ਜਲੰਧਰ ’ਚ 19 ਤੋਂ 30 ਸਤੰਬਰ ਤਕ ਲਗਾਏ ਜਾਣਗੇ 6 ਰੋਜ਼ਗਾਰ ਮੇਲੇ: ਡੀ.ਸੀ. ਵਰਿੰਦਰ ਸ਼ਰਮਾ

ਜਲੰਧਰ, 08 ਸਤੰਬਰ, 2019:

ਪੰਜਾਬ ਸਰਕਾਰ ਦੀ ‘ਘਰ-ਘਰ ਰੋਜ਼ਗਾਰ’ ਯੋਜਨਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 19 ਤੋਂ 30 ਸਤੰਬਰ ਤੱਕ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ 6 ਰੋਜ਼ਗਾਰ ਮੇਲੇ ਲਗਾਏ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ 19 ਸਤੰਬਰ ਨੂੰ ਸੀ.ਟੀ.ਪੌਲੀਟੈਕਨਿਕ ਦੇ ਸ਼ਾਹਪੁਰ ਕੈਂਪਸ ਵਿੱਚ, 21 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ. ਮਹਿਤਪੁਰ (ਨਕੋਦਰ), 24 ਸਤੰਬਰ ਨੂੰ ਡੀ.ਏ.ਵੀ.ਇੰਜੀਨੀਅਰਿੰਗ ਅਤੇ ਤਕਨਾਲੌਜੀ ਕਾਲਜ ਜਲੰਧਰ, 26 ਸਤੰਬਰ ਨੂੰ ਡੀ.ਏ.ਵੀ.ਯੂਨੀਵਰਸਿਟੀ, 28 ਸਤੰਬਰ ਨੂੰ ਲਾਇਲਪੁਰ ਖਾਲਸਾ ਕਾਲਜ, ਅਤੇ 30 ਸਤੰਬਰ ਨੂੰ ਜ਼ਿਲ੍ਹਾ ਉਦਯੋਗ ਸੈਂਟਰ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਇਹ ਰੋਜ਼ਗਾਰ ਮੋਲੇ ਜ਼ਿਲ੍ਹੇ ਦੇ ਨੌਜਵਾਨਾਂ ਲਈ ਰੋਜ਼ਗਾਰ ਪ੍ਰਾਪਤੀ ਦੇ ਨਵੇਂ ਰਾਹ ਖੋਲ੍ਹਣਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਹਰ ਘਰ ਵਿੱਚ ਰੋਜ਼ਗਾਰ ਪ੍ਰਦਾਨ ਕਰਨ ਲਈ ਇਕ ਨਿਵੇਕਲੀ ਪਹਿਲ ਹੈ।

ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਵੱਖ-ਵੱਖ ਉਦਯੋਗਿਕ ਘਰਾਣਿਆਂ ਵਲੋਂ ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ ਲਈ ਕਾਲਜਾਂ ਦੇ ਕੈਂਪਸਾਂ ਦਾ ਦੌਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਹ ਰੋਜ਼ਗਾਰ ਮੇਲੇ ਨੌਜਵਾਨਾਂ ਲਈ ਰੋਜਗਾਰ ਨਵੇਂ ਮੌਕੇ ਪੈਦਾ ਕਰਨਗੇ ਜਿਸ ਨਾਲ ਉਹ ਆਪਣਾ ਜੀਵਨ ਮਾਨ ਤੇ ਸਨਮਾਨ ਨਾਲ ਬਿਤਾਉਣ ਦੇ ਕਾਬਿਲ ਬਣ ਸਕਣਗੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਕੰਪਨੀਆਂ ਵਲੋਂ ਆਪਣੀ ਲੋੜ ਅਨੁਸਾਰ ਪੜ੍ਹਾਈ ਦੇ ਸਮੇਂ ਦੌਰਾਨ ਹੀ ਨੌਜਵਾਨਾਂ ਦੀ ਚੋਣ ਕਰ ਲਈ ਜਾਵੇਗੀ।

Share News / Article

Yes Punjab - TOP STORIES