37.8 C
Delhi
Friday, April 19, 2024
spot_img
spot_img

ਜਲੰਧਰ ਪ੍ਰਸ਼ਾਸਨ ਸੁਚਾਰੂ ਅਵਾਜਾਈ ਲਈ ਅਸਰਦਾਰ ਤੇ ਨਤੀਜਾ ਮੁਖੀ ਰਣਨੀਤੀ ਬਣਾਵੇ: ਓ.ਪੀ.ਸੋਨੀ

ਜਲੰਧਰ, 8 ਜੁਲਾਈ, 2019 –

ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਸ੍ਰੀ ਓ.ਪੀ.ਸੋਨੀ ਨੇ ਅੱਜ ਸਿਵਲ, ਪੁਲਿਸ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਅਵਾਜਾਈ ਨੂੰ ਸਚਾਰੂ ਅਤੇ ਅਸਰਦਾਰ ਢੰਗ ਨਾਲ ਚਲਾਉਣ ਲਈ ਪ੍ਰਭਾਵਸ਼ਾਲੀ ਸਾਂਝੀ ਰਣਨੀਤੀ ਤਿਆਰ ਕੀਤੀ ਜਾਵੇ।

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਨਵੀਂ ਗਠਿਤ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਟਰੈਫਿਕ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਤਾਂ ਜੋ ਲੋਕਾਂ ਨਿਰਵਿਘਨ ਅਵਾਜਾਈ ਦੀ ਸਹੂਲਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸਿਵਲ, ਪੁਲਿਸ ਅਤੇ ਨਗਰ ਨਗਮ ਨੂੰ ਅਵਾਜਾਈ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਸਾਂਝਾ ਐਕਸ਼ਨ ਪਲਾਨ ਤਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਸ਼ਹਿਰ ਵਿੱਚ ਇਕ ਥਾਂ ਤੋਂ ਦੂਜੀ ਥਾਂ ’ਤੇ ਜਾਣ ਲਈ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਪੇਸ਼ ਨਾ ਆਵੇ।

ਇਸ ਮੌਕੇ ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਕੀਤੀਆਂ ਗਈਆਂ। ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਨੂੰ ਜਲੰਧਰ-ਹੁਸ਼ਿਆਰਪੁਰ ਰੋਡ ਨੂੰ ਚੌੜਾ ਕੀਤੇ ਜਾਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜਨਤਕ ਭਲਾਈ ਦੇ ਕੰਮਾਂ ਨੂੰ ਸਹੀ ਚੰਗ ਨਾਲ ਕੀਤਾ ਜਾਵੇ।

ਉਨ੍ਹਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਡਰਾਇਵਿੰਗ ਟਰੈਕ ’ਤੇ ਆਉਣ ਵਾਲੇ ਲੋਕਾਂ ਵਾਸਤੇ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਇਸ ਮੌਕੇ ਉਨ੍ਹਾਂ ਵਲੋਂ ਡਰਾਇਵਿੰਗ ਟਰੈਕ ’ਤੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਲਈ 5 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਗਿਆ।

ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੰਮਾ ਪਿੰਡ ਤੋਂ ਜੰਡੂਸਿੰਗਾ ਅਤੇ ਫਿਲੌਰ ਤੋਂ ਨਕੋਦਰ, ਨਕੋਦਰ ਤੋਂ ਕਾਲਾ ਸੰਘਿਆਂ ਰੋਡ ਨੂੰ ਨਵਿਆਉਣ ਦਾ ਕੰਮ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ । ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪੰਜਾਬ ਸਰਕਾਰ ਵਲੋਂ ਉਸਾਰੇ ਗਏ 3 ਨਵੇਂ ਸਿਹਤ ਕੇਂਦਰਾਂ ਰਾਹੀਂ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਸਿਹਤ ਸਬੰਧੀ ਚੰਗੀਆਂ ਸਹੂਲਤਾਂ ਮਿਲ ਸਕਣ।

ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਨਗਰ ਨਿਗਮ ਅਤੇ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਵਾਤਾਵਰਣ ਦੀ ਸੰਭਾਲ ਲਈ ਪਲਾਸਟਿਕ ਦੇ ਲਿਫਾਫ਼ਿਆਂ ਉਪਰ ਲਗਾਈ ਗਈ ਮੁਕੰਮਲ ਪਾਬੰਦੀ ਨੂੰ ਇਨ ਬਿਨ ਲਾਗੂ ਕਰਨ।

ਇਸ ਮੌਕੇ ਵਿਧਾਇਕ ਸ੍ਰ.ਪਰਗਟ ਸਿੰਘ, ਸ੍ਰੀ ਰਾਜਿੰਦਰ ਬੇਰੀ, ਸ੍ਰੀ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸ੍ਰੀ ਅਵਤਾਰ ਸਿੰਘ ਬਾਵਾ ਹੈਨਰੀ ਅਤੇ ਸ੍ਰੀ ਪਵਨ ਕੁਮਾਰ ਟੀਨੂੰ, ਮੇਅਰ ਸ੍ਰੀ ਜਗਦੀਸ਼ ਰਾਜ ਰਾਜਾ, ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਸ੍ਰੀ ਦਲਜੀਤ ਸਿੰਘ ਆਹਲੂਵਾਲੀਆ ਅਤੇ ਹੋਰ ਵੀ ਹਾਜ਼ਰ ਸਨ।

ਇਸ ਤੋਂ ਪਹਿਲਾਂ ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਦੀਪਰਵਾ ਲਾਕੜਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਜੋ ਕਿ ਬਤੌਰ ਡਿਪਟੀ ਕਮਿਸ਼ਨਰ ਜਲੰਧਰ ਦਾ ਕੰਮ ਕਾਜ਼ ਵੇਖ ਰਹੇ ਹਨ, ਐਸ.ਐਸ.ਪੀ.ਨਵਜੋਤ ਸਿੰਘ ਮਾਹਲ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਤੋਂ ਇਲਾਵਾ ਹੋਰਨਾਂ ਵਲੋਂ ਡਾਕਟਰੀ ਸਿੱਖਿਆ ਮੰਤਰੀ ਸ੍ਰੀ ਓ.ਪੀ.ਸੋਨੀ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਸਬ ਡਵੀਜ਼ਨਲ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ, ਚਾਰੂਮਿਤਾ, ਸ਼ਾਇਰੀ ਮਲਹੋਤਰਾ ਅਤੇ ਅਨੂਪ੍ਰੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਕਿਰਤ ਸੁਖਜਿੰਦਰ ਸਿੰਘ, ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਤਰਸੇਮ ਲਾਲ, ਜਨਰਲ ਮੇਨੈਜਰ ਰੋਡਵੇਜ ਜੀ.ਐਸ.ਮਿਨਹਾਸ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ ਅਤੇ ਰਾਮ ਪਾਲ ਸੈਣੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION