ਜਲੰਧਰ, 5 ਅਗਸਤ, 2019 –
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਭਾਰਤੀ ਹਵਾਈ ਫੌਜ ਦੀ ਭਰਤੀ ਦੌਰਾਨ ਨੌਜਵਾਨਾਂ ਦੀ ਮੌਤ ਹੋਣ ਸਬੰਧੀ ਵਾਇਰਲ ਵੀਡੀਓ ਗੈਰ-ਤਰਕਸੰਗਤ ਅਤੇ ਨਿਰਅਧਾਰ ਕਰ ਦਿੱਤਾ ਗਿਆ ਹੈ।
ਜਾਰੀ ਇਕ ਬਿਆਨ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਸਵੇਰੇ ਪੀ.ਏ.ਪੀ.ਗਰਾਊਂਡ ਦੇ ਦੁਆਲੇ ਦੀਵਾਰ ਅਚਾਨਕ ਡਿੱਗ ਗਈ। ਉਨ੍ਹਾਂ ਕਿਹਾ ਕਿ ਇਹ ਦੀਵਾਰ ਪੀ.ਏ.ਪੀ.ਗਰਾਊਂਡ ਦੇ ਅੰਦਰ ਵਾਲੇ ਪਾਸੇ ਨੂੰ ਡਿੱਗੀ ਅਤੇ ਜਦ ਕਿ ਨੌਜਵਾਨ ਦੀਵਾਰ ਦੇ ਬਾਹਰ ਵਾਲੇ ਪਾਸੇ ਖੜ੍ਹੇ ਸਨ ਜਿਸ ਨਾਲ ਉਨਾਂ ਨੂੰ ਮਾਮੂਲੀ ਸੱਟਾਂ ਆਈਆਂ। ਸ੍ਰੀ ਸ਼ਰਮਾ ਨੇ ਕਿਹਾ ਕਿ ਇਸ ਘਟਨਾ ਦੌਰਾਨ ਕੋਈ ਮੌਤ ਨਹੀਂ ਹੋਈ ਅਤੇ ਸ਼ੋਸ਼ਲ ਮੀਡੀਆ ’ਤੇ ਗਲਤ ਖ਼ਬਰਾਂ ਵਿਖਾਈਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਭਰਤੀ ਰੈਲੀ ਵਿੱਚ ਸ਼ਾਮਿਲ ਹੋਣ ਆਏ 23 ਨੌਜਵਾਨਾ ਨੂੰ ਮਾਮੂਲੀ ਸੱਟਾਂ ਆਈਆਂ ਹਨ ਜਿਨਾਂ ਨੂੰ ਤੁਰੰਤ ਸਥਾਨਕ ਹਸਪਤਾਲ ਵਿੱਚ ਇਲਾਜ ਲਈ ਭੇਜ ਦਿੱਤਾ ਗਿਆ । ਉਨ੍ਹਾਂ ਕਿਹਾ ਕਿ ਮਾਮੂਲੀ ਸੱਟਾਂ ਦੇ ਇਲਾਜ ਤੋਂ ਬਾਅਦ 14 ਨੌਜਵਾਨਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਕ ਨੌਜਵਾਨਾਂ ਸਥਾਨਕ ਨਿੱਜੀ ਹਸਪਤਾਲ ਵਿੱਚ ਅਤੇ 8 ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਹਨ ਅਤੇ ਉਨਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਝੂਠੀਆਂ ਖ਼ਬਰਾਂ ਤੋਂ ਘਬਰਾਉਣਾ ਨਹੀਂ ਚਾਹੀਦਾ। ਉਨ੍ਹਾਂ ਲੋਕਾਂ ਨੂੰ ਅਫਵਾਹਾਂ ਤੋਂ ਵੀ ਸੁਚੇਤ ਰਹਿਣ ਲਈ ਕਿਹਾ ਜੋ ਕਿ ਸੱਚਾਈ ਤੋਂ ਕੋਹਾਂ ਦੂਰ ਹਨ। ਸ੍ਰੀ ਸ਼ਰਮਾ ਨੇ ਕਿਹਾ ਕਿ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।