ਜਲੰਧਰ ਦੇ ਡੀ.ਸੀ. ਅਤੇ ਪੁਲਿਸ ਕਮਿਸ਼ਨਰ ਨੇ ਕੀਤਾ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਰਾਸ਼ਟਰੀ ਨਗਰ ਕੀਰਤਨ ਦਾ ਸਵਾਗਤ

ਜਲੰਧਰ, 4 ਨਵੰਬਰ 2019 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਰਾਸ਼ਟਰੀ ਨਗਰ ਕੀਰਤਨ ਵਿੱਚ ਸ਼ਿਰਕਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਜਦਾ ਕੀਤਾ ਗਿਆ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਅੰਤਰ ਰਾਸ਼ਟਰੀ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਵਲੋਂ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਸਾਡੇ ਸਭ ਲਈ ਬਹੁਤ ਹੀ ਇਤਿਹਾਸਿਕ ਮੌਕਾ ਹੈ ਕਿ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਬੜੇ ਪਿਆਰ ਤੇ ਉਤਸ਼ਾਹ ਨਾਲ ਮਨਾ ਰਹੇ ਹਾਂ ਜਿਨਾਂ ਨੇ ਪਿਆਰ, ਦਇਆ ਅਤੇ ਭਰਾਤਰੀ ਪਿਆਰ ਦਾ ਸੁਨੇਹਾ ਦਿੱਤਾ।

ਉਨ੍ਹਾਂ ਕਿਹਾ ਕਿ ਅਸੀਂ ਸਾਰੇ ਬੜੇ ਕਿਸਮਤ ਵਾਲੇ ਹਾਂ ਕਿ ਸਾਨੂੰ ਜਿੰਦਗੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਮੌਕਾ ਮਿਲਿਆ। ਦੋਵਾਂ ਅਧਿਕਾਰੀਆਂ ਨੇ ਸਮੁੱਚੀ ਮਾਨਵਤਾ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮਨਾਏ ਜਾ ਰਹੇ ਸਮਾਗਮਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਿਰਕਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਜਦਾ ਕੀਤਾ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ,ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਤੇ ਨਰੇਸ਼ ਡੋਗਰਾ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਡੀ.ਸੁਧਰਵਿਜ਼ੀ, ਸਹਾਇਕ ਕਮਿਸ਼ਨਰ ਵਰਜੀਤ ਵਾਲੀਆ ਅਤੇ ਹੋਰ ਵੀ ਹਾਜ਼ਰ ਸਨ।

Share News / Article

YP Headlines

Loading...