Monday, January 17, 2022

ਵਾਹਿਗੁਰੂ

spot_img




ਗੁਰਪ੍ਰੀਤ ਸਿੰਘ ਕਾਂਗੜ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਦਾਨੇਵਾਲੀਆ ਨੇ ਸੰਭਾਲਿਆ ਅਹੁਦਾ

- Advertisement -

ਯੈੱਸ ਪੰਜਾਬ
ਫਾਜ਼ਿਲਕਾ, 13 ਅਗਸਤ, 2021 –
ਪੰਜਾਬ ਦੇ ਮਾਲ, ਪੂਨਰਵਾਸ ਅਤੇ ਆਫ਼ਤ ਪ੍ਰਬੰਧਨ ਮਹਿਕਮਿਆਂ ਦੇ ਕੈਬਨਿਟ ਵਜੀਰ ਸ: ਗੁਰਪ੍ਰੀਤ ਸਿੰਘ ਕਾਂਗੜ ਦੀ ਹਾਜਰੀ ਵਿਚ ਅੱਜ ਇੱਥੇ ਜ਼ਿਲਾ ਯੋਜਨਾ ਬੋਰਡ ਦੇ ਨਵ-ਨਾਮਜਦ ਚੇਅਰਮੈਨ ਸ: ਬਲਬੀਰ ਸਿੰਘ ਦਾਨੇਵਾਲੀਆਂ ਨੇ ਆਪਣਾ ਅਹੁਦਾ ਸੰਭਾਲਿਆ।

ਇਸ ਮੌਕੇ ਵਿਧਾਇਕ ਸ: ਦਵਿੰਦਰ ਸਿੰਘ ਘੁਬਾਇਆ ਤੇ ਸ: ਰਮਿੰਦਰ ਆਮਲਾ, ਸ੍ਰੀ ਸੰਦੀਪ ਜਾਖੜ, ਜ਼ਿਲਾ ਪ੍ਰਧਾਨ ਸ੍ਰੀ ਰੰਜਮ ਕਾਮਰਾ, ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਸਮੇਤ ਜ਼ਿਲੇ ਦੀਆਂ ਹੋਰ ਪ੍ਰਮੁੱਖ ਸਖ਼ਸੀਅਤਾਂ ਵੀ ਹਾਜਰ ਸਨ।

ਇਸ ਮੌਕੇ ਬੋਲਦਿਆਂ ਸ: ਗੁਰਪ੍ਰੀਤ ਸਿੰਘ ਕਾਂਗੜ ਨੇ ਆਖਿਆ ਕਿ ਪੰਜਾਬ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਇਕਸਾਰ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨਾਂ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਸਾਰੇ ਪਿੰਡਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਲਈ ਫੰਡ ਮੁਹਈਆ ਕਰਵਾਏ ਗਏ ਹਨ।

ਸ: ਕਾਂਗੜ ਨੇ ਇਸ ਮੌਕੇ ਕਿਹਾ ਕਿ ਸੂਬਾ ਸਰਕਾਰ ਆਪਣੇ ਨਾਗਰਿਕਾਂ ਨੂੰ ਬਿਹਤਰ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ। ਉਨਾਂ ਨੇ ਇਸ ਮੌਕੇ ਹਾਜਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਲੋਕਾਂ ਨੂੰ ਚੰਗੀਆਂ ਸੇਵਾਵਾਂ ਮੁਹਈਆ ਕਰਵਾਈਆਂ ਜਾਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਇਕ ਲੋੜਵੰਦ ਵਿਅਕਤੀ ਤੱਕ ਪੁੱਜੇ।

ਇਸ ਤੋਂ ਪਹਿਲਾਂ ਵਿਧਾਇਕ ਸ: ਰਮਿੰਦਰ ਸਿੰਘ ਆਮਲਾ ਅਤੇ ਸ: ਦਵਿੰਦਰ ਸਿੰਘ ਘੁਬਾਇਆ ਨੇ ਵੀ ਆਪਣੇ ਸੰਬੋਧਨ ਦੌਰਾਨ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਜਿਕਰ ਕੀਤਾ। ਸ੍ਰੀ ਸੰਦੀਪ ਜਾਖੜ ਨੇ ਸ੍ਰੀ ਦਾਨੇਵਾਲੀਆਂ ਦੀ ਨਿਯੁਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਕਾਰ ਦੇ ਪ੍ਰੋਗਰਾਮਾਂ ਨੂੰ ਘਰ ਘਰ ਤੱਕ ਪੁੱਜਦਾ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ।

ਨਵ ਨਾਮਜਦ ਚੇਅਰਮੈਨ ਸ: ਬਲਬੀਰ ਸਿੰਘ ਦਾਨੇਵਾਲੀਆਂ ਨੇ ਆਪਣੀ ਨਿਯੂਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਦਾ ਧੰਨਵਾਦ ਕਰਦਿਆਂ ਆਪਣੇ ਜੀਵਨ ਦੇ ਸਿਆਸੀ ਸਫਰ ਦੀ ਕਹਾਣੀ ਹਾਜਰੀਨ ਨਾਲ ਸਾਂਝੀ ਕਰਦਿਆਂ ਕਿਹਾ ਕਿ ਮਿਹਨਤ ਕਰਨ ਨਾਲ ਸਫਲਤਾ ਯਕੀਨੀ ਮਿਲਦੀ ਹੈ।

ਇਸ ਤੋਂ ਪਹਿਲਾਂ ਜ਼ਿਲਾ ਕਾਂਗਰਸ ਪ੍ਰਧਾਨ ਸ੍ਰੀ ਰੰਜਮ ਕਾਮਰਾ ਨੇ ਜ਼ਿਲੇ ਵਿਚ ਪੁੱਜਣ ਤੇ ਕੈਬਨਿਟ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ। ਉਨਾਂ ਨੇ ਕਿਹਾ ਕਿ ਸੰਗਠਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਲੈਕੇ ਜਾਣ ਲਈ ਕੰਮ ਕਰ ਰਿਹਾ ਹੈ।

ਇਸ ਮੌਕੇ ਨਗਰ ਨਿਗਮ ਅਬੋਹਰ ਦੇ ਮੇਅਰ ਸ੍ਰੀ ਵਿਮਲ ਠਠਈ, ਸ੍ਰੀ ਅਜੀਤ ਸਹਾਰਨ, ਨਗਰ ਕੌਂਸਲ ਫਾਜ਼ਿਲਕਾ ਦੇ ਪ੍ਰਧਾਨ ਸ੍ਰੀ ਸੁਰਿੰਦਰ ਸਚਦੇਵਾ, ਮਾਰਕੀਟ ਕਮੇਟੀ ਚੇਅਰਮੈਨ ਸ੍ਰੀ ਪ੍ਰੇਮ ਸਿੰਘ ਕੁਲਰੀਆ, ਸ੍ਰੀ ਸੰਜੀਵ ਤਰੀਕਾ, ਸ੍ਰੀ ਬੀਡੀ ਕਾਲੜਾ, ਗੰਗਾਧਰ ਬਾਂਸਲ ਆਦਿ ਵੀ ਹਾਜਰ ਸਨ।

 

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,323FansLike
113,485FollowersFollow

ENTERTAINMENT

National

GLOBAL

OPINION

Putin’s political chess – By Asad Mirza

Russia has demanded for a new security arrangement in Europe, and threatened war if the US and its NATO allies fail to comply. Western...

Principles that define success – by DC Pathak

Many among the most successful businessmen of our times have written about their experience of what they passed through in reaching to the top...

Timely Delhi HC reminder to foreign arbitrals respect of sovereign bodies protecting domestic public policy – by Hiroo Advani

A sudden series of new developments in the Amazon & Future Group - Reliance acquisition dispute has paved the way for another set of...

SPORTS

Health & Fitness

Too much ‘giloy’ can do more harm than good: Study

Lucknow, Jan 16, 2022- When the first wave of Covid struck, know-it-all doctors and 'medical experts' claimed that 'giloy' was an immunity booster that would help fight the virus. Almost overnight, the sales of Giloy rocketed and people started taking it without any medical consultation. Now two years later, a study recently published in Hepatology Communications, the official journal of the...

Gadgets & Tech