ਚੀਨ ਦੀ ਸਰਹੱਦ ’ਤੇ ਡਿਊਟੀ ਦੌਰਾਨ ਸ਼ਹੀਦ ਹੋਏ ਲਖ਼ਵੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਬਾਘਾਪੁਰਾਣਾ, 30 ਜੁਲਾਈ, 2020 –
ਬੀਤੇ ਦਿਨੀਂ ਚੀਨ ਦੀ ਸਰਹੱਦ ਉਤੇ ਦੇਸ਼ ਲਈ ਡਿਊਟੀ ਦੇਣ ਦੌਰਾਨ ਸ਼ਹੀਦ ਹੋਏ ਸਿਪਾਹੀ ਲਖਵੀਰ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਉਸਦੇ ਜੱਦੀ ਪਿੰਡ ਡੇਮਰੂ ਖੁਰਦ ਵਿਖੇ ਅੰਤਿਮ ਸਸਕਾਰ ਪੂਰੇ ਰਾਸ਼ਟਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ।

ਸ਼ਹੀਦ ਦੀ ਮ੍ਰਿਤਕ ਦੇਹ ਨੂੰ ਅੰਤਿਮ ਵਿਦਾਇਗੀ ਦੇਣ ਵੇਲੇ ਹਲਕਾ ਵਿਧਾਇਕ ਸ੍ਰ ਦਰਸ਼ਨ ਸਿੰਘ ਬਰਾੜ, ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਮਨਬੀਰ ਸਿੰਘ ਗਿੱਲ, ਬਾਘਾਪੁਰਾਣਾ ਦੇ ਉਪ ਮੰਡਲ ਮੈਜਿਸਟਰੇਟ ਸ਼੍ਰੀਮਤੀ ਸਵਰਨਜੀਤ ਕੌਰ, ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ, ਗਾਰਡੀਅਨਜ਼ ਆਫ ਗਵਰਨੈਂਸ ਦੇ ਜ਼ਿਲ੍ਹਾ ਮੁਖੀ ਕਰਨਲ ਬਲਕਾਰ ਸਿੰਘ, ਕਈ ਫੌਜੀ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਹਾਜ਼ਰ ਸਨ।

ਸ਼ਹੀਦ ਦੀ ਚਿਖਾ ਨੂੰ ਅਗਨੀ ਉਸਦੇ ਪਿਤਾ ਸ੍ਰ ਸਵਰਨ ਸਿੰਘ ਅਤੇ ਭਰਾ ਸ੍ਰ ਜਗਸੀਰ ਸਿੰਘ ਨੇ ਦਿਖਾਈ। ਇਸ ਮੌਕੇ ਭਾਰਤੀ ਫੌਜ ਦੀ ਟੁਕੜੀ ਵੱਲੋਂ ਸਲੂਟ ਦਿੱਤਾ ਗਿਆ ਅਤੇ ਹਵਾਈ ਫਾਇਰ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਵੱਲੋਂ ਰੀਥ ਚੜ੍ਹਾਉਣ ਦੀ ਰਸਮ ਨਿਭਾਈ।

ਇਸ ਮੌਕੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਸ਼੍ਰੀ ਸੰਦੀਪ ਹੰਸ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਦੀ ਤਰ੍ਹਾਂ ਖੜ੍ਹੇ ਹਨ। ਉਹਨਾਂ ਸ਼ਹੀਦ ਦੀ ਪਤਨੀ ਨੂੰ 25 ਲੱਖ ਰੁਪਈਏ ਦੀ ਫੌਰੀ ਆਰਥਿਕ ਰਾਸ਼ੀ ਦਿੰਦਿਆਂ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਜਲਦ ਹੀ ਸ਼ਹੀਦ ਦੀ ਪਤਨੀ ਨੂੰ ਸਰਕਾਰੀ ਨੌਕਰੀ ਅਤੇ ਬਣਦੀ ਮਾਲੀ ਮਦਦ ਮੁਹੱਈਆ ਕਰਵਾਈ ਜਾਵੇਗੀ।


ਇਸ ਨੂੰ ਵੀ ਪੜ੍ਹੋ:
ਅਕਾਲੀ ਦਲ ਨੂੰ ਇਕ ਵੱਡੇ ਝਟਕੇ ਦੀ ਤਿਆਰੀ? – ਚੋਟੀ ਦੇ ਆਗੂ ਦੇ ਢੀਂਡਸਾ ਨਾਲ ਜਾਣ ਲਈ ਜ਼ਮੀਨ ਤਿਆਰ


ਇਸ ਮੌਕੇ ਉਹਨਾਂ ਨੇ ਉਹਨਾਂ ਸ਼ਹੀਦ ਦੀ ਪਤਨੀ ਨਮਦੀਪ ਕੌਰ ਅਤੇ ਮਾਤਾ ਨੂੰ ਦਿਲਾਸਾ ਵੀ ਦਿੱਤਾ। ਵਿਧਾਇਕ ਸ੍ਰ ਬਰਾੜ ਨੇ ਵੀ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਉਹਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਲਖਵੀਰ ਸਿੰਘ ਦੀ ਸ਼ਹੀਦੀ ਨੇ ਇਕੱਲੇ ਪਿੰਡ ਡੇਮਰੂ ਖੁਰਦ ਦਾ ਹੀ ਨਹੀਂ ਸਗੋਂ ਪੂਰੇ ਹਲਕਾ ਬਾਘਾਪੁਰਾਣਾ ਦਾ ਸਿਰ ਫ਼ਖਰ ਨਾਲ ਉੱਚਾ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਲਖਵੀਰ ਸਿੰਘ ਆਪਣੇ ਸਾਥੀ ਸਿਪਾਹੀ ਨਾਲ ਅਰੁਣਾਚਲ ਪ੍ਰਦੇਸ਼ ਨਾਲ ਲੱਗਦੀ ਚੀਨ ਦੀ ਸਰਹੱਦ ਉੱਤੇ ਗਸ਼ਤ ਕਰ ਰਿਹਾ ਸੀ ਤਾਂ ਉਹ ਸ਼ਹੀਦ ਹੋ ਗਿਆ ਸੀ। ਉਸਦੀ ਮ੍ਰਿਤਕ ਦੇਹ ਅੱਜ ਸਵੇਰੇ ਹੀ ਪਿੰਡ ਡੇਮਰੂ ਖੁਰਦ ਵਿਖੇ ਪਹੁੰਚੀ ਸੀ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 


 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •