ਗੁਰਦਾਸਪੁਰ 7 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫਸਰ ਨਿਯੁਕਤ

ਯੈੱਸ ਪੰਜਾਬ
ਗੁਰਦਾਸਪੁਰ, 13 ਦਸੰਬਰ, 2021 –
ਡਿਪਟੀ ਕਮਿਸ਼ਨਰ –ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦਿਆਂ ਹੋਇਆਂ ਜ਼ਿਲ੍ਹੇ ਦੇ 07 ਵਿਧਾਨ ਸਭਾ ਚੋਣ ਹਲਕਿਆਂ ਲਈ ਰਿਟਰਨਿੰਗ ਅਫਸਰ ਤਾਇਨਾਤ ਕੀਤੇ ਗਏ ਹਨ।

ਜ਼ਿਲਾ ਚੋਣ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ (4) ਦੇ ਰਿਟਰਨਿੰਗ ਅਫਸਰ ਐਸ.ਡੀ.ਐਮ ਗੁਰਦਾਸਪੁਰ ਹੋਣਗੇ, ਦੀਨਾਨਗਰ (05) ਦੇ ਰਿਟਰਨਿੰਗ ਅਫਸਰ ਐਸ.ਡੀ.ਐਮ ਦੀਨਾਨਗਰ, ਹਲਕਾ ਕਾਦੀਆਂ (6) ਦੇ ਰਿਟਰਨਿੰਗ ਅਫਸਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਗੁਰਦਾਸਪੁਰ, ਬਟਾਲਾ (7) ਦੇ ਰਿਟਰਨਿੰਗ ਅਫਸਰ ਐਸ.ਡੀ.ਐਮ ਬਟਾਲਾ, ਸ੍ਰੀ ਹਰਗੋਬਿੰਦਪੁਰ (08) ਦੇ ਰਿਟਰਨਿੰਗ ਅਫਸਰ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ, ਫਤਿਹਗੜ੍ਹ ਚੂੜੀਆਂ (09) ਦੇ ਰਿਟਰਨਿੰਗ ਅਫਸਰ ਵਧੀਕ ਡਿਪਟੀ ਕਮਿਸ਼ਨਰ (ਅਰਬਨ ਡਿਵਲਪਮੈਂਟ) ਗੁਰਦਾਸਪੁਰ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ (10) ਦੇ ਰਿਟਰਨਿੰਗ ਅਫਸਰ ਐਸ.ਡੀ.ਐਮ ਡੇਰਾ ਬਾਬਾ ਨਾਨਕ ਹੋਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ