36.7 C
Delhi
Friday, April 26, 2024
spot_img
spot_img

ਗੁਰੂ ਨਾਨਕ ਦੇਵ ਦੇ ਵਿਆਹ ਪੁਰਬ ਦੇ ਸੰਬੰਧ ਵਿਚ ਨਗਰ ਕੀਰਤਨ ਬਰਾਤ ਦੇ ਰੂਪ ਵਿਚ ਬਟਾਲਾ ਲਈ ਰਵਾਨਾ

ਸੁਲਤਾਨਪੁਰ ਲੋਧੀ (ਕਪੂਰਥਲਾ), 4 ਸਤੰਬਰ, 2019 –
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਬਰਾਤ ਰੂਪੀ ਅਲੌਕਿਕ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਬਟਾਲਾ ਲਈ ਪੂਰੇ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਏ ਇਸ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ‘ਤੇ ਹਜ਼ਾਰਾਂ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ।

ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਟ੍ਰੈਕਰਟਰ-ਟਰਾਲੀਆਂ ਅਤੇ ਹੋਰਨਾਂ ਵਾਹਨਾਂ ਰਾਹੀਂ ਪੁੱਜੀਆਂ। ਇਸ ਮੌਕੇ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੇ ਇੰਦਰ ਸਿੰਗਲਾ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸ਼ਿਰਕਤ ਕੀਤੀ ਅਤੇ ਚਾਰ ਕਿਲੋਮੀਟਰ ਦੇ ਕਰੀਬ ਨਗਰ ਕੀਰਤਨ ਦੇ ਨਾਲ ਪੈਦਲ ਚੱਲ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਉਨਾਂ ਇਸ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ, ਜਿਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨਾਂ ਕਿਹਾ ਕਿ ਇਸ ਪੁਰਬ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮਨਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਐਸ. ਡੀ. ਐਮ ਸ੍ਰੀਮਤੀ ਨਵਨੀਤ ਕੌਰ ਬੱਲ, ਡੀ. ਐਸ. ਪੀ ਸ. ਸਰਵਨ ਸਿੰਘ ਬੱਲ, ਨਗਰ ਕੌਂਸਲ ਪ੍ਰਧਾਨ ਸ੍ਰੀ ਅਸ਼ੋਕ ਮੋਗਲਾ, ਐਕਸੀਅਨ ਸ੍ਰੀ ਵਰਿੰਦਰ ਕੁਮਾਰ, ਸ੍ਰੀ ਬਲਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION