ਗੁਰਮਤਿ ਸਮਾਗਮ ’ਚ ਸ਼ਾਮਲ ਹੋਣ ਨੇਪਾਲ ਪੁੱਜੇ ਲੌਂਗੋਵਾਲ ਤੇ ਗਿਆਨੀ ਹਰਪ੍ਰੀਤ ਸਿੰਘ, ਭਾਰਤੀ ਐਬੰਸਡਰ ਨੇ ਕੀਤਾ ਸਵਾਗਤ

ਅੰਮ੍ਰਿਤਸਰ, 27 ਸਤੰਬਰ, 2019 –
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਨੇਪਾਲ ਵਿਚ ਹੋ ਰਹੇ ਗੁਰਮਤਿ ਸਮਾਗਮ ਅਤੇ ਸੈਮੀਨਾਰ ਵਿਚ ਸ਼ਮੂਲੀਅਤ ਲਈ ਕਾਠਮੰਡੂ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਥਾਨਕ ਭਾਰਤੀ ਅੰਬੈਸਡਰ ਸ. ਮਨਜੀਵ ਸਿੰਘ ਪੁਰੀ ਅਤੇ ਸਿੱਖ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ।

ਵਰਨਣਯੋਗ ਹੈ ਕਿ ਨੇਪਾਲ ਸਰਕਾਰ ਦੇ ਸਹਿਯੋਗ ਨਾਲ ਭਾਰਤੀ ਐਬੰਸੀ ਵੱਲੋਂ ਕਾਠਮੰਡੂ ਸਥਿਤ ਗੁਰਦੁਆਰਾ ਗੁਰੂ ਨਾਨਕ ਸਤਿਸੰਗ ਵਿਖੇ ਗੁਰਮਤਿ ਸਮਾਗਮ ਰੱਖਿਆ ਗਿਆ ਹੈ।

ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਭਾਈ ਲੌਂਗੋਵਾਲ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਨਿੱਜੀ ਸਹਾਇਕ ਸ. ਦਰਸ਼ਨ ਸਿੰਘ ਵੀ ਨੇਪਾਲ ਗਏ ਹਨ।

ਕਾਠਮੰਡੂ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰਾਂ ਦਾ ਸਵਾਗਤ ਕਰਨ ਸਮੇਂ ਭਾਰਤੀ ਐਬੰਸਡਰ ਤੋਂ ਇਲਾਵਾ ਸ. ਪ੍ਰਭਜੋਤ ਸਿੰਘ ਘੁਲਾਟੀ, ਸ. ਪ੍ਰੀਤਮ ਸਿੰਘ ਪ੍ਰਧਾਨ ਗੁਰਦੁਆਰਾ ਗੁਰੂ ਨਾਨਕ ਸਤਿਸੰਗ, ਸ. ਰਵਿੰਦਰ ਸਿੰਘ ਭੁੱਲਰ, ਸ. ਅੰਗਦ ਸਿੰਘ ਆਦਿ ਮੌਜੂਦ ਸਨ।

ਇਸ ਨੂੰ ਵੀ ਪੜ੍ਹੋ:  

ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ

Share News / Article

YP Headlines

Loading...