ਗੁਰਪ੍ਰੀਤ ਕਾਂਗੜ ਵਲੋਂ ਬਾਰਿਸ਼ ਕਾਰਨ ਹੋਏ ਨੁਕਸਾਨ ਸਬੰਧੀ ਵਿਸੇਸ ਗਿਰਦਾਵਰੀ ਦੇ ਹੁਕਮ

ਚੰਡੀਗੜ੍ਹ, 20 ਜੁਲਾਈ, 2019:

ਪੰਜਾਬ ਰਾਜ ਵਿਚ ਹੋ ਰਹੀ ਬਾਰਿਸ਼ ਕਾਰਨ ਹੋਏ ਨੁਕਸਾਨ ਦਾ ਅਨੁਮਾਨ ਲਗਾਉਣ ਲਈ ਮਾਲ ਮੰਤਰੀ ਪੰਜਾਬ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪੰਜਾਬ ਰਾਜ ਵਿਚ ਵਿਸੇਸ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮਾਲ ਮੰਤਰੀ ਵੱਲੋਂ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸਨਰਾਂ ਨੂੰ ਜਿਥੇ ਵੀ ਕਿਸੇ ਥਾਂ ਬਾਰਿਸ਼ ਕਾਰਨ ਨੁਕਸਾਨ ਹੋਇਆ ਹੈ ਦੀ ਗਿਰਦਾਵਰੀ ਕਰਵਾਉਣ ਸਬੰਧੀ ਹੁਕਮ ਦੇਣ ਦੇ ਅਧਿਕਾਰ ਦੇ ਦਿੱਤੇ ਹਨ।

ਬੁਲਾਰੇ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸਨਰ ਨੂੰ ਕਿਸੇ ਤਰ੍ਹਾਂ ਦੀ ਰਹਿਬਰੀ ਦੀ ਲੋੜ ਪਵੇ ਤਾਂ ਉਹ ਵਿੱਤ ਕਮਿਸਨਰ ਮਾਲ ਪੰਜਾਬ ਰਾਜ ਨਾਲ ਸੰਪਰਕ ਕਰ ਸਕਦੇ ਹਨ।

ਬੁਲਾਰੇ ਨੇ ਇਹ ਵੀ ਦੱਸਿਆ ਕਿ ਖਨੋਰੀ ਵਿਖੇ ਘੱਗਰ ਵਿਚ ਪਏ ਪਾੜ ਨੂੰ ਪੂਰਨ ਦਾ ਕੰਮ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ ਅਤੇ ਇਹ ਅੱਜ ਰਾਤ ਤੱਕ ਪੂਰ ਦਿੱਤਾ ਜਾਵੇਗਾ।

Share News / Article

Yes Punjab - TOP STORIES