Friday, May 27, 2022

ਵਾਹਿਗੁਰੂ

spot_img





ਕੈਬਨਿਟ ਮੰਤਰੀ ਧਾਲੀਵਾਲ ਦੀ ਸੱਸ ਮਾਤਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ, ਲੱਖਣ ਕੇ ਪੱਡਾ ਵਿਖੇ ਹੋਇਆ ਅੰਤਿਮ ਸੰਸਕਾਰ

ਯੈੱਸ ਪੰਜਾਬ
ਸੁਭਾਨਪੁਰ-ਭੁਲੱਥ, 26 ਅਪ੍ਰੈਲ, 2022:
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ , ਪਸ਼ੂ ਪਾਲਣ, ਮੱਛੀ ਪਾਲਣ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਸੱਸ ਮਾਤਾ ਸ੍ਰੀਮਤੀ ਪਿਆਰ ਕੌਰ ਨੂੰ ਅੱਜ ਉਨ੍ਹਾਂ ਦੇ ਪਿੰਡ ਲੱਖਣ ਕੇ ਪੱਡਾ ਵਿਖੇ ਅੰਤਿਮ ਵਿਦਾਈ ਦਿੱਤੀ ਗਈ। 92 ਸਾਲਾ ਪਿਆਰ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ ਅਤੇ ਅੱਜ ਉਨ੍ਹਾਂ ਦਾ ਪਿੰਡ ਲੱਖਣ ਕੇ ਪੱਡਾ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਹੋਇਆ।

ਇਸ ਮੌਕੇ ਵਿਧਾਇਕ ਕਰਤਾਰਪੁਰ ਸ. ਬਲਕਾਰ ਸਿੰਘ, ਭੁਲੱਥ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਰਣਜੀਤ ਸਿੰਘ ਰਾਣਾ, ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀ ਵਿਸ਼ੇਸ਼ ਸਾਰੰਗਲ ਤੇ ਐਸ.ਐਸ.ਪੀ. ਕਪੂਰਥਲਾ ਸ਼੍ਰੀ ਰਾਜਬਚਨ ਸਿੰਘ ਸੰਧੂ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਕੈਬਨਿਟ ਮੰਤਰੀ ਵਲੋਂ ਰੀਥ ਰੱਖਕੇ ਮਾਤਾ ਪਿਆਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਜਦਕਿ ਜਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਐਸ.ਡੀ.ਐਮ. ਕਪੂਰਥਲਾ ਡਾ. ਜੈਇੰਦਰ ਸਿੰਘ, ਡੀ.ਡੀ.ਪੀ.ਓ. ਸ਼੍ਰੀ ਨੀਰਜ ਕੁਮਾਰ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਇਸ ਮੌਕੇ ਕੈਬਨਿਟ ਮੰਤਰੀ ਦੇ ਪਤਨੀ ਸ੍ਰੀਮਤੀ ਜਗਦੀਸ਼ ਕੌਰ, ਖੁਸ਼ਪਾਲ ਸਿੰਘ ਧਾਲੀਵਾਲ, ਕੇਵਲ ਸਿੰਘ ਪੱਡਾ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ, ਜਿਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,323FansLike
114,304FollowersFollow

ENTERTAINMENT

National

GLOBAL

OPINION

Making a career based on a hobby is a wise step – by Narvijay Yadav

In my first few years in journalism, my mind was so engrossed in the work that it seemed like fun to me. I was...

Trade focussed Quad – by Asad Mirza

The first in-person meeting of the leaders of the US, Australia, Japan and India, termed Quad, will be held in Tokyo on Tuesday. This...

How much and how often should courts adjudicate matters of religous fervour? – by Adeel Ahmed

New Delhi, May 22, 2022- In the old city of Jerusalem, there lies a 187-foot long ‘Western Wall, built by Herod on the western...

SPORTS

Health & Fitness

Preterm birth: Warning signs that indicate complications during pregnancy

New Delhi, May 23, 2022 - Preterm birth, defined as a baby born before 37 weeks of pregnancy, is a leading cause of infant death and can result in long-term disabilities for those who survive. Each year, approximately 1 million children die as a result of preterm birth complications. According to the World Health Organization, many survivors will live...

Gadgets & Tech