Monday, October 2, 2023

ਵਾਹਿਗੁਰੂ

spot_img
spot_img

ਜਲੰਧਰ ਪ੍ਰਸ਼ਾਸ਼ਨ ਅਤੇ ਨਗਰ ਨਿਗਮ ਵੱਲੋਂ ਜ਼ਿਲ੍ਹੇ ਨੂੰ ਸਾਂਝੇ ਤੌਰ ’ਤੇ ਕੂੜਾ-ਕਰਕਟ ਮੁਕਤ ਕਰਣ ਦਾ ਅਹਿਦ

- Advertisement -

ਜਲੰਧਰ, 1 ਜੁਲਾਈ, 2019 –

ਜਲੰਧਰ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਵਲੋਂ ਸਾਂਝੇ ਤੌਰ ’ਤੇ ਕੰਮ ਕਰਦਿਆਂ ‘ਸਵੱਛ ਭਾਰਤ ਅਭਿਆਨ’ ਤਹਿਤ ਸ਼ਹਿਰ ਵਾਸੀਆਂ ਨੂੰ ਜਲੰਧਰ ਨੂੰ ਸਾਫ਼ ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਸਹਿਯੋਗ ਦੇਣ ਲਈ ਉਤਸ਼ਾਹਿਤ ਕੀਤਾ ਜਾਵੇਗਾ।

ਉਪ ਮੰਡਲ ਮੈਜਿਸਟਰੇਟਾਂ ਅਤੇ ਮਿਊਂਸੀਪਲ ਕਮੇਟੀਆਂ ਦੇ ਕਾਰਜ ਸਾਧਕ ਅਫ਼ਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਦੀਪਰਵਾ ਲਾਕੜਾ ਨੇ ਕਿਹਾ ਕਿ ਜ਼ਿਲ੍ਹੇ ਨੂੰ ਸਾਫ਼-ਸੁੱਥਰਾ ਰੱਖਣ ਦੇ ਵੱਖ-ਵੱਖ ਤਰੀਕਿਆਂ ਬਾਰੇ ਜ਼ਿਲ੍ਹਾ ਵਾਸੀਆਂ ਨੂੰ ਸਿੱਖਿਅਤ ਕਰਨ ਲਈ ਸੰਜੀਦਾ ਉਪਰਾਲੇ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਕੋਨੇ ਨੂੰ ਸਾਫ਼ ਸੁਥਰਾ ਰੱਖਣ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਰੈਲੀਆਂ ਕੱਢੀਆਂ ਜਾਣਗੇ ਜਿਸ ਵਿਚ ਉਨਾਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ, ਵੱਖ-ਵੱਖ ਤਰ੍ਹਾਂ ਦੇ ਕੂੜਾ ਕਰਕਟ ਲਈ ਵੱਖੋ-ਵੱਖਰੇ ਡਸਟਬਿਨਾਂ ਦੀ ਵਰਤੋਂ ਕਰਨ, ਕੂੜੇ ਤੋਂ ਖਾਦ ਬਣਾਉਣ ਤੋਂ ਇਲਾਵਾ ਹੋਰ ਅਨੇਕਾਂ ਤਰੀਕਿਆਂ ਨਾਲ ਜਲੰਧਰ ਨੂੰ ਰੋਜ਼ਾਨਾ ਸਾਫ਼-ਸੁਥਰਾ ਰੱਖਣ ਦੀ ਸਹੁੰ ਚੁਕਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਉਪ ਮੰਡਲ ਮੈਜਿਸਟਰੇਟਾਂ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਬੰਧਿਤ ਕਾਰਜ ਸਾਧਕ ਅਫ਼ਸਰਾਂ ਨਾਲ ਪਲਾਸਿਟਕ ਦੇ ਲਿਫਾਫਿਆਂ ਜਿਨਾਂ ਦੀ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿੱਚ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ ਦੀ ਵਰਤੋਂ ਨੂੰ ਰੋਕਣ ਲਈ ਅਚਨਚੇਤ ਜਾਂਚ ਕੀਤੀ ਜਾਵੇਗੀ।

ਉਨ੍ਹਾਂ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਕਿਹਾ ਕਿ ‘ਸਵੱਛ ਭਾਰਤ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਨੂੰ ਲਈ ਮੋਟੀਵੇਟਰਾਂ ਦੇ ਕੰਮ ਦਾ ਰੋਜ਼ਾਨਾ ਜਾਇਜ਼ਾ ਲੈਂਦਿਆਂ ਘਰੋਂ ਕੂੜਾ ਇੱਕਠਿਆਂ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਜਲੰਧਰ ਨੂੰ ਸਾਫ਼-ਸੁਥਰਾ ਤੇ ਹਰਿਆ ਭਰਿਆ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਸਵੱਛ ਭਾਰਤ ਅਭਿਆਨ ਤਹਿਤ ਲੋਕਾਂ ਨੂੰ ਸ਼ਹਿਰ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਪ੍ਰਤੀ ਜਾਗਰੂਕ ਕਰਨ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਉਨਾ ਨੂੰ ਦੱਸਿਆ ਜਾਵੇ ਕਿ ਸਾਫ਼ ਸਫਾਈ ਰੱਖਣਾ ਸਭ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਖਾਸ ਕਰਕੇ ਨੌਜਵਾਨਾਂ ਨੂੰ ਜਲੰਧਰ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਖੁਦ ਪੇਂਡੂ ਖੇਤਰਾਂ ਵਿੱਚ ਸਮਾਜ ਦੇ ਹਰ ਵਰਗ ਨੂੰ ਸਾਫ਼ ਸਫ਼ਾਈ ਸਬੰਧੀ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਦੀ ਨਿਗਰਾਨੀ ਕਰਨ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗਿੱਲਾ ਕੂੜਾ ਜਿਸ ਵਿੱਚ ਤਿਆਰ ਅਤੇ ਤਿਆਰ ਹੋਣ ਵਾਲਾ ਭੋਜਨ, ਅੰਡਿਆਂ ਦੇ ਛਿਲਕੇ, ਫੁੱਲ, ਸ਼ਬਜੀਆਂ ਅਤੇ ਸਬਜ਼ੀਆਂ ਦੀ ਰਹਿੰਦ-ਖੂੰਹਦ, ਪੌਦੇ ਦੇ ਫਾਲਤੂ ਹਿੱਸਿਆਂ ਆਦਿ ਨੂੰ ਹਰੇ ਡਸਟਬਿਨ ਵਿੱਚ ਰੱਖਣ ਲਈ ਸਿੱਖਿਅਤ ਕੀਤਾ ਜਾਵੇ। ਇਸੇ ਤਰ੍ਹਾਂ ਸਾਲਿਡ ਵੇਸਟ ਜਿਸ ਵਿੱਚ ਪੁਰਾਣੀਆਂ ਅਖਬਾਰਾਂ, ਕਾਪੀਆਂ, ਗੱਤਾ , ਟੈਟਰਾ ਪੈਕ, ਪੁਰਾਣੇ ਅਤੇ ਫੜੇ ਪੁਰਾਣੇ ਕਪੜੇ ਆਦਿ ਨੂੰ ਨੀਲੇ ਰੰਗ ਦੇ ਡਸਟਬਿਨ ਵਿੱਚ ਰੱਖਿਆ ਜਾਵੇ।

ਇਸ ਮੌਕੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਆਸ਼ਿਕਾ ਜੈਨ ਵਲੋਂ ਪ੍ਰੈਜੈਂਟੇਸ਼ਨ ਰਾਹੀਂ ਅਧਿਕਾਰੀਆਂ ਨੂੰ ਵਿਸਥਾਰ ਵਿੱਚ ਸਾਲਿਡ ਵੇਸਟ ਮੇਨੈਜਮੇਂਟ ਰੂਲਜ 2016, ਕੰਸਟਰਕਸ਼ਨ ਅਤੇ ਡਿਮੋਲੀਸ਼ਨ ਵੇਸਟ ਮੇਨੈਜਮੈਂਟ ਰੂਲਜ, ਪਲਾਸਟਿਕ ਵੇਸਟ ਮੇਨੈਜਮੈਟ ਰੂਲ ਬਾਰੇ ਦਸਿਆ ਗਿਆ।

ਉਨ੍ਹਾਂ ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਜਸਬੀਰ ਸਿੰਘ, ਸਬ ਡਵੀਜ਼ਨਲ ਮੈਜਿਸਟਰੇਟ ਪਰਮਵੀਰ ਸਿੰਘ, ਅਮਿਤ ਕੁਮਾਰ ,ਚਾਰੂਮਿਤਾ, ਸਹਾਇਕ ਕਮਿਸ਼ਨਰ ਸ਼ਾਇਰੀ ਮਲਹੋਤਰਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਨਿਲ ਅਵਸਥੀ, ਸਹਾਇਕ ਨੋਡਲ ਅਫ਼ਸਰ ਸਵੀਪ ਸੁਰਜੀਤ ਲਾਲ ਅਤੇ ਹੋਰ ਵੀ ਹਾਜ਼ਰ ਸਨ।

- Advertisement -

YES PUNJAB

Transfers, Postings, Promotions

spot_img
spot_img

Stay Connected

199,799FansLike
113,164FollowersFollow

ENTERTAINMENT

Punjab News

NRI - OCI

SPORTS

Health & Fitness

Gadgets & Tech