ਕੋਰੋਨਾਵਾਇਰਸ ਦੇ ਮੱਦੇਨਜ਼ਰ ਕਪੂਰਥਲਾ ਦੀਆਂ ਅਦਾਲਤਾਂ ਨਾਲ ਸੰਬੰਧਤ 97 ਬੰਦੀ ਜ਼ਮਾਨਤਾਂ ’ਤੇ ਅਤੇ 12 ਪੈਰੋਲ ’ਤੇ ਰਿਹਾ ਕੀਤੇ: ਸੀ.ਜੇ.ਐਮ. ਅਜੀਤ ਪਾਲ ਸਿੰਘ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਕਪੂਰਥਲਾ, 31 ਮਾਰਚ, 2020 –

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ,ਐਸ.ਏ.ਐਸ.ਲਗਰ,ਮੋਹਾਲੀ ਤੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵਲੋਂ ਅੱਜ ਮਿਤੀ 31.03.2020 ਨੂੰ ਅੰਡਰ ਟ੍ਰਾਏਲ ਰਿਵਿਊ ਕਮੇਟੀ, ਕਪੂਰਥਲਾ ਦੀ ਮੀਟਿੰਗ ਸ੍ਰੀ ਕਿਸ਼ੋਰ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਦੀ ਪ੍ਰਧਾਨਗੀ ਹੇਠ ਹੋਈ।

ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼੍ਰੀਮਤੀ ਸਿ਼ਖਾ ਭਗਤ ਸਹਾਇਕ ਕਮਿਸ਼ਨਰ, ਕਪੂਰਥਲਾ, ਪੁਲਿਸ ਪ੍ਰਸ਼ਾਸਨ ਵਲੋਂ ਸ਼੍ਰੀ ਮਨਦੀਪ ਸਿੰਘ, ਐਸ.ਪੀ. ਕਪੂਰਥਲਾ, ਸ਼੍ਰ੍ਰੀ ਅਜੀਤ ਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ, ਸ਼੍ਰੀ ਬਲਜੀਤ ਸਿੰਘ ਘੁੰਮਣ, ਸੁਪਰਡੈਂਟ, ਕੇਂਦਰੀ ਜੇਲ੍ਹ ਕਪੂਰਥਲਾ ਹਾਜਰ ਸਨ।

ਮੀਟਿੰਗ ਦੋਰਾਨ ਸ੍ਰੀ ਕਿਸ਼ੋਰ ਕੁਮਾਰ, ਜਿ਼ਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਜੀਆਂ ਅੱਗੇ ਅੰਡਰ ਟਰਾਇਲ ਕੇਸਾਂ ਦੀ ਲਿਸਟ ਸ਼੍ਰੀ ਬਲਜੀਤ ਸਿੰਘ ਘੁੰਮਣ, ਸੁਪਰਡੈਂਟ, ਕੇਂਦਰੀ ਜ਼ੇਲ੍ਹ, ਕਪੂਰਥਲਾ ਵੱਲੋਂ ਪੇਸ਼ ਕੀਤੀ ਗਈ। ਮਾਨਯੋਗ ਜੱਜ ਸਾਹਿਬ ਵਲੋਂ ਅੰਡਰ ਟਰਾਇਲ ਕੇਸਾਂ ਦੀ ਸਮੀਖਿਆ ਕੀਤੀ ਗਈ ਅਤੇ ਵੱਖ ਵੱਖ ਤਰ੍ਹਾਂ ਦੇ ਛੋਟੇ ਕੇਸਾਂ ਵਿੱਚ ਜ਼ੇਲ੍ਹ ਵਿੱਚ ਬੰਦ ਹਵਾਲਾਤੀਆਂ ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਪ੍ਰਾਪਤ ਹੋਈਆਂ ਗਾਈਡਲਾਇਨਜ ਅਨੁਸਾਰ ਪੇਰੋਲ ਤੇ ਛੱਡਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਤੋਂ ਇਲਾਵਾ ਮਾਨਯੋਗ ਜੱਜ ਸਾਹਬ ਜੀਆਂ ਵਲੋਂ ਜ਼ੇਲ੍ਹ ਵਿੱਚ ਬੰਦ ਬਿਮਾਰ ਕੈਦੀਆਂ ਅਤੇ ਹਵਾਲਾਤੀਆਂ ਨੂੰ ਡਾਕਟਰੀ ਸਹਾਇਤਾ ਮੁਹਈਆ ਕਰਵਾਉਣਾ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ ਗਈ ਅਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਹਵਾਲਾਤੀਆਂ ਅਤੇ ਕੈਦੀਆਂ ਨੂੰ ਆਪਸੀ ਦੂਰੀ ਬਣਾਈ ਰੱਖਣ ਅਤੇ ਵਾਰ ਵਾਰ ਸਾਬਣ ਅਤੇ ਪਾਣੀ ਨਾਲ ਹੱਥ ਧੋਣ ਸੰਬੰਧੀ ਜਾਗਰੁਕ ਕਰਨ ਸੰਬੰਧੀ ਨਿਰਦੇਸ਼ ਦਿੱਤੇ ਗਏ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਅਜੀਤ ਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਜੀਆਂ ਨੇ ਦੱਸਿਆ ਕਿ ਜੇਲ੍ਹ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਹੁਣ ਤੱਕ ਜਿਲ੍ਹਾ ਕਪੂਰਥਲਾ ਦੀਆਂ ਅਦਾਲਤਾਂ ਨਾਲ ਸੰਬੰਧਤ ਲਗਭਗ 97 ਬੰਦੀ ਜਮਾਨਤਾਂ ਤੇ ਅਤੇ ਲਗਭਗ 12 ਬੰਦੀ ਪੈਰੋਲ ਤੇ ਰਿਹਾ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਛੋਟੇ ਕੇਸਾਂ ਨਾਲ ਸੰਬੰਧਤ ਬੰਦੀ ਮਾਣਯੋਗ ਹਾਈਕੋਰਟ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਰਿਹਾ ਕੀਤੇ ਜਾਣ ਦੀ ਆਸ ਹੈ।


 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •