ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਰਜੀਤ ਹਾਕੀ ਟੂਰਨਾਮੈਂਟ ਦੀ ਹੋਈ ਪੂਰੀ ਜੋਸ਼ ਨਾਲ ਸ਼ੁਰੂਆਤ

ਜਲੰਧਰ, 11 ਅਕਤੂਬਰ 2019:

ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵਲੋਂ ਅੱਜ ਸੂਬੇ ਦੇ ਸਭ ਤੋਂ ਵੱਡੇ ਤੇ ਪ੍ਰਸਿੱਧ 36ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦਾ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਬਰਲਟਨ ਪਾਰਕ ਜਲੰਧਰ ਵਿਖੇ ਉਦਘਾਟਨ ਕੀਤਾ ਗਿਆ।

ਇਸ ਮੌਕੇ ਅਪਣੇ ਸੰਬੋਧਨ ਵਿੱਚ ਸ੍ਰੀ ਸਿੰਗਲਾ ਜਿਨਾਂ ਦੇ ਨਾਲ ਵਿਧਾਇਕ ਜਲੰਧਰ ਕੈਂਟ ਸ੍ਰ.ਪਰਗਟ ਸਿੰਘ , ਵਿਧਾਇਕ ਜਲੰਧਰ ਕੇਂਦਰੀ ਰਜਿੰਦਰ ਬੇਰੀ ਵੀ ਮੌਜੂਦ ਸਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਗਤੀਸ਼ੀਲ ਅਗਵਾਈ ਵਿੱਚ ਮੌਜੂਦਾ ਸੂਬਾ ਸਰਕਾਰ ਵਲੋਂ ਪਹਿਲਾਂ ਹੀ ਰਾਜ ਵਿੱਚ ਖੇਡਾਂ ਦਾ ਵਾਤਾਵਰਣ ਬਣਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਗੈਰ ਸਰਕਾਰੀ ਸੰਸਥਾਵਾਂ ਅਤੇ ਨਿੱਜੀ ਪ੍ਰਮੋਟਰਾਂ ਨੂੰ ਸੂਬੇ ਵਿੱਚ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਸੱਦਾ ਦਿੱਤਾ ਗਿਆ ਹੈ।

ਸ੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿੱਚ ਖੇਡਾਂ ਦੇ ਪੱਧਰ ਨੂੰ ਹੋਰ ਉਚਾ ਚੁਕਣ ਲਈ ਵਡੇਰੇ ਉਪਰਾਲੇ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵਲੋਂ ਇਕ ਵਿਅਕਤੀ ਖੇਡ ਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਤਹਿਤ ਜਿਹੜੇ ਖਿਡਾਰੀਆਂ ਖੇਡਾਂ ਦੇ ਖੇਤਰ ਵਿੱਚ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ ਉਨਾਂ ਦੇ ਸਰਵਪੱਖੀ ਵਿਕਾਸ ਤੋਂ ਇਲਾਵਾ ਉਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਵੱਲ ਵਿਸ਼ੇਸ਼ ਤਵਜੋਂ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਅਤੇ ਉਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਪਾਸੇ ਲਗਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਸ੍ਰੀ ਸਿੰਗਲਾ ਨੇ ਕਿਹਾ ਕਿ ਉਨਾਂ ਦੇ ਵਿਭਾਗ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਵਿਆਪਕ ਨੀਤੀ ਬਣਾਈ ਜਾ ਰਹੀ ਹੈ।

ਇਸ ਮੌਕੇ ਸੁਰਜੀਤ ਹਾਕੀ ਟੂਰਨਾਮੈਂਟ ਕਰਵਾਉਣ ਵਾਲੇ ਸੰਗਠਨਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਉਨਾਂ ਨੇ ਨੇ ਓਲੰਪੀਅਨ ਸੁਰਜੀਤ ਸਿੰਘ ਦੀ ਪੁਰਾਤਨ ਵਿਰਾਸਤ ਨੂੰ ਸੰਭਾਲ ਕੇ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਨੇ ਦੇਸ਼ ਨੂੰ ਖੇਡਾਂ ਦੇ ਖੇਤਰ ਵਿੱਚ ਬਣਾਈ ਰੱਖਣ ਲਈ ਵੱਡੀ ਲਹਿਰ ਦੀ ਨੀਂਹ ਰੱਖੀ ਹੈ।

ਸ੍ਰੀ ਸਿੰਗਲਾ ਨੇ ਇਸ ਮੌਕੇ ਪ੍ਰਬੰਧਕੀ ਕਮੇਟੀ ਦੀ ਵੀ ਇਹ ਟੂਰਨਾਮੈਂਟ ਹਰ ਸਾਲ ਕਰਵਾਉਣ ਲਈ ਸ਼ਲਾਘਾ ਕੀਤੀ ਗਈ ਜੋ ਕਿ ਹਾਕੀ ਦੇ ਮਹਾਨ ਖਿਡਾਰੀ ਪੈਦਾ ਕਰ ਰਹੇ ਹਨ। ਉਨ੍ਹਾ ਕਿਹਾ ਕਿ ਸੁਰਜੀਤ ਹਾਕੀ ਸੁਸਾਇਟੀ ਦੇ ਮਿਲ ਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੀ ਹਾਕੀ ਟੂਰਨਾਮੈਂਟ ਕਰਵਾਉਣ ਲਈ ਵਧਾਈ ਦੇ ਪਾਤਰ ਹਨ।

ਹਾਕੀ ਟੁਰਨਾਮੈਂਟ ਦੀ ਸ਼ੁਰੂਆਤ ਦਾ ਐਲਾਨ ਕਰਦਿਆਂ ਸ੍ਰੀ ਸਿੰਗਲਾ ਨੇ ਆਸ ਜਤਾਈ ਕਿ ਹਾਕੀ ਟੂਰਨਾਮੈਂਟ ਪੰਜਾਬ ਨੂੰ ਸਿਹਤਮੰਦ, ਪ੍ਰਗਤੀਸ਼ੀਲ ਤੇ ਖੁਸ਼ਹਾਲ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ। ਇਸ ਮੌਕੇ ਉਨਾਂ ਦਰਸ਼ਕਾਂ ਦਾ ਵੀ ਧੰਨਵਾਦ ਕੀਤਾ ਜੋ ਹਾਕੀ ਦੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਲਈ ਇਥੇ ਆਏ ਹਨ।

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਸ੍ਰੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਦੇ ਸਾਬਕਾ ਸਕਿੱਪਰ ਅਤੇ ਓਲੰਪੀਅਨ ਸਵ : ਸੁਰਜੀਤ ਸਿੰਘ ਰੰਧਾਵਾ ਦੀ ਯਾਦ ਵਿੱਚ ਹਾਕੀ ਟੂਰਨਾਮੈਂਟ ਕਰਵਾਉਣਾ ਬੜੇ ਮਾਨ ਵਾਲੀ ਗੱਲ ਹੈ।

ਉਨ੍ਹਾਂ ਕਿਹਾ ਕਿ ਹਾਕੀ ਟੂਰਨਾਮੈਂਟ ਖਿਡਾਰੀਆਂ ਨੂੰ ਅਪਣੀ ਖੇਡ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਵਧੀਆ ਮੰਚ ਪ੍ਰਦਾਨ ਕਰੇਗਾ ਜਿਸ ਨਾਲ ਉਹ ਅੰਤਰ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਸਿਰਕਤ ਕਰਨ ਦੇ ਯੋਗ ਹੋ ਸਕਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਇਕਬਾਲ ਸਿੰਘ ਸੰਧੂ,ਡਿਪਟੀ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪਵਾਰ ਤੇ ਅਰੁਣ ਸੈਣੀ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਡੀ.ਸੁਧਰਵਿਜੀ, ਐਸ.ਡੀ.ਐਮ ਜੈ ਇੰਦਰ ਸਿੰਘ, ਓਲੰਪੀਅਨ ਦਵਿੰਦਰ ਸਿੰਘ ਗਰਚਾ, ਕੈਪਟਨ ਇੰਦਰਜੀਤ ਸਿੰਘ ਧਾਮੀ, ਚੀਫ ਪੀ.ਆਰ.ਓ. ਸੁਰਜੀਤ ਹਾਕੀ ਸੁਸਾਇਟੀ ਸੁਰਿੰਦਰ ਸਿੰਘ ਭਾਪਾ ,ਇੰਡੀਅਨ ਆਇਲ ਤੋਂ ਅਰੁਣ ਸ੍ਰੀਵਾਸਤਵਾ, ਆਰ.ਐਸ.ਨੰਗਲ, ਵਿਜੈ ਕੁਮਾਰ, ਐਸ.ਕੇ.ਗੁਪਤਾ ਅਤੇ ਹੋਰ ਵੀ ਹਾਜ਼ਰ ਸਨ।

ਇਸ ਨੂੰ ਵੀ ਪੜ੍ਹੋ:
ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ

Share News / Article

Yes Punjab - TOP STORIES