25.1 C
Delhi
Friday, March 29, 2024
spot_img
spot_img

ਜਲੰਧਰ ’ਚ ਪਟਾਕਿਆਂ ਲਈ 20 ਆਰਜ਼ੀ ਲਾਇਸੰਸ ਜਾਰੀ ਕਰਨ ਸਬੰਧੀ ਡਰਾਅ 18 ਅਕਤੂਬਰ ਨੂੰ: ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ

ਜਲੰਧਰ, 9 ਅਕਤੂਬਰ 2019 –

ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਾਕਿਆਂ ਸਬੰਧੀ 20 ਆਰਜ਼ੀ ਲਾਇਸੰਸ ਜਾਰੀ ਕਰਨ ਸਬੰਧੀ 18 ਅਕਤੂਬਰ ਨੁੰ ਡਰਾਅ ਕੱਢੇ ਜਾਣਗੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ Êਪੰਜਾਬ ਸਰਕਾਰ ਦੇ ਉਦਯੋਗ ਤੇ ਕਾਮਰਸ ਵਿਭਾਗ ਵਲੋਂ ਜਾਰੀ ਪੱਤਰ ਨੰ : “ech/explosive3 Rule/928-2 dated 30.09.2019 ਰਾਹੀਂ 5xplosive Rules, 2008 ਅਧੀਨ ਜਾਰੀ ਹੋਈਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਵਲੋਂ 3WP ਨੰਬਰ 23548/2017 ਵਿੱਚ ਮਿਤੀ 13.10.2017 ਨੂੰ ਜਾਰੀ ਹੋਏ ਹੁਕਮਾਂ ਦੀ ਪਾਲਣਾ ਹਿੱਤ ਡਰਾਅ ਰਾਹੀਂ 20 ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਇਹ ਆਰਜ਼ੀ ਲਾਇਸੰਸ 18 ਅਕਤੂਬਰ 2019 ਨੂੰ ਜ਼ਿਲ੍ਹਾ ਰੈਡ ਕਰਾਸ ਭਵਨ ਜਲੰਧਰ ਵਿਖੇ ਦੁਪਹਿਰ 3 ਵਜੇ ਡਰਾਅ ਰਾਹੀਂ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਆਰਜ਼ੀ ਲਾਇਸੰਸ ਬਰਲਟਨ ਪਾਰਕ ਜਲੰਧਰ ਲਈ ਜਾਰੀ ਹੋਣਗੇ।

ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਜਿਸ ਦੀ ਉਮਰ 18 ਸਾਲ ਤੋਂ ਉਪਰ ਹੈ ਲਾਇਸੰਸ ਲਈ ਅਪਲਾਈ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਬਿਨੈਪੱਤਰ ਲਈ ਫਾਰਮ ਪੁਲਿਸ ਕਮਿਸ਼ਨਰ ਦਫ਼ਤਰ ਦੀ ਲਾਇਸੰਸ ਬਰਾਂਚ ਤੋਂ ਪ੍ਰਾਪਤ ਕਰਕੇ 10 ਤੋਂ 15 ਅਕਤੂਬਰ 2019 ਸ਼ਾਮ 5 ਵਜੇ ਤੱਕ ਅਪਲਾਈ ਕੀਤੇ ਜਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ 15 ਅਕਤੂਬਰ ਸ਼ਾਮ 5 ਵਜੇ ਤੋਂ ਬਾਅਦ ਕੋਈ ਬਿਨੈਪੱਤਰ ਪ੍ਰਾਪਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਇਸ ਮਾਮਲੇਸਬੰਧੀ ਚੱਲ ਰਹੀਆਂ ਰਿਟਾਂ ਵਿੱਚ ਪਹਿਲਾਂ ਜਾਰੀ ਕੀਤੇ ਜਾ ਚੁੱਥੇ ਹੁਕਮਾਂ ਵਿੱਚ ਕੋਈ ਬਦਲਾਅ ਕੀਤਾ ਜਾਂਦਾ ਹੈ ਤਾਂ ਉਸ ਮੁਤਾਬਿਕ ਜਾਰੀ ਕਰਨਸਬੰਧੀ ਕਾਰੀਵੀ ਕੀਤੀ ਜਾਵੇਗੀ।

ਇਸ ਨੂੰ ਵੀ ਪੜ੍ਹੋ:

ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ

HS Bawa Gobind Singh Longowal

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION