Tuesday, December 5, 2023

ਵਾਹਿਗੁਰੂ

spot_img
spot_img
spot_img
spot_img

ਜਲੰਧਰ ਦੇ ਡੀ.ਸੀ. ਵਰਿੰਦਰ ਸ਼ਰਮਾ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਨਾਨਕ ਬਾਗ’ ਦੇ ਕੰਮ ਦੀ ਸ਼ੁਰੂਆਤ

- Advertisement -

ਜਲੰਧਰ, 4 ਜੁਲਾਈ, 2019 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹੇ ਦੇ ਪਿੰਡ ਤੱਲ੍ਹਣ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਨਾਨਕ ਬਾਗ਼’ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ।

ਡਿਪਟੀ ਕਮਿਸ਼ਨਰ ਜ਼ਿਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਕੁਲਵੰਤ ਸਿੰਘ ਅਤੇ ਹੋਰ ਵੀ ਮੌਜੂਦ ਸਨ ਵਲੋਂ ਗੁਰੂਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ (ਤੱਲ੍ਹਣ ਸਾਹਿਬ) ਨੇੜੇ ਦੋ ਏਕੜ ਜ਼ਮੀਨ ਵਿੱਚ ਪੌਦੇ ਲਗਾਏ ਗਏ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ‘ਨਾਨਕ ਬਾਗ਼’ ਵਿੱਚ 550 ਪੌਦੇ ਲਗਾਏ ਜਾਣਗੇ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ‘ਨਾਨਕ ਬਾਗ਼’ ਸਥਾਪਿਤ ਕਰਨ ਦੀ ਇਹ ਕਲਾ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਤੋਂ ਇਲਾਵਾ ਹਰਿਆਲੀ ਹੇਠ ਰਕਬੇ ਨੂੰ ਵਧਾਉਣ ਵਿਚ ਵੀ ਬਹੁਤ ਸਹਾਈ ਹੋਵੇਗੀ।

ਉਨ੍ਹਾਂ ਕਿਹਾ ਕਿ ਇਸ ‘ਨਾਨਕ ਬਾਗ਼’ ਵਿੱਚ ਹਰਡ, ਬਹੇੜਾ, ਜਮੂਆ, ਜਾਮੁਨ, ਅਰਜਨ, ਅਮਰੂਦ, ਆਮ, ਆਮਲਾ, ਕਿੱਕਰ, ਰਜੈਣ, ਜੰਡ, ਨੀਮ ਲਗਾ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਜ਼ਿਨਾਂ ਪੌਦਿਆਂ ਦਾ ਜ਼ਿਕਰ ਕੀਤਾ ਗਿਆ ਹੈ ਵੀ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜਪਾਨੀ ਤਕਨੀਕ ਨਾਲ ਸਥਾਪਿਤ ਕੀਤੇ ਜਾ ਰਹੇ ਇਸ ਬਾਗ਼ ਵਿੱਚ ਪੌਦੇ 30 ਗੁਣਾ ਜ਼ਿਆਦਾ ਗਤੀ ਨਾਲ ਵੱਧਣਗੇ ਜੋ ਕਾਰਬਨ-ਡਾਈਆਕਸਾਈਡ ਨੂੰ ਚੰਗੀ ਤਰ੍ਹਾਂ ’ਸੋਖ ਸਕਣਗੇ।

ਉਨ੍ਹਾਂ ਕਿਹਾ ਕਿ ਦੋ ਏਕੜ ਵਿੱਚ ਸਥਾਪਿਤ ਕੀਤਾ ਜਾ ਰਿਹਾ ‘ਨਾਨਕ ਬਾਗ਼’ ਘਾਤਕ ਗੈਸਾਂ ਨੂੰ ਘੱਟ ਕਰਕੇ ਵਾਤਾਵਰਣ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਅਤੇ ਧਰਤੀ ਹੇਠਲੇ ਪਾਣੀ ਦੇ ਸਤਰ ਨੂੰ ਹੋਰ ਹੇਠਾਂ ਜਾਣ ਤੋਂ ਰੋਕ ਦੇ ਇਸ ਵਿੱਚ ਸੁਧਾਰ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਉਨ੍ਹਾਂ ਦੱਸਿਆ ਕਿ ‘ਨਾਨਕ ਬਾਗ਼’ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸਰਧਾਂਜ਼ਲੀ ਹੋਵੇਗੀ ਜੋ ਕਿ ਖੁਦ ਕੁਦਰਤ ਦੇ ਬਹੁਤ ਵੱਡੇ ਪ੍ਰੇਮੀ ਸਨ ਅਤੇ ਜਿਨਾਂ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਹਵਾ,ਪਾਣੀ, ਜੈਵਿਕ ਵਿਭਿੰਨਤਾ ਅਤੇ ਜੰਗਲਾਤ ਦੀ ਸੁਰੱਖਿਆ ਦੀ ਨੀਂਹ ਰੱਖੀ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਇਹ ਸਾਡੇ ਸਭ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਬਹਿਤਰ ਭਵਿੱਖ ਲਈ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ‘ਨਾਨਕ ਬਾਗ਼’ ਜ਼ਿਲ੍ਹੇ ਵਿੱਚ ਜੰਗਲਾਤ ਹੇਠ ਘੱਟ ਰਹੇ ਰਕਬੇ ਨੂੰ ਵਧਾਉਣ ਵਿੱਚ ਅਹਿਮ ਰੋਲ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਪੌਦੇ ਕੁਦਰਤੀ ਸਰੋਤਾਂ ਨੂੰ ਬਚਾਅ ਕੇ ਵਾਤਾਵਰਣ ਦੇ ਸੁਧਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਇਸ ਮੌਕੇ ਸਹਾਇਕ ਕਮਿਸ਼ਨਰ ਸ਼ਾਇਰੀ ਮਲਹੋਤਰਾ, ਜ਼ਿਲ੍ਹਾ ਜੰਗਲਾਤ ਅਫ਼ਸਰ ਜਲੰਧਰ ਰਜੇਸ਼ ਗੁਲਾਟੀ, ਜ਼ਿਲ੍ਹਾ ਵਿਕਾਸ ਅਤੇ ਪਚੰਾਇਤ ਅਫ਼ਸਰ ਧਰਮਪਾਲ, ਤਹਿਸੀਲਦਾਰ-ਕਮ-ਰਸੀਵਰ ਗੁਰੂਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਕਿਰਨਦੀਪ ਸਿੰਘ ਭੁੱਲਰ ਅਤੇ ਹੋਰ ਵੀ ਹਾਜ਼ਰ ਸਨ।

- Advertisement -

YES PUNJAB

Transfers, Postings, Promotions

spot_img
spot_img

Stay Connected

223,732FansLike
113,236FollowersFollow

ENTERTAINMENT

Punjab News

NRI - OCI

SPORTS

Health & Fitness

Gadgets & Tech

error: Content is protected !!