ਜਲੰਧਰ ਦਿਹਾਤੀ ਪੁਲਿਸ ਨੇ ਮਨਾਇਆ ਸੀਨੀਅਰ ਸਿਟੀਜ਼ਨ ਦਿਵਸ, ਸੇਵਾ ਮੁਕਤ ਅਧਿਕਾਰੀ/ਕਰਮਚਾਰੀਆਂ ਦਾ ਕੀਤਾ ਸਨਮਾਨ

ਯੈੱਸ ਪੰਜਾਬ
ਜਲੰਧਰ, 28 ਦਸੰਬਰ, 2021 –
ਜ਼ਿਲ੍ਹਾ ਜਲੰਧਰ ਦਿਹਾਤੀ ਪੁਲਿਸ ਵੱਲੋਂ ਅੱਜ ਪੁਲਿਸ ਵਿਭਾਗ ਦੇ ਰਿਟਾਇਰਡ ਅਧਿਕਾਰੀ/ਕਰਮਚਾਰੀਆਂ ਦੇ ਸਨਮਾਨ ਵਿੱਚ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ। ਇਸ ਮੌਕੇ ਸੇਵਾ ਮੁਕਤ ਪੁਲਿਸ ਅਧਿਕਾਰੀ/ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।

ਸਤਿੰਦਰ ਸਿੰਘ ਆਈ.ਪੀ.ਐਸ ਸੀਨੀਅਰ ਪੁਲਿਸ, ਕਪਤਾਨ ਜਲੰਧਰ ਦਿਹਾਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੇਵਾ ਮੁਕਤ ਪੁਲਿਸ ਅਧਿਕਾਰੀ/ਕਰਮਚਾਰੀਆਂ ਦੇ ਸਨਮਾਨ ਵਿੱਚ ਇਹ ਉਪਰਾਲਾ ਕੀਤਾ ਗਿਆ ਹੈ। ਸਨਮਾਨਤ ਹੋਣ ਵਾਲੇ ਅਧਿਕਾਰੀ/ਕਰਮਚਾਰੀਆਂ ਵਿੱਚ ਰਿਟਾ. ਇੰਸਪੈਕਟਰ ਜਸਵੰਤ ਸਿੰਘ, ਰਿਟਾ. ਇੰਸਪੈਕਟਰ ਨਰਿੰਦਰ ਸਿੰਘ, ਰਿਟਾ. ਏ.ਐਸ.ਆਈ ਬਿਕਰਮਜੀਤ ਸਿੰਘ, ਰਿਟਾ. ਸਿਪਾਹੀ ਪਿਆਰਾ ਸਿੰਘ, ਰਿਟਾ. ਸਿਪਾਹੀ ਪਿਆਰਾ ਲਾਲ, ਰਿਟਾ. ਸਿਪਾਹੀ ਰਮੇਸ਼ ਕੁਮਾਰ ਸ਼ਾਮਲ ਹਨ।

ਇਸ ਮੌਕੇ ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜਲੰਧਰ ਦੇ ਪ੍ਰਧਾਨ ਰਿਟਾਇਰ ਡੀ.ਐਸ.ਪੀ. ਚਰਨ ਸਿੰਘ ਨੇ ਹਰਬਿੰਦਰ ਸਿੰਘ ਭੱਲਾ ਪੀ.ਪੀ.ਐੱਸ ਉਪ ਪੁਲਿਸ ਕਪਤਾਨ, (ਸਥਾਨਕ) ਜਲੰਧਰ ਦਿਹਾਤੀ ਨੂੰ ਚੀਫ ਗੈਸਟ ਵਜੋਂ ਸ਼ੀਲਡ ਨਾਲ ਸਨਮਾਨਿਤ ਕੀਤਾ। ਉਨ੍ਹਾਂ ਆਏ ਹੋਏ

ਰਿਟਾਇਰ ਪੁਲਿਸ ਅਧਿਕਾਰੀ/ਕਰਮਚਾਰੀਆਂ ਦੀਆਂ ਦੁੱਖ ਤਕਲੀਫਾਂ/ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਪੁਲਿਸ ਮਹਿਕਮੇ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ