ਜਲੰਧਰ ਦੇ ਡੀ.ਸੀ. ਵੱਲੋਂ ਆਮ ਚੋਣਾਂ, ਅਜ਼ਾਦੀ ਦਿਵਸ ਸਮਾਗਮ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 250 ਅਧਿਕਾਰੀ, ਕਰਮਚਾਰੀ ਸਨਮਾਨਿਤ

ਜਲੰਧਰ, 6 ਸਤੰਬਰ, 2019 –

ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਇਸੇ ਸਾਲ ਹੋਈਆਂ ਲੋਕ ਸਭਾ ਚੋਣਾਂ ਤੇ ਹਾਲ ਹੀ ਵਿਚ ਜਲੰਧਰ ਜਿਲ੍ਹੇ ਵਿਚ ਹੋਏ ਰਾਜ ਪੱਧਰੀ ਆਜਾਦੀ ਦਿਵਸ ਸਮਾਗਮ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 250 ਦੇ ਕਰੀਬ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨਿਤ ਕੀਤਾ।

ਸਥਾਨਕ ਰੈਡ ਕਰਾਸ ਭਵਨ ਵਿਖੇ ਹੋਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਲੋਕ ਸਭਾ ਚੋਣਾਂ ਦੌਰਾਨ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਵਾਲੇ 125 ਅਧਿਕਾਰੀਆਂÎ/ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨ ਦੌਰਾਨ ਉਨ੍ਹਾਂÎ ਨੂੰ ਪ੍ਰਸ਼ੰਸਾ ਪੱਤਰ ਤੇ ਸਨਮਾਨ ਚਿੰਨ ਦੇ ਕੇ ਨਿਵਾਜਿਆ ਗਿਆ। ਇਸੇ ਤਰ੍ਹਾਂ 125 ਦੇ ਕਰੀਬ ਹੀ ਅਧਿਕਾਰੀਆਂ/ਕਰਮਚਾਰੀਆਂ ਨੂੰ ਆਜਾਦੀ ਦਿਵਸ ਮੌਕੇ ਜਲੰਧਰ ਵਿਚ ਹੋਏ ਰਾਜ ਪੱਧਰੀ ਸਮਾਗਮ , ਜਿਸ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੌਮੀ ਝੰਡਾ ਲਹਿਰਾਇਆ ਗਿਅ ਸੀ, ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਵਿਚ ਅਹਿਮ ਭੂਮਿਕਾ ਨਿਭਾਉਣ ’ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਚੋਣਾਂ ਨੂੰ ਸ਼ਾਂਤੀਪੂਰਨ ਤੇ ਨਿਰੱਪਖ ਤਰੀਕੇ ਨਾਲ ਨੇਪਰੇ ਚਾੜਨ ਲਈ ਵੱਡੀ ਪੱਧਰ ’ਤੇ ਯਤਨ ਲੋੜੀਂਦੇ ਹੁੰਦੇ ਹਨ ਜਿਸ ਲਈ ਵਿਭਾਗਾਂ ਦੇ ਆਪਸੀ ਤਾਲਮੇਲ ਨੂੰ ਸਭ ਤੋਂ ਵੱਧ ਤਵੱਜ਼ੋਂ ਦਿੱਤੀ ਜਾਂਦੀ ਹੈ । ਉਨ੍ਹਾਂ ਕਿਹਾ ਕਿ ਹਰੇਕ ਹੇਠਲੇ ਪੱਧਰ ਦੇ ਕਰਮਚਾਰੀ ਤੋਂ ਲੈ ਕੇ ਉੱਚ ਅਧਿਕਾਰੀਆਂ ਦੀ ਚੋਣਾਂ ਦੌਰਾਨ ਭੂਮਿਕਾ ਅਹਿਮ ਹੁੁੰਦੀ ਹੈ ਜਿਸ ਨਾਲ ਹੀ ਆਮ ਚੋਣਾਂ ਸਫਲਤਾਪੂਰਵਕ ਕਰਵਾਉਣੀਆਂ ਸੰਭਵ ਹੁੰਦੀਆਂ ਹਨ।

ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਅਜਾਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵੀ ਸਫਲਤਾਪੁੂਰਵਕ ਕਰਵਾਇਆ ਗਿਆ ਜਿਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਮੁੱਚੇ ਪ੍ਰਸ਼ਾਸ਼ਨ ਦੀ ਪਿੱਠ ਥਾਪੜੀ ਗਈ। ਉਨ੍ਹਾਂ ਦੱਸਿਆ ਕਿ ਪਿਛਲੇ 20 ਸਾਲਾਂÎ ਦੌਰਾਨ ਜਲੰਧਰ ਵਿਚ ਇਹ ਤੀਜਾ ਸੂਬਾ ਪੱਧਰੀ ਸਮਾਗਮ ਸੀ, ਜਿਸ ਲਈ ਹਰ ਇਕ ਕਰਮਚਾਰੀ ਤੇ ਅਧਿਕਾਰੀ ਵਲੋਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਗਈ।

ਇਸ ਤੋਂ ਪਹਿਲਾਂÎ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਬੀਰ ਸਿੰਘ ਵਲੋਂ ਡਿਪਟੀ ਕਮਿਸ਼ਨਰ ਤੇ ਹੋਰ ਸਖਸ਼ੀਅਤਾਂ ਨੂੰ ਜੀ ਆਇਆਂ ਕਿਹਾ ਗਿਆ। ਇਸ ਮੌਕੇ ਸਾਬਕਾ ਲੈਫ. ਕਰਨਲ ਮਨਮੋਹਨ ਸਿੰਘ ਨੂੰ ਵਿਲੱਖਣ ਸੇਵਾਵਾਂ ਲਈ ‘ ਲਾਇਫ ਟਾਇਮ ਅਚੀਵਮੈਂਟ’ ਐਵਾਰਡ ਨਾਲ ਸਨਮਾਨਿਆ ਗਿਆ ਜੋ ਕਿ ਪਿਛਲੇ 3 ਦਹਾਕਿਆਂ ਤੋਂ ਆਜਾਦੀ ਦਿਵਸ ਤੇ ਗਣਤੰਤਰ ਦਿਵਸ ਮੌਕੇ ਸਮਾਗਮਾਂ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਇਸ ਮੌਕੇ ਐਸ.ਡੀ.ਐਮ. ਡਾ. ਚਾਰੂਮਿਤਾ, ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ ਡਾ. ਨਯਨ ਜੱਸਲ, ਜਿਲ੍ਹਾ ਸਿੱਖਿਆ ਅਫਸਰ ਹਰਿੰਦਰਪਾਲ ਸਿੰਘ ਤੇ ਰਾਮਪਾਲ ਸੈਣੀ, ਜਿਲ੍ਹਾ ਪ੍ਰੋਗਰਾਮ ਅਫਸਰ ਅਮਰਜੀਤ ਸਿੰਘ ਭੁੱਲਰ, ਜਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਹਾਜ਼ਰ ਸਨ।

Share News / Article

Yes Punjab - TOP STORIES