31.7 C
Delhi
Wednesday, April 17, 2024
spot_img
spot_img

ਕੋਰੋਨਾ ‘ਤੇ ਖ਼ਰਚਿਆਂ ਬਾਰੇ ਵਾਈਟ ਪੇਪਰ ਜਾਰੀ ਕਰੇ ਸਰਕਾਰ: ਆਪ

ਚੰਡੀਗੜ੍ਹ, 25 ਜੁਲਾਈ 2020:
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੋਰੋਨਾ ਮਹਾਂਮਾਰੀ ਵਿਰੁੱਧ ਲੜਾਈ ‘ਚ ਹੁਣ ਤੱਕ ਹੋਏ ਕੁੱਲ ਖ਼ਰਚ ਬਾਰੇ ਪੰਜਾਬ ਸਰਕਾਰ ਕੋਲੋਂ ਵਾਈਟ ਪੇਪਰ (ਪੂਰਾ ਹਿਸਾਬ-ਕਿਤਾਬ) ਜਾਰੀ ਕਰਨ ਦੀ ਮੰਗ ਕਰਦਿਆਂ ਸਰਕਾਰ ‘ਤੇ ਕੋਰੋਨਾ ਦੇ ਨਾਂ ‘ਤੇ ਲੋਕਾਂ ਨਾਲ ਧੋਖਾ ਅਤੇ ਫ਼ੰਡਾਂ ‘ਚ ਗੜਬੜੀ ਦੇ ਦੋਸ਼ ਲਗਾਏ ਹਨ।

‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਇੱਕ ਪਾਸੇ ਕੋਰੋਨਾ ਦੇ ਨਾਂ ‘ਤੇ ਇਕੱਠੇ ਕੀਤੇ ਫ਼ੰਡਾਂ ਨੂੰ ਸਹਿਕਾਰੀ ਬੈਂਕ ‘ਚੋਂ ਕਢਾ ਕੇ ਇੱਕ ਪ੍ਰਾਈਵੇਟ ਬੈਂਕ ‘ਚ ਰਾਖਵਾਂ (ਰਿਜ਼ਰਵ) ਰੱਖ ਦਿੱਤਾ ਗਿਆ ਹੈ, ਦੂਜੇ ਪਾਸੇ ਕੋਰੋਨਾ ਕੇਅਰ ਸੈਂਟਰਾਂ ਸਮੇਤ ਸਰਕਾਰੀ ਹਸਪਤਾਲਾਂ ‘ਚ ਲੋਕ ਸਾਫ-ਸਫਾਈ ਸਮੇਤ ਬੁਨਿਆਦੀ ਸਹੂਲਤਾਂ ਨੂੰ ਵੀ ਤਰਸ ਰਹੇ ਹਨ। ਜਦਕਿ ਜ਼ਮੀਨੀ ਹਕੀਕਤ ਦੇ ਉਲਟ ਕੋਰੋਨਾ ਵਿਰੁੱਧ ਲੜਾਈ ‘ਚ ਹੁਣ ਤੱਕ 300 ਕਰੋੜ ਰੁਪਏ ਖ਼ਰਚ ਕਰਨ ਦੇ ਦਾਅਵੇ ਕਰ ਰਹੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਵਿਰੁੱਧ ਲੜਾਈ ਦੀ ਅਸਲੀਅਤ ਅਤੇ ਮੁੱਖ ਮੰਤਰੀ ਵੱਲੋਂ 3 ਅਰਬ ਰੁਪਏ ਦੇ ਖ਼ਰਚਿਆਂ ਦੇ ਦਾਅਵਿਆਂ ‘ਚੋਂ ਵੱਡੇ ਪੱਧਰ ‘ਤੇ ਹੋਏ ਭ੍ਰਿਸ਼ਟਾਚਾਰ ਦੀ ਬੂ ਆ ਰਹੀ ਹੈ।

‘ਆਪ’ ਵਿਧਾਇਕ ਅਮਨ ਅਰੋੜਾ ਨੇ ਮੰਗ ਕੀਤੀ ਕਿ 300 ਕਰੋੜ ਰੁਪਏ ਦੇ ਦਾਅਵਿਆਂ ਬਾਰੇ ਪੈਦਾ ਹੋਏ ਸ਼ੱਕ-ਸੰਦੇਹ ਨੂੰ ਦੂਰ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਾਈਟ ਪੇਪਰ ਜਾਰੀ ਕਰਨ ਅਤੇ ਦੱਸਣ ਕਿ ਇਸ ਅਰਬਾਂ ਰੁਪਏ ਦੀ ਰਕਮ ‘ਚੋਂ ਸਰਕਾਰੀ ਹਸਪਤਾਲਾਂ ਦੀ ਹਾਲਤ ਸੁਧਾਰਨ ਲਈ, ਲੋਕਾਂ ਨੂੰ ਨਵੀਆਂ ਸਹੂਲਤਾਂ ਦੇਣ ਲਈ ਕਿੰਨਾ ਖ਼ਰਚ ਕੀਤਾ।

ਕੋਰੋਨਾ ਵਿਰੁੱਧ ਮੂਹਰਲੀ ਕਤਾਰ ‘ਚ ਖੜੇ ਹੋ ਕੇ ਸਿੱਧੀ ਲੜਾਈ ਲੜ ਰਹੇ ਡਾਕਟਰਾਂ, ਨਰਸਾਂ, ਮਲਟੀਪਰਪਜ਼ ਹੈਲਥ ਵਰਕਰਾਂ, ਪੇਂਡੂ ਫਾਰਮਾਸਿਸਟ ਅਫ਼ਸਰਾਂ, ਆਸ਼ਾ ਵਰਕਰਾਂ ਅਤੇ ਦੂਸਰੇ ਸਫ਼ਾਈ ਕਰਮੀਆਂ ਦੀ ਨਵੀਂ ਭਰਤੀ ਜਾਂ ਉਨ੍ਹਾਂ ਨੂੰ ਰੈਗੂਲਰ ਕਰਨ ਅਤੇ ਉਨ੍ਹਾਂ ਦੀਆਂ ਸੁਰੱਖਿਆ ਕਿੱਟਾਂ ਉੱਪਰ ਕਿੱਥੇ-ਕਿੱਥੇ ਕਿੰਨਾ ਪੈਸਾ ਖ਼ਰਚਿਆ ਗਿਆ?

ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਕਿਹਾ ਕਿ ਜੇਕਰ ਸਰਕਾਰ ਪਿਛਲੇ 4 ਮਹੀਨਿਆਂ ‘ਚ ਕੋਰੋਨਾ ‘ਤੇ ਖ਼ਰਚੇ ਗਏ 300 ਕਰੋੜ ਰੁਪਏ ਦਾ ਹਿਸਾਬ ਦੇਣ ਤੋਂ ਭੱਜਦੀ ਹੈ ਤਾਂ ਸਪਸ਼ਟ ਹੋ ਜਾਵੇਗਾ ਕਿ ਕਾਂਗਰਸ ਸਰਕਾਰ ਦੇ ਭ੍ਰਿਸ਼ਟਤੰਤਰ ਨੇ ਕੋਰੋਨਾ ਵਰਗੀ ਮਹਾਂਮਾਰੀ ‘ਚ ਵੀ ਖ਼ੂਬ ਹੱਥ ਰੰਗੇ ਹਨ।Gall 700x100 1


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION