ਗਵਰਨਰ ਬਨਵਾਰੀ ਲਾਲ ਪਰੋਹਿਤ ਨੇ ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ ਸ਼ਹੀਦਾਂ ਦੀ ਸਮਾਧੀ ਤੇ ਸਰਧਾ ਦੇ ਫੁੱਲ ਕੀਤੇ ਭੇਟ

ਯੈੱਸ ਪੰਜਾਬ
ਫਿਰੋਜ਼ਪੁਰ, 15 ਦਸੰਬਰ, 2021 –
ਗਵਰਨਰ ਬਨਵਾਰੀ ਲਾਲ ਪਰੋਹਿਤ ਨੇ ਮੰਗਲਵਾਰ ਨੂੰ ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ ਸਥਿਤ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸਮਾਧੀ ਤੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਆਈ.ਜੀ. ਇੰਦਰਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।

ਇਸ ਤੋਂ ਪਹਿਲਾ ਉਨ੍ਹਾਂ ਨੇ ਬੀਐੱਸਐੱਫ ਦੇ ਹੈਡਕੁਆਟਰ ਵਿਖੇ ਫੌਜ ਦੇ ਅਧਿਕਾਰੀਆਂ ਦੇ ਨਾਲ ਮੁਲਾਕਾਤ ਕੀਤੀ । ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ਵਿਖੇ ਸ਼ਰਧਾ ਦੇ ਫੁੱਲ੍ਹ ਭੇਂਟ ਕਰਨ ਤੋਂ ਬਾਅਦ ਉਨ੍ਹਾਂ ਨੇ ਵਿਜਟਰ ਬੁੱਕ ਤੇ ਸ਼ਹੀਦਾਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਆਪਣੇ ਵਿਚਾਰ ਵੀ ਲਿਖੇ। ਇਸ ਮੌਕੇ ਤੇ ਐੱਸਐੱਸਪੀ ਹਰਮਨਦੀਪ ਸਿੰਘ ਹੰਸ, ਡੀਆਈਜੀ ਬੀਐੱਸਐੱਫ ਸੁਰਿੰਦਰ ਮਹਿਤਾ ਤੋਂ ਇਲਾਵਾ ਬਾਕੀ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ