29 C
Delhi
Saturday, April 20, 2024
spot_img
spot_img

ਗੁਰਜੀਤ ਸਿੰਘ ਲਹਿਲ ਨੇ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰ ਦਾ ਅਹੁਦਾ ਰਸਮੀ ਤੌਰ ’ਤੇ ਸੰਭਾਲਿਆ

ਚੰਡੀਗੜ੍ਹ, 31 ਦਸੰਬਰ, 2019:

ਸ੍ਰੀ ਗੁਰਜੀਤ ਸਿੰਘ ਲਹਿਲ ਨੇ ਅੱਜ ਇੱਥੇ ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਖੇਡਾਂ ਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਐਨ.ਆਰ.ਆਈ. ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਆਰ.ਕੇ. ਗਰਗ, ਸ. ਜਗਮੋਹਨ ਸਿੰਘ ਕੰਗ ਅਤੇ ਜੀਰਾ ਤੋਂ ਵਿਧਾਇਕ ਸ. ਕੁਲਬੀਰ ਸਿੰਘ ਦੀ ਹਾਜ਼ਰੀ ਵਿੱਚ ਐਨ.ਆਰ.ਆਈ. ਕਮਿਸ਼ਨ, ਪੰਜਾਬ ਦੇ ਮੈਂਬਰ ਵਜੋਂ ਜੁਆਇਨ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਗੁਰਜੀਤ ਸਿੰਘ ਲਹਿਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਵਚਨਬੱਧਤਾ ਨਾਲ ਨਿਭਾਉਣਗੇ ਅਤੇ ਪਰਵਾਸੀ ਭਾਰਤੀਆਂ ਨਾਲ ਸਬੰਧਤ ਮੁੱਦਿਆਂ ਦਾ ਹੱਲ ਪਹਿਲੇ ਦੇ ਆਧਾਰ ‘ਤੇ ਕਰਨਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰ ਸ੍ਰੀ ਅਨਿਲ ਸ਼ਰਮਾ ਆਈ.ਪੀ.ਐਸ. ਅਤੇ ਬਾਰ ਐਸੋਸੀਏਸ਼ਨ ਰੋਪੜ ਦੇ ਪ੍ਰਧਾਨ ਸ੍ਰੀ ਜੇ.ਪੀ.ਐਸ. ਧੇਰ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION