ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖ਼ਿਆਵਾਂ ’ਤੇ ਅਧਾਰਿਤ ਡਿਜੀਟਲ ਮਿਊਜ਼ੀਅਮ ਦਾ ਜਲੰਧਰ ਵਿਖ਼ੇ ਉਦਘਾਟਨ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਜਲੰਧਰ, 15 ਅਕਤੂਬਰ, 2019 –

ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਜਿਨਾਂ ਦੇ ਨਾਲ ਵਿਧਾਇਕ ਸ੍ਰੀ ਰਜਿੰਦਰ ਬੇਰੀ, ਅਤੇ ਸ੍ਰੀ ਅਵਤਾਰ ਸਿੰਘ ਬਾਵਾ ਹੈਨਰੀ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਸ਼ਾਮਿਲ ਸਨ ਵਲੋਂ ਡਿਜ਼ੀਟਲ ਮਿਊਜ਼ੀਅਮ ਦੇ ਰੂਪ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫੇ ’ਤੇ ਚਾਨਣਾ ਪਾਉਣ ਵਾਲੇ ਤਿੰਨ ਦਿਨਾਂ ਧਾਰਮਿਕ ਮੇਲੇ ਦਾ ਉਦਘਾਟਨ ਕੀਤਾ ਗਿਆ।

ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਡਿਜੀਟਲ ਮਿਊਜ਼ੀਅਮ ਦਾ ਉਦਘਾਟਨ ਕਰਨ ਉਪਰੰਤ ਮੈਂਬਰ ਪਾਰਲੀਮੈਂਟ, ਵਿਧਾਇਕਾਂ , ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੱਚਾ ਸਜਦਾ ਕਰਨ ਲਈ ਇਕ ਸ਼ਲਾਘਾ ਯੋਗ ਉਪਰਾਲਾ ਹੈ ਜਿਨਾਂ ਨੇ ਸਾਨੂੰ ਮਨੁੱਖਤਾ ਵਿੱਚ ਪ੍ਰਮਾਤਮਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਵਿਚਾਰਧਾਰਾ ਦਾ ਡਿਜੀਟਲ ਸਾਧਨ ਰਾਹੀਂ ਪ੍ਰਚਾਰ ਕਰਨਾ ਪੰਜਾਬ ਸਰਕਾਰ ਦੀ ਇਕ ਨਿਵੇਕਲੀ ਪਹਿਲ ਹੈ।

ਸੰਸਦ ਮੈਂਬਰ , ਵਿਧਾਇਕਾਂ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਮੌਜੂਦਾ ਸੂਬਾ ਸਰਕਾਰ ਨੌਜਵਾਨਾਂ ਨੂੰ ਆਪਣੇ ਅਮੀਰ ਤੇ ਸ਼ਾਨਦਾਰ ਸਭਿਆਚਾਰ ਬਾਰੇ ਜਾਗਰੂਕ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਨਿਵੇਕਲੀ ਪਹਿਲ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੇ ਗਏ ਪਿਆਰ, ਦਿਆਲਤਾ ਅਤੇ ਮਾਨਵਤਾ ਦੇ ਸੰਦੇਸ਼ ਦੇ ਪ੍ਰਚਾਰ ਵਿੱਚ ਵੱਡੀ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰ ਬਣਾਉਣ ਲਈ ਸੂਬਾ ਸਰਕਾਰ ਵਲੋਂ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਕਰਵਾਉਣ ਦਾ ਵਿਆਪਕ ਪ੍ਰੋਗਰਾਮ ਉਲੀਕਿਆ ਗਿਆ ਹੈ।

ਸੰਸਦ ਮੈਂਬਰ, ਵਿਧਾਇਕਾਂ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸ੍ਰੀਮਤੀ ਬਲਬੀਰ ਕੌਰ ਦੀ ਅਗਵਾਈ ਵਿੱਚ ਕੰਮ ਕਰ ਰਹੀ ਲਾਇਲਪੁਰ ਖਾਲਸਾ ਕਾਲਜ ਪ੍ਰਬੰਧਕ ਕਮੇਟੀ ਅਤੇ ਪ੍ਰਿੰਸਪੀਲ ਗੁਰਪਿੰਦਰ ਸਿੰਘ ਸਮਰਾ ਵਲੋਂ ਸੂਬਾ ਸਰਕਾਰ ਦੀ ਇਸ ਨਿਵੇਕਲੀ ਪਹਿਲੀ ਨੂੰ ਸਫ਼ਲ ਬਣਾਉਣ ਲਈ ਪਾਏ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਡੀ ਸੁਧਰਵਿਜੀ, ਉਪ ਮੰਡਲ ਮੈਜਿਸਟਰੇਟ ਡਾ.ਜੈਇੰਦਰ ਸਿੰਘ, ਸੰਯੁਕਤ ਕਮਿਸ਼ਨਰ ਨਗਰ ਨਿਗਮ ਹਰਚਰਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਪ੍ਰੀਤ ਕੌਰ, ਪ੍ਰਧਾਨ ਲਾਇਲਪੁਰ ਖਾਲਸਾ ਪ੍ਰਬੰਧਕ ਕਮੇਟੀ ਬਲਬੀਰ ਕੌਰ, ਪ੍ਰਿੰਸੀਪਲ ਗੁਰਪਿੰਦਰ ਸਿੰਘ ਸਮਰਾ ਅਤੇ ਹੋਰ ਵੀ ਹਾਜ਼ਰ ਸਨ।


 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •