ਗੁਰੂ ਨਾਨਕ ਦੇਵ ਜੀ ਸੰਬੰਧੀ ਲਾਈਟ ਐਂਡ ਸਾਊਂਡ ਸ਼ੋਅ 16 ਤੇ 17 ਨੂੰ ਜਲੰਧਰ ’ਚ, ਡਾਇਰੈਕਟਰ ਆਨਿੰਦਿਤਾ ਮਿੱਤਰਾ ਨੇ ਲਿਆ ਤਿਆਰੀਆਂ ਦਾ ਜਾਇਜ਼ਾ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਜਲੰਧਰ, 15 ਅਕਤੂਬਰ, 2019 –

ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ,ਪੰਜਾਬ ਸ੍ਰੀਮਤੀ ਅਨਿੰਦਿਤਾ ਮਿੱਤਰਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨਾਂ ਦੇ ਜੀਵਨ ਅਤੇ ਫਲਸਫੇ ’ਤੇ ਅਧਾਰਿਤ 16 ਤੇ 17 ਅਕਤੂਬਰ ਨੂੰ ਲਾਇਲ ਪੁਰ ਖਾਲਸਾ ਕਾਲਜ ਜਲੰਧਰ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

ਡਾਇਰੈਕਟਰ ਜਿਨਾਂ ਦੇ ਨਾਲ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 16 ਅਤੇ 17 ਅਕਤੂਬਰ ਨੂੰ ਸ਼ਾਮ 7 ਤੋਂ 7.45 ਅਤੇ ਫਿਰ ਸ਼ਾਮ 8.30 ਵਜੇ ਤੋਂ ਸ਼ਾਮ 9.15 ਵਜੇ ਤੱਕ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਆਂ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ 16 ਅਤੇ 17 ਅਕਤੂਬਰ ਖਾਲਸਾ ਕਾਲਜ ਦਾ ਸਥਾਨ ਲਾਈਟ ਐਂਡ ਸਾਊਂਡ ਸ਼ੋਆਂ ਵਿੱਚ ਤਬਦੀਲ ਹੋ ਜਾਵੇਗਾ। ਉਨ੍ਹਾ ਕਿਹਾ ਕਿ ਇਨਾਂ ਲਾਈਟ ਐਂਡ ਸਾਊਂਡ ਸ਼ੋਆਂ ਦੌਰਾਨ ਦਰਸ਼ਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਬਾਰੇ ਅਤਿ ਆਧੁਨਿਕ ਢੰਗਾਂ ਨਾਲ ਵੱਖਰਾ ਅਨੁਭਵ ਕਰ ਸਕਣਗੇ।

ਡਾਇਰੈਕਟਰ ਨੇ ਕਿਹਾ ਕਿ ਲਾਈਟ ਐਂਡ ਸਾਊਂਡ ਸ਼ੋਅ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਡੇ ਸਮਾਜ ਪ੍ਰਤੀ ਵਿਸ਼ਵਵਿਆਪੀ ਸੰਦੇਸ਼ ਨੂੰ ਸ਼ਾਨਦਾਰ ਢੰਗ ਨਾਲ ਪ੍ਰਚਾਰ ਕਰੇਗਾ। ਉਨ੍ਹਾਂ ਕਿਹਾ ਕਿ ਇਨਾਂ ਸ਼ੋਆਂ ਰਾਹੀਂ ਅਹਿੰਸਾ, ਸ਼ਾਂਤੀ, ਭਾਈਚਾਰਕ ਸਾਂਝ, ਮਹਿਲਾ ਸਸ਼ਕਤੀਕਰਨ ਅਤੇ ਕੁਦਰਤੀ ਸਰੋਤਾਂ ਦੀ ਰੱਖਿਆ ਨੂੰ ਰੂਪਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮਾਜਿਕ ਬਰਾਬਰੀ ਲਈ ਕੀਤੇ ਗਏ ਯਤਨ ਸਾਡੇ ਸਭ ਲਈ ਉਦਾਹਰਣ ਹਨ ਜਿਨਾਂ ਨੂੰ ਇਸ ਮੌਕੇ ਸਹੀ ਅਰਥਾਂ ਵਿੱਚ ਦਰਸਾਇਆ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ੍ਰੀਮਤੀ ਮਿੱਤਰਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਾਈਟ ਐਂਡ ਸ਼ੋਅ ਲਈ ਕੀਤੇ ਗਏ ਸਮੁੱਚੇ ਪ੍ਰਬੰਧਾਂ ਬਾਰੇ ਦਸਿਆ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਨਾਂ ਸਮਾਗਮਾਂ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਨਹੀਂ ਬਾਕੀ ਨਹੀਂ ਛੱਡੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਡਾ.ਜੈ ਇੰਦਰ ਸਿੰਘ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਪ੍ਰੀਤ ਕੌਰ, ਡਿਪਟੀ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਮੱਖਣ ਲਾਲ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।


 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •