ਜਲੰਧਰ ਦੇ ਡੀ.ਸੀ.ਅਤੇ ਸੀ.ਪੀ. ਵੱਲੋਂ ਸੁਰੱਖ਼ਿਆ ਦਾ ਧਿਆਨ ਰੱਖਦਿਆਂ ਰਾਮਾ ਮੰਡੀ ਚੌਂਕ ਟਰੈਫ਼ਿਕ ਲਈ ਖੋਲ੍ਹਣ ਦੀਆਂ ਹਦਾਇਤਾਂ

ਜਲੰਧਰ, 7 ਅਕਤੂਬਰ 2019 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕੌਮੀ ਹਾਈਵੇ ਅਥਾਰਟੀ ਆਫ਼ ਇੰਡੀਆ ਨੂੰ ਕਿਹਾ ਹੈ ਕਿ ਰਾਮਾ ਮੰਡੀ ਚੌਕ ਵਿਖੇ ਅਵਾਜਾਈ ਰਲੇਵੇਂ ਵਾਲੇ ਪੁਆਇੰਟਾਂ ਦੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਉਪਰੰਤ ਰਾਮਾ ਮੰਡੀ ਚੌਕ ਫਲਾਈਓਵਰ ਨੂੰ ਜਲਦ ਤੋਂ ਜਲਦ ਸ਼ੁਰੂ ਕੀਤਾ ਜਾਵੇ।

ਕੌਮੀ ਹਾਈਵੇ ਅਥਾਰਟੀ ਆਫ਼ ਇੰਡੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸੜਕ ਤੇ ਸੁਚਾਰੂ ਤੇ ਨਿਰਵਿਘਨ ਅਵਾਜਾਈ ਦੇ ਨਾਲ ਯਾਤਰੀਆਂ ਦੀ ਸੁਰੱਖਿਆ ਲਈ ਵਚਨਬੱਧ ਹੈ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਰਾਮਾ ਮੰਡੀ ਫਲਾਈ ਓਵਰ ਲੁਧਿਆਣਾ, ਹੁਸ਼ਿਆਰਪੁਰ ਅਤੇ ਰਾਮਾ ਮੰਡੀ ਤੋਂ ਆਉਣ ਵਾਲੀ ਅਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਬਹੁਤ ਮਹੱਤਵ ਰੱਖਦਾ ਹੈ , ਇਸ ਲਈ ਕੌਮੀ ਹਾਈਵੇ ਅਥਾਰਟੀ ਨੂੰ ਇਸ ਸੰਵੇਦਨਸ਼ੀਲ ਸਥਾਨ ’ਤੇ ਅਵਾਜਾਈ ਦੇ ਰਲੇਵੇਂ ਵਾਲੇ ਡਿਜਾਇਨ ਵਿੱਚ ਸੁਧਾਰ ਕਰਨ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਦਿਸ਼ਾ ਬੋਰਡ ਲਗਾਉਣੇ ਚਾਹੀਦੇ ਹਨ।

ਉਨ੍ਹਾ ਕਿਹਾ ਕਿ ਇਸ ਫਲਾਈ ਓਵਰ ਵਿੱਚ ਤਕਨੀਕੀ ਖ਼ਰਾਬੀ ਨੂੰ ਅਥਾਰਟੀ ਵਲੋਂ ਪੂਰੇ ਧਿਆਨ ਨਾਲ ਦਰੁਸਤ ਕਰਨਾ ਚਾਹੀਦਾ ਹੈ। ਦੋਵਾਂ ਅਧਿਕਾਰੀਆਂ ਨੇ ਕੌਮੀ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਤਾੜਨਾ ਕੀਤਾ ਕਿ ਜੇਕਰ ਇਸ ਸਥਾਨ ’ਤੇ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਦੀ ਸਾਰੀ ਜਿੰਮੇਵਾਰੀਆਂ ਅਥਾਰਟੀ ਦੀ ਹੋਵੇਗੀ। ਉਨ੍ਹਾਂ ਕੌਮੀ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ 10 ਅਕਤੂਬਰ ਨੂੰ ਕੀਤੀ ਜਾ ਰਹੀ ਮੀਟਿੰਗ ਵਿੱਚ ਵਿਸਥਾਰਪੂਰਵਕ ਰਿਪੋਰਟ ਸਮੇਤ ਸ਼ਾਮਿਲ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਭੀੜ ਭੱੜਕੇ ਵਾਲੇ ਸਥਾਨ ’ਤੇ ਯਾਤਰੀਆਂ ਦੀ ਜਾਨ ਮਾਲ ਦੀ ਰਾਲੀ ਲਈ ਵਚਨਬੱਧ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਤੇ ਨਰੇਸ਼ ਡੋਗਰਾ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਗਗਨੇਸ਼ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।

ਇਸ ਨੂੰ ਵੀ ਪੜ੍ਹੋ:

ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ

Share News / Article

Yes Punjab - TOP STORIES