ, ਕੌਂਸਲਰ ਪ੍ਰਦੀਪ ਕੁਮਾਰ ਬਿੱਟੂ ਅਤੇ ਦੀਪਕ ਪੁਰੀ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਹਾਜ਼ਰ ਸਨ।

Share News / Article

YP Headlines