‘ਜਨਤਾ ਬਜਟ’ ਸੰਬੰਧੀ ‘ਆਮ ਆਦਮੀ ਪਾਰਟੀ’ ਦੀ ਸਰਕਾਰ ਵੱਲੋਂ ਲੋਕਾਂ ਤੋਂ ਸੁਝਾਅ ਮੰਗਣ ਦਾ ਫ਼ੈਸਲਾ ਇਤਿਹਾਸਕ: ਅਨਮੋਲ ਗਗਨ ਮਾਨ

ਖਰੜ/ਮੁਹਾਲੀ, 11 ਮਈ, 2022 –
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਸਰਕਾਰ ਵਲੋਂ ਆਮ ਜਨਤਾ ਨੂੰ ਪੁੱਛ ਕੇ ਬਜਟ ਬਣਾਉਣ ਸਬੰਧੀ ਲੋਕ ਪੱਖੀ ਇਤਿਹਾਸਕ ਫੈਸਲੇ ਕੀਤੇ ਜਾ ਰਹੇ ਹਨ, ਜਿਸ ਤੋਂ ਕਿ ਪੰਜਾਬ ਦੇ ਲੋਕ ਬਹੁਤ ਖੁਸ਼ ਹੋ ਕੇ ਆਪ ਪਾਰਟੀ ਦੀ ਸਰਕਾਰ ਨੂੰ ਅੱਗੇ ਵਧਣ ਲਈ ਹੁਲਾਰਾ ਦੇ ਰਹੇ ਹਨ।

ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਹਲਕਾ ਖਰੜ ਤੋਂ ਵਿਧਾਇਕ ਮੈਡਮ ਅਨਮੋਲ ਗਗਨ ਮਾਨ ਨੇ ਅੱਜ ਡਿਪਟੀ ਕਮਿਸ਼ਨਰ ਦਫਤਰ ਮੁਹਾਲੀ ਵਿਖੇ ਵਿੱਤ ਮੰਤਰੀ ਦੁਆਰਾ ਸੱਦੇ ਇਜਲਾਸ ‘ਜਨਤਾ ਬਜਟ’ ਵਿਚ ਆਪਣੇ ਸੰਬੋਧਨ ਦੋਰਾਨ ਕੀਤਾ।ਉਨਾਂ ਕਿਹਾ ਕਿ ਖਰੜ ਹਲਕਾ ਮੇਰਾ ਪਰਿਵਾਰ ਹੈ, ਪੰਜਾਬ ਦੇ ਬਹੁਤ ਸਾਰੇ ਲੋਕ ਵੱਖ ਵੱਖ ਜ਼ਿਲਿ੍ਹਆਂ ਤੋਂ ਆ ਕੇ ਆ ਕੇ ਵਸੇ ਹੋਏ ਹਨ, ਮੇਰੀ ਗੁਜ਼ਾਰਿਸ਼ ਹੈ ਕਿ ਉਨ੍ਹਾਂ ਨੂੰ ਵੀ ਮੋਹਾਲੀ/ ਚੰਡੀਗੜ੍ਹ ਦੀ ਤਰਜ਼ ਤੇ ਇਕ ਚੰਗਾ ਮਾਹੌਲ ਦਿੱਤਾ ਜਾਵੇ।

ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਵਿਚ ਫੂਡ ਪ੍ਰੋਸੈਸਿੰਗ ਇੰਡਸਟਰੀ, ਸਮਾਲ ਸਕੇਲ ਇੰਡਸਟਰੀ, ਲਾਰਜ ਸਕੇਲ ਇੰਡਸਟਰੀ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਪੰਜਾਬ ਵਿਚ ਅਨੇਕਾਂ ਬੇਰੁਜ਼ਗਾਰਾਂ ਲਈ ਰੁਜ਼ਗਾਰ ਦੇ ਸਾਧਨ ਪੈਦਾ ਹੋ ਸਕਣ।

ਮੈਡਮ ਮਾਨ ਨੇ ਕਿਹਾ ਕਿ ਸਰਕਾਰ ਨੇ 50 ਦਿਨਾਂ ਵਿੱਚ ਉਹ ਇਤਿਹਾਸਕ ਫੈਸਲੇ ਲਏ ਹਨ ਜੋ ਦੂਸਰੀਆਂ ਸਰਕਾਰਾਂ ਪੂਰੇ ਕਾਰਜਕਾਲ ਦੌਰਾਨ ਵੀ ਨਹੀਂ ਕਰ ਪਾਉਂਦੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ