ਗੁਣਾਤਮਕ ਸਿੱਖਿਆ ਲਈ ਕੀਤੇ ਜਾ ਰਹੇ ਹਨ ਉਪਰਾਲੇ ਮਿਸ਼ਨ ਸ਼ਤ-ਪ੍ਤੀਸ਼ਤ ਤੇ ਕੀਤਾ ਜਾ ਰਿਹਾ ਹੈ ਫੋਕਸ: ਕਿ੍ਸ਼ਨ ਕੁਮਾਰ

ਸਭਸ ਨਗਰ, 26 ਨਵੰਬਰ, 2019 –

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰਦੇ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਲਗਾਤਾਰ ਸਿੱਖਿਆ ਵਿਭਾਗ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹਨਾਂ ਉਪਰਾਲਿਆਂ ਦੇ ਕਾਰਨ ਅਧਿਆਪਕ ਇਸ ਵਾਰ ਬੋਰਡ ਦੀਆਂ ਜਮਾਤਾਂ ਦੇ ਨਤੀਜੇ ਸ਼ਤ-ਪ੍ਤੀਸ਼ਤ ਲਿਆਉਣ ਲਈ ਵਿਦਿਆਰਥੀਆਂ ਦੀਆਂ ਵਾਧੂ ਜਮਾਤਾਂ ਲਗਾ ਰਹੇ ਹਨ ਅਤੇ ਈ-ਕੰਟੈਂਟ ਦੀ ਵਰਤੋਂ ਕਰ ਰਹੇ ਹਨ | ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜਿਲ੍ਹਾ ਸਭਸ ਨਗਰ ਵਿਖੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ, ਬਲਾਕ ਪਾ੍ਇਮਰੀ ਸਿੱਖਿਆ ਅਫ਼ਸਰਾਂ, ਮੁੱਖ ਅਧਿਆਪਕਾਂ ਅਤੇ ਸਕੂਲ ਇੰਚਾਰਜਾਂ ਦੀ ਮੀਟਿੰਗਾਂ ਵਿੱਚ ਕੀਤਾ|

ਉਹਨਾਂ ਸਮੂਹ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ‘ਗਿਆਨ ਉਤਸਵ’ ਅਤੇ ਵਿੱਦਿਅਕ ਮੁਕਾਬਲਿਆਂ ਦੇ ਸਫ਼ਲ ਆਯੋਜਨ ‘ਤੇ ਵਧਾਈ ਦਿੱਤੀ|

ਇਸ ਮੌਕੇ ਸਕੱਤਰ ਸਕੂਲ ਸਿੱਖਿਆ ਨੇ ਸਰਕਾਰੀ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲਾਂ ਦੇ ਮੁਖੀਆਂ ਨਾਲ ਮਿਸ਼ਨ ਸ਼ਤ-ਪ੍ਤੀਸ਼ਤ, ਸਮਾਰਟ ਸਕੂਲ ਨੀਤੀ, ਈ-ਕੰਟੈਂਟ ਦੀ ਵਰਤੋਂ, ਸਕੂਲ ਮਾਨਿਟਰਿੰਗ, ਦਰਪਨ ਐਪ, ਰੋਜ਼ਾਨਾ ਭੇਜੇ ਜਾ ਰਹੇ ਪੰਜਾਬੀ ਅਤੇ ਅੰਗਰੇਜ਼ੀ ਦੇ ਸ਼ਬਦਾਂ ਦੀ ਮਹੱਤਤਾ, ਈ-ਕੁਇਜ਼ ਦਾ ਵਿਦਿਆਰਥੀਆਂ ਅਤੇ ਅਧਿਆਪਕਾਂ ਪਾਸੋਂ ਹੱਲ ਕਰਵਾਉਣ ਲਈ ਯਤਨ ਕਰਨਾ, ਸਕੂਲ ਵਿੱਚ ਅਨੁਸ਼ਾਸਨ, ਵਿਦਿਆਰਥੀਆਂ ਨੂੰ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਸ਼ੁੱਧ ਬੋਲਚਾਲ ਬਾਰੇ ਉਤਸ਼ਾਹਿਤ ਕਰਨਾ, ਸਕੂਲਾਂ ਦੇ ਡਾਟਾ ਅਪਲੋਡ ਅਤੇ ਅਪਡੇਟ ਕਰਨ, ਫਿੱਟ ਗੁਰੂ ਮੁਹਿੰਮ ਅਤੇ ਹੋਰ ਗੁਣਾਤਮਕ ਮੁੱਦਿਆਂ ਸਬੰਧੀ ਗੱਲਬਾਤ ਕੀਤੀ|

ਉਹਨਾਂ ਕਿਹਾ ਕਿ ਉਹ ਸਕੂਲਾਂ ਵਿੱਚ ਜਾ ਦੇਖਿਆ ਹੈ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਵਾਧੂ ਕਲਾਸਾਂ ਲਗਾ ਕੇ ਬੋਰਡ ਦੀਆਂ ਜਮਾਤਾਂ ਦੇ ਇਮਤਿਹਾਨਾਂ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ| ਇਹ ਪੰਜਾਬ ਦੇ ਸਕੂਲਾਂ ਵਿੱਚ ਇੱਕ ਮੁਹਿੰਮ ਬਣ ਚੁੱਕਾ ਹੈ ਅਤੇ ਅਧਿਆਪਕ ਜੀਰੋ ਪੀਰੀਅਡ ਸਕੂਲ ਮੁਖੀਆਂ ਤੋਂ ਮੰਗ ਕੇ ਲਗਾ ਰਹੇ ਹਨ|

ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਪਾ੍ਇਮਰੀ ਸਕੂਲਾਂ ਦੇ ਬਲਾਕ ਪਾ੍ਇਮਰੀ ਸਿੱਖਿਆ ਅਫ਼ਸਰਾਂ, ਸੈਂਟਰ ਹੈੱਡ ਟੀਚਰਾਂ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਪਹਿਲੀ ਤੋਂ ਪੰਜਵੀਂ ਤੱਕ ਪੜ੍ਹਦੇ ਵਿਦਿਆਰਥੀਆਂ ਨੂੰ ਪ੍ਭਾਵੀ ਸਿੱਖਣ ਸਿਖਾਉਣ ਵਿਧੀਆਂ ਰਾਹੀਂ ਸਿਖਾ ਕੇ ਗੁਣਾਤਮਕ ਸਿੱਖਿਆ ਪ੍ਦਾਨ ਕਰਨ ਦੇ ਉਪਰਾਲਿਆਂ ਵੱਲ ਧਿਆਨ ਕੇਂਦਰਿਤ ਕੀਤਾ ਜਾਵੇ|

ਉਹਨਾਂ ਸਮੂਹ ਬਲਾਕ ਸਿੱਖਿਆ ਅਫ਼ਸਰਾਂ ਨੂੰ ਸਕੂਲਾਂ ਦੀ ਮਾਨਿਟਰਿੰਗ ਕਰਨ ਲਈ ਉਤਸ਼ਾਹਿਤ ਵੀ ਕੀਤਾ|

ਇਸ ਮੌਕੇ ਡਾ. ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ ਟਰੇਨਿੰਗਾਂ, ਰਾਜੇਸ਼ ਜੈਨ ਸਟੇਟ ਕੋਆਰਡੀਨੇਟਰ ਵਿਗਿਆਨ, ਹਰਚਰਨ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਸਤਿੰਦਰਬੀਰ ਸਿੰਘ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ, ਅਮਰੀਕ ਸਿੰਘ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਛੋਟੂ ਰਾਮ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ, ਬਰਿੰਦਰ ਕੁਮਾਰ ਡਾਇਟ ਪ੍ਰਿੰਸੀਪਲ, ਅਮਰਜੀਤ ਕੌਰ ਨਵਾਂ ਸ਼ਹਿਰ, ਸੁਨੀਤਾ ਰਾਣੀ ਔੜ, ਧਰਮਪਾਲ ਸੜੋਆ, ਅਸ਼ੋਕ ਕੁਮਾਰ ਬੰਗਾ, ਸਤਪਾਲ ਬਲਾਚੌਰ-1, ਕੁਲਵਿੰਦਰ ਕੌਰ ਬਲਾਚੌਰ-2, ਹਰਭਜਨ ਕੌਰ ਮੁਕੰਦਪੁਰ, ਸੁਰਿੰਦਰਪਾਲ ਅਗਨੀਹੋਤਰੀ ਇੰਚਾਰਜ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਸਤਨਾਮ ਸਿੰਘ, ਨਰੇਸ਼ ਭਿ੍ਗੂ ਡੀ ਐੱਮ ਸਾਇੰਸ, ਬਰਿੰਦਰ ਸਿੰਘ ਬੰਗਾ ਡੀਐੱਮ ਅੰਗਰੇਜ਼ੀ, ਜਤਿੰਦਰ ਕੁਮਾਰ ਡੀਐੱਮ ਮੈਥ, ਪ੍ਮੋਦ ਭਾਰਤੀ, ਨਿਰਮਲ ਸਿੰਘ, ਗੁਰਦਿਆਲ ਸਿੰਘ, ਅਤੇ ਸਕੂਲਾਂ ਦੇ ਮੁਖੀ ਹਾਜ਼ਰ ਰਹੇ|

Share News / Article

YP Headlines

Loading...