24 C
Delhi
Sunday, February 25, 2024
spot_img
spot_img
spot_img
spot_img
spot_img
spot_img
spot_img

ਜਲੰਧਰ ਪ੍ਰਸ਼ਾਸਨ ਅਤੇ 10 ਵਿਦਿਅਕ ਸੰਸਥਾਵਾਂ ’ਚ 50 ਲੋੜਵੰਦ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਮਝੌਤਾ

ਜਲੰਧਰ, 5 ਜੁਲਾਈ, 2019 –

ਜ਼ਿਲ੍ਹਾ ਪ੍ਰਸ਼ਾਸਨ ਅਤੇ 10 ਨਾਮੀ ਵਿਦਿਅਕ ਸੰਸਥਾਵਾਂ ਵਿਚਕਾਰ ਗਾਂਧੀ ਵਨਿਤਾ ਆਸ਼ਰਮ ਦੇ 50 ਬੱਚਿਆਂ ਨੂੰ ਮੁਫ਼ਤ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਮਝੌਤਾ ਕੀਤਾ ਗਿਆ।

ਇਨ੍ਹਾਂ ਵਿਦਿਅਕ ਸੰਸਥਾਵਾਂ ਵਿੱਚ ਸੀ. ਟੀ ਗਰੁੱਪ ਆਫ਼ ਇੰਸਟੀਚਿਊਸ਼ਨ, ਸੇਂਟ ਸੋਲਜ਼ਰ ਗਰੁੱਪ ਆਫ਼ ਇੰਸਟੀਚਿਊਸ਼ਨ, ਐਮ.ਜੀ.ਐਨ. ਪਬਲਿਕ ਸਕੂਲ, ਐਚ.ਐਮ.ਵੀ. ਕਾਲਜ, ਕੇ.ਐਮ.ਵੀ.ਕਾਲਜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ, ਕੰਨਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ , ਪ੍ਰਾਇਮਰੀ ਸਕੂਲ ਆਦਰਸ਼ ਨਗਰ, ਡੀ.ਐਸ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਬਸਤੀ ਨੌ ਅਤੇ ਐਸ.ਡੀ.ਫੁੱਲਰਵਾਨ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸ਼ਾਮਿਲ ਹਨ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਾਮੀ ਵਿਦਿਅਕ ਸੰਸਥਾਵਾਂ ਵਲੋਂ ਉਠਾਏ ਗਏ ਇਸ ਨੇਕ ਕਦਮ ਨਾਲ ਗਾਂਧੀ ਵਨਿਤਾ ਆਸ਼ਰਮ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨਾਂ ਦੇ ਉਜਵੱਲ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਵਲੋਂ ਸਕੂਲ ਮੇਨੈਜਮੈਂਟ ਅਤੇ ਕਾਲਜਾਂ ਦੀ ਇਸ ਨੇਕ ਕਾਰਜ ਲਈ ਅੱਗੇ ਆਉਣ ਲਈ ਸ਼ਲਾਘਾ ਵੀ ਕੀਤੀ ਗਈ।

ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਸਾਡੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਸਿੱਖਿਆ ਨੂੰ ਹਰ ਬੱਚੇ ਦੀ ਪਹੁੰਚ ਗੋਚਰਾ ਬਣਾਇਆ ਜਾਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਾਂਧੀ ਵਨਿਤਾ ਆਸ਼ਰਮ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਮਾਜਿਕ ਸੁਰੱਖਿਆ ਵਿਭਾਗ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਉਪਰੰਤ ਇਹ ਫ਼ੈਸਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨ੍ਹਾਂ ਬੱਚਿਆਂ ਦੀ ਅਵਾਜਾਈ ਅਤੇ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਠਾਏ ਗਏ ਇਸ ਕਦਮ ਨਾਲ ਇਨਾ ਬੱਚਿਆਂ ਦੇ ਜੀਵਨ ਪੱਧਰ ਨੂੰ ਉਚੱਾ ਚੁਕਣ ਦੇ ਨਾਲ-ਨਾਲ ਉਨਾਂ ਲਈ ਖੁਸ਼ਹਾਲੀ ਅਤੇ ਤਰੱਕੀ ਦੇ ਨਵੇਂ ਰਾਸਤੇ ਖੁੱਲ ਸਕਣਗੇ।

ਸ੍ਰੀ ਸ਼ਰਮਾ ਨੇ ਦੱਸਿਆ ਕਿ ਗਾਂਧੀ ਵਨਿਤਾ ਆਸ਼ਰਮ ਦੇ ਬੱਚਿਆਂ ਨੂੰ ਇਨਾਂ ਵਿਦਿਅਕ ਸੰਸਥਾਵਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਦਾ ਫ਼ੈਸਲਾ ਲੈਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵਲੋਂ ਗਾਂਧੀ ਵਨਿਤਾ ਆਸ਼ਰਮ ਦਾ ਦੌਰਾ ਕਰਕੇ ਬੱਚਿਆਂ ਦਾ ਇਨਾਂ ਸਕੂਲਾਂ ਤੇ ਕਾਲਜਾਂ ਵਿੱਚ ਸਿੱਖਿਆ ਪ੍ਰਾਪਤ ਕਰਨ ਦੇ ਰੁਝਾਨ ਬਾਰੇ ਪੁਛਿਆ ਗਿਆ। ਸ੍ਰੀ ਸ਼ਰਮਾ ਨੇ ਦੱਸਿਆ ਕਿ ਇਨਾਂ ਬੱਚਿਆਂ ਵਲੋਂ ਵਿਦਿਅਕ ਸੰਸਥਾਵਾਂ ਵਿੱਚ ਸਿੱਖਿਆ ਪ੍ਰਾਪਤ ਕਰਨ ਦੇ ਦਿਖਾਏ ਗਏ ਅਥਾਹ ਉਤਸ਼ਾਹ ਅਤੇ ਵਿਸ਼ਵਾਸ ਨੂੰ ਦੇਖਦਿਆਂ ਨਾਮੀ ਵਿਦਿਅਕ ਸੰਸਥਾਵਾਂ ਵਿੱਚ ਸਿੱਖਿਆ ਪ੍ਰਦਾਨ ਕਰਨ ਦਾ ਫ਼ੈਸਲਾ ਲਿਆ ਗਿਆ।

ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਇਨਾਂ ਵਿਦਿਅਕ ਸੰਸਥਾਵਾਂ ਵਿੱਚ ਸਿੱਖਿਆ ਪ੍ਰਾਪਤ ਕਰਨ ਦਾ ਮੌਕੇ ਦੇ ਕੇ ਉਨਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੱਚਿਆਂ ਨੂੰ ਗਾਂਧੀ ਵਨਿਤਾ ਆਸ਼ਰਮ ਤੋਂ ਬਾਹਰ ਸਿੱਖਿਆ ਪ੍ਰਾਪਤ ਕਰਨ ਲਈ ਭੇਜਣ ਨਾਲ ਉਨ੍ਹਾਂ ਨੂੰ ਨਵੀਂ ਦਿਸ਼ਾ ਪ੍ਰਾਪਤ ਹੋਵੇਗੀ ਅਤੇ ਉਹ ਪੂਰੀ ਮਿਹਨਤ ਨਾਲ ਮਿਆਰੀ ਸਿੱਖਿਆ ਪ੍ਰਾਪਤ ਕਰਕੇ ਆਪਣੇ ਆਪ ਨੂੰ ਸਸ਼ਕਤੀਕ੍ਰਿਤ ਬਣਾ ਸਕਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਕੁਲਵੰਤ ਸਿੰਘ , ਐਸ.ਡੀ.ਐਮ.-2 ਪਰਮਵੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਿੰਦਰਪਾਲ ਸਿੰਘ, ਸਹਾਇਕ ਨੌਡਲ ਅਫ਼ਸਰ ਸਵੀਪ ਸੁਰਜੀਤ ਲਾਲ ਅਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

spot_img
spot_img
spot_img
spot_img
spot_img

Stay Connected

223,537FansLike
113,236FollowersFollow
- Advertisement -

ENTERTAINMENT

NRI - OCI

GADGETS & TECH

SIKHS

NATIONAL

WORLD

OPINION