27.8 C
Delhi
Sunday, April 21, 2024
spot_img
spot_img

ਗਰਭਵਤੀ ਔਰਤਾਂ ਨੂੰ ਟੈਲੀ-ਮੈਡੀਸਨ ਸਲਾਹ ਦੇਣ ਲਈ 70 ਗਾਇਨੀਕਾਲੋਜਿਸਟਾਂ ਨੂੰ ਦਿੱਤੀ ਵਿਸ਼ੇਸ਼ ਸਿਖਲਾਈ: ਬਲਬੀਰ ਸਿੰਘ ਸਿੱਧੂ

ਚੰਡੀਗੜ, 1 ਅਗਸਤ, 2020 –
ਕੋਰੋਨਾ ਵਾਇਰਸ ਤੋਂ ਗਰਭਵਤੀ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਗਰਭਵਤੀ ਔਰਤਾਂ ਨੂੰ ਟੈਲੀ-ਮੈਡੀਸਨ ਸਲਾਹ-ਮਸ਼ਵਰੇ ਲਈ 70 ਗਾਇਨੀਕਾਲੋਜਿਸਟਸ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਹੈ। ਇਸ ਤੋਂ ਇਲਾਵਾ ਕੋਵਿਡ -19 ਪਾਜ਼ੇਟਿਵ ਗਰਭਵਤੀ .ਔਰਤਾਂ ਦੇ ਜਣੇਪੇ ਲਈ ਸਾਰੇ ਜ਼ਿਲਾ ਹਸਪਤਾਲਾਂ ਵਿੱਚ ਵੱਖਰੇ ਲੇਬਰ ਰੂਮ ਸਥਾਪਤ ਕੀਤੇ ਗਏ ਹਨ।

ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਾਰੇ ਸਿਵਲ ਸਰਜਨਾਂ ਨੂੰ ਗਾਇਨੀਕਾਲੋਜਿਸਟ ਵਲੋਂ ਟੈਲੀ-ਮੈਡੀਸਨ ਸਲਾਹ ਦੇ ਨਾਲ- ਨਾਲ ਆਮ ਓਪੀਡੀ ਸੇਵਾਵਾਂ ਜੋ ਕਿ ‘ਈ- ਸੰਜੀਵਨੀ ’ ਐਪ ਤੇ ਉਪਲਬਧ ਹਨ, ਨੂੰ ਉਤਸ਼ਾਹਤ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਨਾਂ ਕਿਹਾ ਕਿ ਹੁਣ ਐਪ ਐਂਡਰਾਇਡ ਮੋਬਾਇਲ ‘ਤੇ ਅਸਾਨੀ ਨਾਲ ਉਪਲਬਧ ਹੈ ਇਸ ਲਈ ਲੈਪਟਾਪ / ਕੰਪਿਊਟਰ ‘ਤੇ ਕੋਈ ਨਿਰਭਰਤਾ ਨਹੀਂ ਹੈ। ਕੋਈ ਵੀ ਵਿਅਕਤੀ ਆਪਣੇ ਮੋਬਾਇਲ ਫੋਨ ਦੀ ਵਰਤੋਂ ਕਰਕੇ ਆਨਲਾਈਨ ਸਿਹਤ ਸਲਾਹ ਦੀਆਂ ਮੁਫਤ ਸੇਵਾਵਾਂ ਪ੍ਰਾਪਤ ਕਰ ਸਕਦਾ ਹੈ।

ਇਹ ਉਨਾਂ ਗਰਭਵਤੀ ਔਰਤਾਂ ਲਈ ਇਕ ਵਰਦਾਨ ਸਾਬਤ ਹੋਇਆ ਹੈ ਜੋ ਕੋਵਿਡ -19 ਦੇ ਡਰ ਕਾਰਨ ਜਨਰਲ ਓਪੀਡੀ ਵਿਚ ਜਾਣ ਤੋਂ ਕਤਰਾਉਂਦੀਆਂ ਸਨ। ਹਾਲਾਂਕਿ, ਏ.ਐੱਨ. ਸੀ ਪ੍ਰੋਗਰਾਮ ਦਿਹਾਤੀ ਖੇਤਰਾਂ ਵਿੱਚ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਤਾਲਾਬੰਦੀ ਤੋਂ ਬਾਅਦ ਸਾਰੇ ਐਚ ਡਬਲਯੂ ਸੀ / ਐਸ ਸੀ ਵਿੱਚ ਨਿਰੰਤਰ ਕਾਰਜਸ਼ੀਲ ਰਿਹਾ ਹੈ।

ਸ੍ਰੀ ਸਿੱਧੂ ਨੇ ਦੱਸਿਆ ਕਿ ਅਪ੍ਰੈਲ ਤੋਂ ਜੂਨ, 2020 ਤੱਕ ਕੁੱਲ 90,463 ਏ.ਐਨ.ਸੀ ਰਜਿਸਟਰਡ ਹੋਏ ਅਤੇ ਸੂਬੇ ਵਿੱਚ 63,827 ਜਣੇਪੇ ਹੋਏ।

ਉਨਾਂ ਅੱਗੇ ਕਿਹਾ ਕਿ ਗਰਭ ਅਵਸਥਾ ਦੀ ਤੀਜੀ ਤਿਮਾਹੀ ਦੌਰਾਨ ਕੋਵਿਡ -19 ਟੈਸਟ ਲਾਜ਼ਮੀ ਕਰ ਦਿੱਤਾ ਗਿਆ ਹੈ, ਜਿਸ ਦੇ ਤਹਿਤ ਅਪ੍ਰੈਲ ਤੋਂ ਜੂਨ ਤੱਕ ਕੋਵਿਡ -19 ਲਈ 12,479 ਗਰਭਵਤੀ ਔਰਤਾਂ ਦਾ ਟੈਸਟ ਕੀਤਾ ਗਿਆ ਸੀ, ਜਿਨਾਂ ਵਿਚੋਂ 118 ਦਾ ਟੈਸਟ ਪਾਜ਼ੇਟਿਵ ਆਇਆ। ਉਨਾਂ ਕਿਹਾ ਕਿ ਕੋਵਿਡ ਮਰੀਜ਼ਾਂ ਦੇ 56 ਜਣੇਪੇ ਸਰਕਾਰੀ ਹਸਪਤਾਲਾਂ ਵਿੱਚ ਹੋਏ, ਜਿਨਾਂ ਵਿਚੋਂ 20 ਆਮ ਅਤੇ 36 ਆਪ੍ਰੇਸ਼ਨ ਰਾਹੀਂ ਸਫਲਤਾਪੂਰਵਕ ਕਰਵਾਏ ਗਏ ਹਨ। ਉਨਾਂ ਭਰੋਸਾ ਦਿੱਤਾ ਕਿ ਪੰਜਾਬ ਭਰ ਵਿੱਚ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੰਤਰੀ ਨੇ ਕਿਹਾ ਕਿ ਜੱਚਾ-ਬੱਚਾ ਸਿਹਤ ਸੰਭਾਲ ਸੇਵਾਵਾਂ ਸੂਬੇ ਵਿਚ ਨਿਰਵਿਘਨ ਜਾਰੀ ਹਨ ਕਿਉਂਕਿ ਸਾਡੇ ਸਿਹਤ ਸੰਭਾਲ ਅਮਲੇ ਨੇ ਸੁਰੱਖਿਅਤ ਜਣੇਪੇ ਕਰਵਾਏ ਅਤੇ ਗਰਭਵਤੀ ਔਰਤਾਂ ਨੂੰ ਜਣੇਪੇ ਤੋਂ ਪਹਿਲਾਂ ਦੀ ਦੇਖਭਾਲ (ਐਂਟੀਨੇਟਲ ਚੈਕਅੱਪ)ਮੁਹੱਈਆ ਕਰਵਾਈ। ਰਾਜ ਤੋਂ ਸਾਰੇ ਜ਼ਿਲਿਆਂ ਵਿੱਚ ਨਾਨ- ਕੋਵਿਡ ਜ਼ਰੂਰੀ ਸੇਵਾਵਾਂ ਨੂੰ ਜਾਰੀ ਰੱਖਣ ਸਬੰਧੀ ਨਿਯਮਤ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ।

ਸੂਬਾ ਸਰਕਾਰ ਨੇ ਕੋਰੋਨਾ ਮਰੀਜ਼ਾਂ ਨੂੰ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਦੀਆਂ ਦਰਾਂ ਨਿਰਧਾਰਤ ਕੀਤੀਆਂ ਹਨ ਅਤੇ ਨਾਲ ਹੀ ਪ੍ਰਾਈਵੇਟ ਹਸਪਤਾਲਾਂ ਨੂੰ ਸਰਕਾਰ ਵਲੋਂ ਭੇਜੇ ਮਰੀਜ਼ਾਂ ਨੂੰ ਤੀਜੇ ਪੱਧਰ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

Gall 700x100 1


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION