ਕੰਮ ਨਾ ਕਰਨ ਵਾਲੀਆਂ ਯੂਥ ਕਲੱਬਾਂ ਦੀ ਮਾਨਤਾ ਰੱਦ ਹੋਵੇਗੀ, ਸਾਢੇ 13 ਹਜ਼ਾਰ ਵਿਚੋਂ ਕੇਵਲ 3500 ਕਲੱਬਾਂ ਸਰਗਰਮ: ਬਿੰਦਰਾ

ਲੁਧਿਆਣਾ, 26 ਸਤੰਬਰ, 2019 –

ਪੰਜਾਬ ਯੂਥ ਵਿਕਾਸ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰ. ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਹੈ ਕਿ ਸੂਬੇ ਭਰ ਵਿੱਚ ਇਸ ਵੇਲੇ 13500 ਤੋਂ ਵਧੇਰੇ ਯੂਥ ਕਲੱਬਾਂ ਯੁਵਕ ਸੇਵਾਵਾਂ ਵਿਭਾਗ ਕੋਲ ਰਜਿਸਟਰਡ ਹਨ, ਜਿਨ੍ਹਾਂ ਵਿੱਚੋਂ ਜਿਆਦਾਤਰ ਮੌਜੂਦਾ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜਾਅਲਸਾਜ਼ੀ ਨਾਲ ਬਣਾਈਆਂ ਗਈਆਂ ਸਨ, ਉਨ੍ਹਾਂ ਦੀ ਮਾਨਤਾ ਰੱਦ ਕੀਤੀ ਜਾਵੇਗੀ। ਉਹ ਅੱਜ ਸਥਾਨਕ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਯੁਵਕ ਸੇਵਾਵਾਂ ਵਿਭਾਗ ਦੇ ਦਫ਼ਤਰ ਦੀ ਅਚਨਚੇਤ ਦੌਰਾ ਕਰਨ ਪੁੱਜੇ ਸਨ।

ਇਸ ਮੌਕੇ ਇਕੱਤਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਿੰਦਰਾ ਨੇ ਕਿਹਾ ਕਿ ਸੂਬੇ ਵਿੱਚ ਇਸ ਵੇਲੇ 13500 ਤੋਂ ਵਧੇਰੇ ਯੂਥ ਕਲੱਬਾਂ ਵਿਭਾਗ ਵੱਲੋਂ ਮਾਨਤਾ ਪ੍ਰਾਪਤ ਹਨ, ਜਿਨ•ਾਂ ਵਿੱਚੋਂ ਮਹਿਜ਼ 3500 ਦੇ ਕਰੀਬ ਕਲੱਬਾਂ ਹੀ ਸਹੀ ਅਰਥਾਂ ਵਿੱਚ ਕੰਮ ਕਰ ਰਹੀਆਂ ਹਨ, ਜਦਕਿ ਬਾਕੀ ਕਲੱਬਾਂ ਮੈਦਾਨੀ ਪੱਧਰ ‘ਤੇ ਕੋਈ ਵੀ ਕੰਮ ਨਹੀਂ ਕਰ ਰਹੀਆਂ ਹਨ।

ਜੋ ਕਲੱਬਾਂ ਕੰਮ ਨਹੀਂ ਕਰ ਰਹੀਆਂ, ਉਨ੍ਹਾਂ ਵਿੱਚੋਂ ਜਿਆਦਾਤਰ ਕਲੱਬਾਂ ਨੂੰ ਪਿਛਲੀ ਸਰਕਾਰ ਵੇਲੇ ਮਾਨਤਾ ਦਿੱਤੀ ਗਈ ਸੀ। ਇਸ ਪੂਰੇ ਮਾਮਲੇ ਨੂੰ ਉਹ ਖੁਦ ਦੇਖ ਰਹੇ ਹਨ, ਜਿਸ ਉਪਰੰਤ ਉਨ੍ਹਾਂ ਕਲੱਬਾਂ ਦੀ ਮਾਨਤਾ ਰੱਦ ਕੀਤੀ ਜਾਵੇਗੀ, ਜੋ ਕਿ ਨੌਜਵਾਨਾਂ ਅਤੇ ਪਿੰਡਾਂ ਦੀ ਭਲਾਈ ਲਈ ਕੋਈ ਵੀ ਕੰਮ ਨਹੀਂ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜਦੋਂ ਤੋਂ ਚੇਅਰਮੈਨ ਦਾ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਉਹ ਯੁਵਕ ਸੇਵਾਵਾਂ ਵਿਭਾਗ ਦੀ ਕਾਰਗੁਜ਼ਾਰੀ ਨੂੰ ਬਿਹਤਰ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ, ਜਿਸ ਲਈ ਉਹ ਸਾਰੇ ਜ਼ਿਲਿਆਂ ਵਿੱਚ ਚੱਲ ਰਹੇ ਯੁਵਕ ਸੇਵਾਵਾਂ ਵਿਭਾਗ ਦਫ਼ਤਰਾਂ ਦੀ ਕਾਰਗੁਜ਼ਾਰੀ ਨਿੱਜੀ ਤੌਰ ‘ਤੇ ਜਾ ਕੇ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ•ਾ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਲਈ ਉਹ ਜਲਦ ਹੀ ਸਾਰੇ ਸਹਾਇਕ ਡਾਇਰੈਕਟਰਾਂ ਦੀ ਸਾਂਝੀ ਮੀਟਿੰਗ ਕਰਨਗੇ, ਜਿਸ ਵਿੱਚ ਵਿਭਾਗ ਨਾਲ ਸੰਬੰਧਤ ਸਾਰੇ ਮਸਲੇ ਵਿਚਾਰੇ ਜਾਣਗੇ।

ਉਨ੍ਹਾਂ ਕਿਹਾ ਕਿ ਗੈਰ-ਕਾਰਜਸ਼ੀਲ ਕਲੱਬਾਂ ਦੀ ਮਾਨਤਾ ਰੱਦ ਕਰਨ ਦੇ ਨਾਲ-ਨਾਲ ਨਵੇਂ ਨੌਜਵਾਨਾਂ ਨੂੰ ਉਤਸ਼ਾਹਿਤ ਕਰਕੇ ਕਲੱਬਾਂ ਦੇ ਨਾਲ ਜੋੜਿਆ ਜਾਵੇਗਾ ਅਤੇ ਜੋ ਕਲੱਬਾਂ ਪਹਿਲਾਂ ਹੀ ਵਧੀਆ ਕਾਰਗੁਜ਼ਾਰੀ ਦਿਖਾ ਰਹੀਆਂ ਹਨ, ਉਨ੍ਹਾਂ ਕਲੱਬਾਂ ਨੂੰ ਅੱਗੇ ਵਧਣ ਦੇ ਹੋਰ ਮੌਕੇ ਮੁਹੱਈਆ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਐੱਨ. ਐੱਸ. ਐਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬਾਂ ਨੂੰ ਵੀ ਐਕਟਿਵ ਕੀਤਾ ਜਾਵੇਗਾ ਤਾਂ ਜੋ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਜਾਣੂ ਕਰਾ ਕੇ ਵੱਧ ਤੋਂ ਵੱਧ ਲੋੜਵੰਦ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਦਿਵਾਇਆ ਜਾ ਸਕੇ।

ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਮੁਹਿੰਮ ਅਤੇ ਘਰ-ਘਰ ਰੋਜ਼ਗਾਰ ਯੋਜਨਾ ਦਾ ਲਾਭ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿਵਾਉਣ ਲਈ ਆਪਣਾ ਯੋਗਦਾਨ ਪਾਉਣ। ਇਸ ਮੌਕੇ ਲੁਧਿਆਣਾ ਦਫ਼ਤਰ ਦੀ ਕਾਰਗੁਜ਼ਾਰੀ ਤਸੱਲੀਬਖਸ਼ ਪਾਈ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਡਾਇਰੈਕਟਰ ਸ੍ਰ. ਦਵਿੰਦਰ ਸਿੰਘ ਲੋਟੇ, ਸਟੈਨੋ ਜਸਵਿੰਦਰ ਕੌਰ, ਸੁਰਿੰਦਰ ਸਿੰਘ, ਲਖਬੀਰ ਸਿੰਘ, ਹਰਦੇਵ ਸਿੰਘ, ਪਰਮਬੀਰ ਸਿੰਘ, ਅੰਜੂ ਬਾਲਾ, ਹਰਪ੍ਰੀਤ ਕੌਰ ਅਤੇ ਹੋਰ ਹਾਜ਼ਰ ਸਨ।

ਇਸ ਨੂੰ ਵੀ ਪੜ੍ਹੋ:  

ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ

Share News / Article

Yes Punjab - TOP STORIES