ਜਲਾਲਪੁਰ ਕਾਂਡ: ਸੁੰਦਰ ਸ਼ਾਮ ਅਰੋੜਾ ਵੱਲੋਂ ਪੀੜਤ ਪਰਿਵਾਰ ਨੂੰ 5 ਮਰਲੇ ਦਾ ਪਲਾਟ ਤੇ ਆਪਣੀ ਜੇਬ ਵਿੱਚੋਂ 2.5 ਲੱਖ ਰੁਪਏ ਦੇਣ ਦਾ ਐਲਾਨ

ਯੈੱਸ ਪੰਜਾਬ
ਟਾਂਡਾ (ਹੁਸ਼ਿਆਰਪੁਰ), 24 ਅਕਤੂਬਰ, 2020 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਉਤੇ ਉਦਯੋਗ ਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਸ਼ਾਮ ਪਿੰਡ ਜਲਾਲਪੁਰ ਵਿਖੇ ਜਾ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ।

ਦੁਖੀ ਪਰਿਵਾਰ ਨਾਲ ਹਮਦਰਦੀ ਜਾਹਰ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ ਸਜਾ ਦੇਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ । ਮੰਤਰੀ ਨੇ ਕਿਹਾ ਭਰੋਸਾ ਦਿੱਤਾ ਕਿ ਪੰਜਾਬ ਪੁਲੀਸ ਨੇ ਜਾਂਚ ਪੂਰੀ ਤਰ੍ਹਾਂ ਤੇਜ ਕਰ ਦਿੱਤੀ ਹੈ ਤਾਂ ਜੋ ਕੇਸ ਦੀ ਕਾਰਵਾਈ ਫਾਸਟ ਟਰੈਕ ਰਾਹੀਂ ਚਲਾ ਕੇ ਪੀੜਤ ਪਰਿਵਾਰ ਨੂੰ ਛੇਤੀ ਤੋਂ ਛੇਤੀ ਇਨਸਾਫ ਦਿਵਾਉਣਾ ਯਕੀਨੀ ਬਣਾਇਆ ਜਾ ਸਕੇ।

ਸੁੰਦਰ ਸ਼ਾਮ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਦੀ ਪੰਚਾਇਤੀ ਜ਼ਮੀਨ ਵਿੱਚ ਪਰਿਵਾਰ ਨੂੰ ਪੰਜ ਮਰਲੇ ਦਾ ਪਲਾਟ ਦਿੱਤਾ ਜਾਵੇਗਾ ਅਤੇ ਘਰ ਦਾ ਨਿਰਮਾਣ ਕਰਨ ਵਿੱਚ ਪਰਿਵਾਰ ਦੀ ਮਦਦ ਵੀ ਕੀਤੀ ਜਾਵੇਗੀ ਕਿਉਂ ਜੋ ਪਰਿਵਾਰ ਇਸ ਵੇਲੇ ਕਿਰਾਏ ਦੇ ਘਰ ਵਿੱਚ ਰਿਹਾ ਰਿਹਾ ਹੈ।

ਸ੍ਰੀ ਅਰੋੜਾ ਨੇ ਮਾਨਵੀ ਸਨੇਹ ਵਜੋਂ ਪੀੜਤ ਪਰਿਵਾਰ ਦੀਆਂ ਪੰਜ ਧੀਆਂ ਦੇ ਨਾਂ ਐਫ.ਡੀ ਕਰਵਾਉਣ ਲਈ ਆਪਣੀ ਜੇਬ ਵਿੱਚੋਂ 2.5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਉਹ ਇਹ ਰਕਮ ਆਪਣੇ ਨਿੱਜੀ ਫੰਡ ਵਿੱਚੋਂ ਦੇਣਗੇ ਅਤੇ ਪੀੜਤ ਪਰਿਵਾਰ ਦੀਆਂ ਪੰਜ ਲੜਕੀਆਂ ਦੇ ਨਾਂ 50-50 ਹਜਾਰ ਰੁਪਏ ਬੈਂਕ ਵਿੱਚ ਜਮ੍ਹਾਂ ਕਰਵਾਏ ਜਾਣਗੇ।


Click here to Like us on Facebook