ਗੁਰੂ ਤੇਗ ਬਹਾਦੁਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ 2021 ’ਚ – ਅੰਮ੍ਰਿਤਸਰ ਤੋਂ ਦਿੱਲੀ ਤਕ ਕੱਢਿਆ ਜਾਏਗਾ ਨਗਰ ਕੀਰਤਨ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਨਵੀਂ ਦਿੱਲੀ, 16 ਜੁਲਾਈ, 2020:

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗੁਵਾਈ ਹੇਠ ਹੋਈ ਬੈਠਕ ਵਿਚ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਪ੍ਰਸਤਾਵ ਪਾਸ ਕੀਤੇ ਗਏ।

ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੋਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ 400 ਪ੍ਰਕਾਸ਼ ਪੁਰਬ ਜੋ ਕਿ 2021 ‘ਚ ਆ ਰਿਹਾ ਹੈ , ਨੂੰ ਮਨਾਉਣ ਸਬੰਧੀ ਅੱਜ ਕਮੇਟੀ ਮੈਂਬਰਾਂ ਦੀ ਇੱਕ ਬੈਠਕ ਬੁਲਾਈ ਗਈ ਸੀ|

ਜਿਸ ਵਿਚ ਸਰਬ ਸਹਿਮਤੀ ਨਾਲ ਇਹ ਪ੍ਰਸਤਾਵ ਪਾਸ ਕੀਤਾ ਗਿਆ ਕਿ ਜਿਵੇਂ ਕਮੇਟੀ ਨੇ ਵੱਧ ਚੜ੍ਹ ਕੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਅਤੇ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਮਨਾਇਆ ਸੀ ਅਤੇ ਵਿਸ਼ਵ ਭਰ ਦੀ ਸੰਗਤ ਲਈ ਯਾਦਗਾਰ ਸਾਬਤ ਹੋਇਆ ਉਸੇ ਤਰ੍ਹਾਂ ਹੁਣ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਵੀ ਮਨਾਇਆ ਜਾਵੇਗਾ ਅਤੇ ਇਸ ਨੂੰ ਸਿਰਫ਼ ਗੁਰਦੁਆਰਿਆਂ ਤੱਕ ਸੀਮਤ ਨਾ ਰੱਖਦੇ ਹੋਏ ਘਰ-ਘਰ ਜਾ ਕੇ ਗੁਰੂ ਸਾਹਿਬ ਦੇ ਸੰਦੇਸ਼ ਨੂੰ ਪਹੁੰਚਾਇਆ ਜਾਵੇਗਾ।

ਦਿੱਲੀ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਸ ਮੌਕੇ ‘ਤੇ ਇੱਕ ਮਹਾਨ ਨਗਰ ਕੀਰਤਨ ਗੁਰੂ ਸਾਹਿਬ ਦੇ ਜਨਮ ਅਸਥਾਨ, ਅੰਮ੍ਰਿਤਸਰ ਤੋਂ ਕੱਢਿਆ ਜਾਵੇਗਾ ਜੋ ਕਿ ਤਰਨ ਤਾਰਨ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਬਾਬਾ ਬਕਾਲਾ, ਦੁੱਖ ਨਿਵਾਰਣ ਸਾਹਿਬ ਪਟਿਆਲਾ ਆਦਿ ਥਾਵਾਂ ਤੋਂ ਹੁੰਦਾ ਹੋਇਆ ਦਿੱਲੀ ਪੁੱਜੇਗਾ ਅਤੇ ਦਿੱਲੀ ਦੇ ਹਰ ਇਲਾਕੇ ਵਿਚ ਲੈ ਜਾਇਆ ਜਾਵੇਗਾ ਤਾਂ ਜੋ ਕਿ ਸੰਗਤ ਨਗਰ ਕੀਰਤਨ ਦੇ ਦਰਸ਼ਨ ਕਰ ਸਕੇ।

ਇਸ ਦੇ ਨਾਲ ਹੀ ਗੁਰਦੁਆਰਾ ਸੀਸ ਗੰਜ ਸਾਹਿਬ ਜੋ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨਕਾਲ ਨਾਲ ਇੱਕ ਇੱਤਿਹਾਸਕ ਅਸਥਾਨ ਹੈ ਉਸ ਦੇ ਨੇੜ੍ਹੇ ਲਾਲ ਕਿਲਾ ਮੈਦਾਨ ਅਤੇ ਜਵਾਹਰਲਾਲ ਨਹਿਰੂ ਸਟੇਡੀਅਮ ਵਿਖੇ ਵਿਸ਼ੇਸ਼ ਤੌਰ ‘ਤੇ ਸਮਾਗਮ ਕਰਵਾਏ ਜਾਣਗੇ। ਇੱਕ ਯਾਦਗਾਰੀ ਸਿੱਕਾ ਵੀ ਕਮੇਟੀ ਇਸ ਮੌਕੇ ‘ਤੇ ਜਾਰੀ ਕਰੇਗੀ। ਇਸ ਤੋਂ ਇਲਾਵਾ ਹੋਰ ਵੀ ਕਈ ਪ੍ਰੋਗਰਾਮ ਕਮੇਟੀ ਵੱਲੋਂ ਉਲੀਕੇ ਜਾਣਗੇ।

ਸ. ਸਿਰਸਾ ਅਤੇ ਸ. ਕਾਲਕਾ ਨੇ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਸਾਡੇ ਕਾਰਜਕਾਲ ਦੌਰਾਨ ਇਹ ਮਹਾਨ ਸ਼ਤਾਬਦੀਆਂ ਆਈਆਂ ਹਨ ਅਤੇ ਸਾਨੂੰ ਇਹ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਸਾਡੀ ਪੂਰੀ ਕੋਸ਼ਿਸ਼ ਹੋਵੇਗੀ ਕਿ ਪਹਿਲਾਂ ਤੋਂ ਵੱਧ ਚੜ੍ਹ ਕੇ ਇਸ ਪੁਰਬ ਨੂੰ ਮਨਾਇਆ ਜਾਏ।

ਉਨ੍ਹਾਂ ਦੱਸਿਆ ਕਿ 400 ਸਾਲਾ ਪ੍ਰਕਾਸ਼ ਪੁਰਬ ਦੇ ਪ੍ਰਚਾਰ ਪ੍ਰਸਾਰ ਅਤੇ ਗੁਰੂ ਸਾਹਿਬ ਨਾਲ ਜੁੜੇ ਇਤਿਹਾਸ ਦੀ ਖੋਜ ਕਰ ਕੇ ਸਮੱਗਰੀ ਤਿਆਰ ਕਰਨ ਲਈ ਸ. ਹਰਿੰਦਰਪਾਲ ਸਿੰਘ ਦੀ ਅਗੁਵਾਈ ਵਿਚ ਕਮੇਟੀ ਬਣਾਈ ਗਈ ਹੈ ਅਤੇ ਪ੍ਰੋਗਰਾਮਾਂ ਦੀ ਰੂਪ-ਰੇਖਾ ਅਤੇ ਇੰਤਜ਼ਾਮ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਵੀ ਜਲਦ ਹੀ ਕੀਤਾ ਜਾਵੇਗਾ।

ਇਸ ਮੌਕੇ ‘ਤੇ ਤਖ਼ਤ ਪਟਨਾ ਸਾਹਿਬ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਸਮੇਤ ਦਿੱਲੀ ਕਮੇਟੀ ਦੇ ਹੋਰਨਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਕੋਰ ਕਮੇਟੀ ਮੈਂਬਰ ਵੀ ਮੌਜੁਦ ਰਹੇ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/ •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •