26.1 C
Delhi
Saturday, April 13, 2024
spot_img
spot_img

ਜਲੰਧਰ ਪੁਲਿਸ ਵਲੋਂ 22916 ਲੋਕਾਂ ਨੂੰ ਮਾਸਕ ਨਾ ਪਾਉਣ ’ਤੇ ਕੀਤਾ ਗਿਆ 1.08 ਕਰੋੜ ਜੁਰਮਾਨਾ: ਗੁਰਪ੍ਰੀਤ ਸਿੰਘ ਭੁੱਲਰ

ਜਲੰਧਰ 26 ਜੁਲਾਈ 2020:

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਜਾਣਬੁੱਝ ਕੇ ਮਾਸਕ ਨਾ ਪਾਉਣ ਵਾਲੇ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹੁਣ ਤੱਕ ਕਮਿਸ਼ਨਰੇਅ ਪੁਲਿਸ ਵਲੋਂ 22916 ਲੋਕਾਂ ਨੂੰ 1.08 ਕਰੋੜ ਦਾ ਜੁਰਮਾਨਾ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 42 ਵਿਅਕਤੀਆਂ ਨੂੰ 75000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ’ਤੇ ਥੁੱਕਣ ਵਾਲੇ 421 ਵਿਅਕਤੀਆਂ ਨੂੰ 100100 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਸ੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 47348 ਟਰੈਫਿਕ ਚਲਾਨ ਕਰਕੇ 2220 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 71 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 1.37 ਲੱਖ ਰੁਪਏ ਅਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ’ਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 203 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ’ਤੇ 4.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 171 ਟਰੈਫਿਕ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ 229 ਲੋਕਾਂ ਨੂੰ ਮਾਸਕ ਨਾ ਪਾਉਣ ’ਤੇ 114500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।Gall 700x100 1


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION