31.1 C
Delhi
Saturday, April 20, 2024
spot_img
spot_img

ਗੁਰਮੀਤ ਸਿੰਘ ਮੀਤ ਹੇਅਰ ਨੇ ਬਠਿੰਡਾ ਰੂਰਲ ਓਲੰਪਿਕਸ ਦੇ ਜੇਤੂ ਖਿਡਾਰੀਆਂ ਨੂੰ ਦੀਤੇ ਇਨਾਮ ਤਕਸੀਮ

ਯੈੱਸ ਪੰਜਾਬ 
ਬਠਿੰਡਾ, 7 ਦਸੰਬਰ, 2022 –
ਕੈਬਨਿਟ ਮੰਤਰੀ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਰੀੜ੍ਹ ਦੀ ਹੱਡੀ ਤੇ ਉਸ ਦਾ ਭਵਿੱਖ ਹੁੰਦੇ ਹਨ, ਉਨਾਂ ਸਮਾਂ ਕੋਈ ਵੀ ਦੇਸ਼ ਵਿਕਾਸ ਨਹੀਂ ਕਰ ਸਕਦਾ ਜਦੋਂ ਤੱਕ ਨੌਜਵਾਨ ਤਰੱਕੀ ਨਹੀਂ ਕਰਦੇ। ਉਨ੍ਹਾਂ ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ) ਵਿਖੇ ਤਿੰਨ ਰੋਜ਼ਾ ਸਵੈ ਰੋਜ਼ਗਾਰ ਸੈਮੀਨਾਰ ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕਿਹਾ ਕਿ ਨੌਜਵਾਨਾਂ ਨੂੰ ਤਰੱਕੀ ਦੇ ਰਾਹ ਵੱਲ ਲੈ ਕੇ ਜਾਣ ਤੇ ਨਵੀਂ ਸੋਚ ਪੈਦਾ ਕਰਨ ਲਈ ਸਰਕਾਰ ਵਲੋਂ ਨਵੇਂ ਉੱਧਮ ਕੀਤੇ ਜਾ ਰਹੇ ਹਨ।

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ ਅਮਿਤ ਰਤਨ, ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ, ਚੈਅਰਮੇਨ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੇਅਰਮੈਨ ਸੂਗਰਫੈਡ ਪੰਜਾਬ ਸ੍ਰੀ ਨਵਦੀਪ ਜੀਦਾ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਕੈਬਨਿਟ ਮੰਤਰੀ ਸ. ਮੀਤ ਹੇਅਰ ਨੇ ਸਵੈ ਰੋਜ਼ਗਾਰ ਤੇ ਕਿੱਤਾ ਮੁਖੀ ਬਣਾਉਣ ਲਈ ਨੌਜਵਾਨਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦਾ ਸੁਪਨਾ ਹੈ ਕਿ ਭਾਰਤ ਦੀ 140 ਕਰੋੜ ਦੀ ਆਬਾਦੀ ਵਿਚੋਂ ਦੇਸ਼, ਪੰਜਾਬ ਦੇ ਨੌਜਵਾਨ ਨੂੰ ਨੌਕਰੀਆਂ ਕਰਨ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਨਾਉਣਾ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਵੈ ਰੋਜਗਾਰ ਦੇ ਕਾਬਿਲ ਬਣਾਉਣ ਲਈ ਸੂਬਾ ਸਰਕਾਰ ਵਲੋਂ ਦਿੱਲੀ ਦੇ ਨਾਲ-ਨਾਲ ਪੰਜਾਬ ਵਿੱਚ ਵੀ ਬਿਜਨਿਸ ਪਲਾਸਟਰ ਪ੍ਰੋਗਰਾਮ ਜਲਦ ਸ਼ੁਰੂ ਕੀਤਾ ਜਾਵੇਗਾ, ਜਿਸ ਰਾਹੀਂ ਐਨੋਵੇਸ਼ਨ ਕੌਂਸਲ ਬਣਾ ਕੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦਾ ਧਿਆਨ ਸਵੈ ਰੋਜ਼ਗਾਰ ਵਾਲੇ ਪਾਸੇ ਕੇਂਦਰਿਤ ਕਰਨ ਲਈ ਸਹਾਈ ਹੋਵੇਗਾ ਤਾਂ ਜੋ ਉਹ ਸਵੈ ਰੋਜ਼ਗਾਰ ਪ੍ਰਾਪਤ ਕਰਕੇ ਆਪਣੇ ਪੈਰਾ ਤੇ ਖੜ੍ਹੇ ਹੋ ਕੇ ਖੁਦ, ਪੰਜਾਬ ਤੇ ਦੇਸ਼ ਨੂੰ ਬੁਲੰਦੀਆਂ ਤੇ ਲਿਜਾਣ ਦਾ ਮਾਣ ਹਾਸਲ ਕਰ ਸਕਣ।

ਇਸ ਦੌਰਾਨ ਕੈਬਨਿਟ ਮੰਤਰੀ ਸ. ਮੀਤ ਹੇਅਰ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਵੱਖ-ਵੱਖ ਅਦਾਰਿਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਤਿੰਨ ਰੋਜ਼ਾ ਸੈਮੀਨਾਰ ਦੀ ਸ਼ਲਾਘਾ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਗਿਆ।

ਸੈਮੀਨਾਰ ਦੌਰਾਨ ਵੱਖ-ਵੱਖ ਅਦਾਰਿਆਂ ਵਿੱਚ ਆਪਣੇ ਪੈਰ ਜਮ੍ਹਾਂ ਚੁੱਕੇ ਕਾਰੋਬਾਰੀਆਂ ਨੇ ਵਿਦਿਆਰਥੀਆਂ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਨੌਜਵਾਨ ਵਿਦਿਆਰਥੀਆਂ ਨੂੰ ਆਪਣਾ ਸਵੈ ਰੋਜ਼ਗਾਰ ਸਥਾਪਤ ਕਰਨ ਲਈ ਪ੍ਰੇਰਿਤ ਵੀ ਕੀਤਾ।

ਇਸ ਉਪਰੰਤ ਕੈਬਨਿਟ ਮੰਤਰੀ ਸ. ਮੀਤ ਹੇਅਰ ਵਲੋਂ ਬਠਿੰਡਾ ਰੂਰਲ ਓਲੰਪਿਕਸ 2022 ਦੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਹੋਰ ਮੱਲ੍ਹਾ ਮਾਰਨ ਲਈ ਵੀ ਪ੍ਰੇਰਿਤ ਕੀਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪਲਵੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰਪੀ ਸਿੰਘ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੂਟਾ ਸਿੰਘ ਸਿੱਧੂ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਗੁਰਿੰਦਰ ਪਾਲ ਸਿੰਘ ਬਰਾੜ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮਿਸ ਅੰਕਿਤਾ ਅਗਰਵਾਲ, ਜ਼ਿਲ੍ਹਾ ਖੇਡ ਅਫ਼ਸਰ ਸ. ਰੁਪਿੰਦਰ ਸਿੰਘ, ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਤੋਂ ਇਲਾਵਾ ਮੈਡਮ ਮਨਦੀਪ ਕੌਰ ਰਾਮਗੜ੍ਹੀਆ, ਐਮਸੀ ਸੁਖਦੀਪ ਸਿੰਘ ਢਿੱਲੋਂ, ਆਪ ਆਗੂ ਬੱਲੀ ਬਲਜੀਤ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION