ਜਲੰਧਰ ਦੇ ਡੀ.ਸੀ. ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਪੀ.ਏ.ਪੀ. ਫ਼ਲਾਈਓਵਰ ਚਾਲੂ ਕਰਨ ਲਈ ਰਣਨੀਤੀ ਉਲੀਕਣ ਦੇ ਹੁਕਮ

ਜਲੰਧਰ, 17 ਸਤੰਬਰ, 2019 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪੁਲਿਸ, ਟਰਾਂਸਪੋਰਟ , ਨਗਰ ਨਿਗਮ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੀ.ਏ.ਪੀ. ਫਲਾਈਓਵਰ ਨੂੰ ਚਾਲੂ ਕਰਨ ਲਈ ਕੌਮੀ ਹਾਈਵੇ ਅਥਾਰਟੀ ਨਾਲ ਲਗਾਤਾਰ ਰਾਬਤਾ ਰੱਖਕੇ ਰਣਨੀਤੀ ਉਲੀਕਣ ਤਾਂ ਜੋ ਇਸਨੂੰ ਸੁਰੱਖਿਅਤ ਤਰੀਕੇ ਨਾਲ ਆਵਾਜਾਈ ਲਈ ਖੋਲਿਆ ਜਾ ਸਕੇ।

ਅੱਜ ਇੱਥੇ ਰੋਡ ਸੇਫਟੀ ਕਮੇਟੀ ਦੀ ਮੀÇਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਿਚ ਸੁਚਾਰੂ ਆਵਾਜਾਈ ਲਈ ਪੀ.ਏ.ਪੀ. ਫਲਾਈਓਵਰ ਨੂੰ ਚਾਲੂ ਕਰਨਾ ਬਹੁਤ ਅਹਿਮ ਹੈ ਕਿਉਂਕਿ ਇਸ ਨਾਲ ਅੰਮ੍ਰਿਤਸਰ ਤੇ ਪਠਾਨਕੋਟ ਜਾਣ ਵਾਲੇ ਲੋਕ ਆਸਾਨੀ ਨਾਲ ਜਾ ਸਕਣਗੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਕਿਹਾ ਕਿ ਉਹ ਕੌਮੀ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਇਸ ਪੁਲ ਨੂੰ ਜਲਦ ਚਾਲੂ ਕਰਨ ਬਾਰੇ ਵਡੇਰੇ ਯਤਨ ਕਰਨ। ਉਨ੍ਹਾਂ ਕਿਹਾ ਕਿ ਕੌਮੀ ਹਾਈਵੇ ਅਥਾਰਟੀ ਨੂੰ ਕੌਮੀ ਮਾਰਗ ਤੱਕ ਜਾਣ ਵਾਲੀ ਪਹੁੰਚ ਸੜਕ ਦੀ ਮੁਰੰਮਤ ਲਈ ਵੀ ਕਿਹਾ ਗਿਆ ਹੈ ਅਤੇ ਇਸ ਸਬੰਧੀ ਲੋੜੀਂਦੀਆਂ ਹਦਾਇਤਾਂÎ ਵੀ ਜਾਰੀ ਕੀਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਖੇਤਰੀ ਟਰਾਂÎਸਪੋਰਟ ਅਥਾਰਟੀ ਦੀ ਸਕੱਤਰ ਤੇ ਟ੍ਰੈਫਿਕ ਪੁਲਿਸ ਨੂੰ ਹੁਕਮ ਦਿੱਤੇ ਕਿ ਉਹ ਓਵਰਲੋਡਿੰਗ ਵਾਲੇ ਵਾਹਨਾਂ ਵਿਰੁੱਧ ਸਖਤ ਕਾਰਵਾਈ ਕਰਨ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਇਸ ਤੋਂ ਇਲਾਵਾ ਨਗਰ ਨਿਗਮ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸੜਕਾਂ ਨੇੜਲੇ ਥਾਵਾਂÎ ’ਤੇ ਸਾਰੇ ਨਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਵਾਉਣ ਤਾਂ ਜੋ ਆਵਾਜਾਈ ਵਿਚ ਕੋਈ ਦਿੱਕਤ ਪੇਸ਼ ਨਾ ਆਵੇ।

ਇਸ ਮੌਕੇ ਸਕੱਤਰ ਆਰ.ਟੀ.ਏ. ਡਾ. ਨਯਨ ਜੱਸਲ, ਡੀ.ਸੀ.ਪੀ. ਨਰੇਸ਼ ਡੋਗਰਾ, ਏ.ਡੀ.ਸੀ.ਪੀ. ਗਗਨੇਸ਼ ਕੁਮਾਰ, ਐਸ.ਡੀ.ਐਮ. ਰਾਜੇਸ਼ ਸ਼ਰਮਾ ਤੇ ਅਮਿਤ ਕੁਮਾਰ ਹਾਜ਼ਰ ਸਨ।

Share News / Article

Yes Punjab - TOP STORIES