25.1 C
Delhi
Tuesday, April 23, 2024
spot_img
spot_img

ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਨਿਯੁਕਤ

ਯੈੱਸ ਪੰਜਾਬ
ਅੰਮ੍ਰਿਤਸਰ, 9 ਸਤੰਬਰ, 2019:

ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਤਖ਼ਤਤ ਸ੍ਰੀ ਪਟਨਾ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ।

ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਹੋਈ ਇਕੱਤਰਤਾ ਦੌਰਾਨ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਤਖ਼ਤ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ, ਜਿਨ੍ਹਾਂ ਨੇ ਸੇਵਾ ਸੰਭਾਲ ਲਈ ਹੈ।

ਉਨ੍ਹਾਂ ਦੇ ਸੇਵਾ ਸੰਭਾਲ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਭੇਂਟ ਕੀਤਾ।

ਇਸ ਮੌਕੇ ਸਿੱਖ ਕੌਮ ਦੀਆਂਹੋਰ ਪ੍ਰਮੁੱਖ ਸ਼ਖਸ਼ੀਅਤਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ, ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਸ: ਭੁਪਿੰਦਰ ਸਿੰਘ ਮਿਨਹਾਸ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂਭਾਈ ਰਾਮ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਬਾਬਾ ਰਾਜਿੰਦਰ ਸਿੰਘ, ਚੀਫ਼ ਖ਼ਾਲਸਾ ਦੀਵਾਨ ਤੋਂ ਸ: ਸਵਿੰਦਰ ਸਿੰਘ ਰੁਮਾਲਿਆਂਵਾਲੇ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਘਾਲਾ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਿੱਜੀ ਸਹਾਇਕ ਸ: ਜਸਪਾਲ ਸਿੰਘ ਆਦਿ ਸ਼ਾਮਿਲ ਸਨ ਜਿਨ੍ਹਾਂ ਨੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੂੰ ਸਿਰੋਪਾਓ ਦੇ ਕੇ ਨਿਵਾਜਿਆ।

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਨਿਯੁਕਤ ਹੋਣ ’ਤੇ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਧਾਈ ਦਿੱਤੀ ਹੈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਵ-ਨਿਯੁਕਤ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਕੌਮ ਦੀ ਇਹ ਵੱਡੀ ਜ਼ੁੰਮੇਵਾਰੀ ਮਿਲਣੀ ਗੁਰੂ ਸਾਹਿਬ ਦੀ ਕਿਰਪਾ ਹੈ।

ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਗਿਆਨੀ ਗੌਹਰ ਦੀਆਂ ਸੇਵਾਵਾਂ ਅਹਿਮ ਹੋਣਗੀਆਂ।

ਉਨ੍ਹਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿਚ ਗਿਆਨੀ ਰਣਜੀਤ ਸਿੰਘ ਗੌਹਰ ਦਾ ਅਹਿਮ ਯੋਗਦਾਨ ਹੈ ਅਤੇ ਗਿਆਨੀ ਸੰਤ ਸਿੰਘ ਮਸਕੀਨ ਜੀ ਤੋਂ ਬਾਅਦ ਉਨ੍ਹਾਂ ਵੱਲੋਂ ਗੁਰਮਤਿ ਸਿਧਾਂਤਾਂ ਦੀ ਰੌਸ਼ਨੀ ਵਿਚ ਕਥਾ ਵੀ ਜ਼ੁੰਮੇਵਾਰੀ ਨਿਰੰਤਰ ਨਿਭਾਈ ਜਾ ਰਹੀ ਹੈ।

ਭਾਈ ਲੌਂਗੋਵਾਲ ਨੇ ਆਸ ਪ੍ਰਗਟਾਈ ਕਿ ਗਿਆਨੀ ਗੌਹਰ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਸਿੱਖੀ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕਰਨਗੇ ਅਤੇ ਪੰਥਕ ਮਾਮਲਿਆਂ ਸਬੰਧੀ ਬਣਦੀ ਜ਼ੁੰਮੇਵਾਰੀ ਬਾਖੂਬੀ ਨਿਭਾਉਣਗੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION